13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੈਨ ਤੇ ਕਪਿਲਾ ਪਰਿਵਾਰਾਂ ਵਲੋਂ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਤੇ ਕੇਵਲ ਸਿੰਘ ਢਿੱਲੋਂ ਦੇ ਸਨਮਾਨ ਵਿਚ ਸਨੇਹ ਭੋਜ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਕਾਨੂੰਨ ਤੇ ਨਿਆਂ ਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਸਨਮਾਨ ਵਿਚ ਰੋਪੜ ਦੇ ਪ੍ਰਮੁੱਖ ਜੈਨ ਅਤੇ ਕਪਿਲਾ ਪਰਿਵਾਰਾਂ ਵਲੋਂ ਸ਼ਿਵਾਲਿਕ ਕਲੱਬ ਵਿਖੇ ਵਿਸ਼ੇਸ਼ ਸਨੇਹ ਭੋਜ ਦਾ ਆਯੋਜਨ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਕਾਨੂੰਨ ਤੇ ਨਿਆਂ ਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਸਨਮਾਨ ਵਿਚ ਰੋਪੜ ਦੇ ਪ੍ਰਮੁੱਖ ਜੈਨ ਅਤੇ ਕਪਿਲਾ ਪਰਿਵਾਰਾਂ ਵਲੋਂ ਸ਼ਿਵਾਲਿਕ ਕਲੱਬ ਵਿਖੇ ਵਿਸ਼ੇਸ਼ ਸਨੇਹ ਭੋਜ ਦਾ ਆਯੋਜਨ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਵਿਚ ਹੇਮੰਤ ਕਪਿਲਾ, ਵਿਸੂ ਕਪਿਲਾ, ਨੀਤਾਂ ਜੈਨ, ਯੋਗੀ ਕਪਿਲਾ, ਵਿਸ਼ਨੂੰ ਸਮੇਤ ਜੈਨ ਅਤੇ ਕਪਿਲਾ ਪਰਿਵਾਰਾਂ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਦੋਵਾਂ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਸਮਾਜਿਕ, ਸੱਭਿਆਚਾਰਕ ਤੇ ਖੇਤਰੀ ਮਾਮਲਿਆਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਅਜੈਵੀਰ ਸਿੰਘ ਲਾਲਪੁਰਾ ਨੇ ਇਸ ਵਿਸ਼ੇਸ਼ ਆਯੋਜਨ ਲਈ ਜੈਨ ਤੇ ਕਪਿਲਾ ਪਰਿਵਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜਿਕ ਸਾਂਝ, ਆਪਸੀ ਸਦਭਾਵਨਾ ਅਤੇ ਭਾਈਚਾਰਕ ਸੰਬੰਧਾਂ ਨੂੰ ਮਜ਼ਬੂਤ ਕਰਦੇ ਹਨ। ਦੋਵਾਂ ਆਗੂਆਂ ਨੇ ਵੀ ਇਸ ਸਨਮਾਨ ਅਤੇ ਸਨੇਹ ਭਰੇ ਆਯੋਜਨ ਲਈ ਪਰਿਵਾਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਲਸਟਰ ਧਮਾਣਾ ਵਿਖੇ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਦਿਆਰਥੀਆਂ ਦੀ ਗੈਰ ਰਸਮੀ ਸਿੱਖਿਆ ’ਚ ਸਕਾਊਟਿੰਗ ਲਹਿਰ ਦੀ ਭੂਮਿਕਾ ਅਹਿਮ-ਸਟੇਟ ਆਰਗੇਨਾਈਜਿੰਗ ਕਮਿਸ਼ਨਰ
Ad Position 24