13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰੂਪਨਗਰ ਵਿਖੇ ‘ ਪੰਜਾਬ ਸਖੀ ਸ਼ਕਤੀ ਮੇਲਾ ਤੇ ਰਿਵਰ ਫੈਸਟੀਵਲ ’ 21 ਤੋਂ - ਏ . ਡੀ . ਸੀ .

ਰੂਪਨਗਰ, 13 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਮਹਿਲਾ ਸਸ਼ਕਤੀਕਰਨ, ਪੇਂਡੂ ਉੱਦਮਤਾ, ਸਥਾਨਕ ਉਤਪਾਦਾਂ ਦੀ ਮੰਡੀਕਰਨ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ’ 21 ਤੋਂ 30 ਨਵੰਬਰ 2026 ਤੱਕ ਮੇਲਾ ਗਰਾਊਂਡ, ਸਾਹਮਣੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਦਸ ਦਿਨਾਂ ਤੱਕ ਚੱਲਣ ਵਾਲਾ ਇਹ ਮੇਲਾ ਰੋਜ਼ਾਨਾ ਸਵੇਰੇ 10:30 ਵਜੇ ਤੋਂ ਰਾਤ 9:30 ਵਜੇ ਤੱਕ ਖੁੱਲ੍ਹਾ ਰਹੇਗਾ।

Ad Position 21
No active advertisement
ਅਜੀਤ ਡੈਸਕ 14-11-2026
ਰੂਪਨਗਰ, 13 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਮਹਿਲਾ ਸਸ਼ਕਤੀਕਰਨ, ਪੇਂਡੂ ਉੱਦਮਤਾ, ਸਥਾਨਕ ਉਤਪਾਦਾਂ ਦੀ ਮੰਡੀਕਰਨ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ ਅਤੇ ਰਿਵਰ ਫੈਸਟੀਵਲ’ 21 ਤੋਂ 30 ਨਵੰਬਰ 2026 ਤੱਕ ਮੇਲਾ ਗਰਾਊਂਡ, ਸਾਹਮਣੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਦਸ ਦਿਨਾਂ ਤੱਕ ਚੱਲਣ ਵਾਲਾ ਇਹ ਮੇਲਾ ਰੋਜ਼ਾਨਾ ਸਵੇਰੇ 10:30 ਵਜੇ ਤੋਂ ਰਾਤ 9:30 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ, ਵਿਸ਼ੇਸ਼ ਕਰਕੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਅਤੇ ਉਤਪਾਦਾਂ ਦੀ ਪ੍ਰਦਰਸ਼ਨੀ ਤੇ ਵਿਕਰੀ ਲਈ ਵੱਡਾ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਮਹਿਲਾ ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਕੀਤੇ ਘਰੇਲੂ ਉਤਪਾਦ, ਰਵਾਇਤੀ ਵਸਤਾਂ, ਦਸਤਕਾਰੀ ਅਤੇ ਹੱਥਕਲਾ ਦੇ ਸਮਾਨ ਦੇ ਵਿਸ਼ੇਸ਼ ਸਟਾਲ ਲਗਾਏ ਜਾਣਗੇ। ਇਸ ਤੋਂ ਇਲਾਵਾ ਛੋਟੇ ਅਤੇ ਦਰਮਿਆਨੇ ਉਦਯੋਗਾਂ ਦੇ ਉਤਪਾਦਾਂ, ਸਜਾਵਟੀ ਸਮਾਨ ਅਤੇ ਰਵਾਇਤੀ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਤੇ ਵਿਕਰੀ ਵੀ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦਾ ਇਕ ਪ੍ਰਮੁੱਖ ਆਕਰਸ਼ਣ ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕਾਂ ਦੀਆਂ ਲਾਈਵ ਪੇਸ਼ਕਾਰੀਆਂ ਹੋਣਗੀਆਂ। ਨਿਰਧਾਰਤ ਪ੍ਰੋਗਰਾਮ ਅਨੁਸਾਰ 21 ਨਵੰਬਰ ਨੂੰ ਗੁਲਾਬ ਸਿੱਧੂ, 22 ਨਵੰਬਰ ਨੂੰ ਕੰਵਰ ਗਰੇਵਾਲ, 23 ਨਵੰਬਰ ਨੂੰ ਆਦਿ ਤੇ ਗੁਰਮਨ ਮਾਨ, 24 ਨਵੰਬਰ ਨੂੰ ਗੁਰਲੇਜ਼ ਅਖ਼ਤਰ, 25 ਨਵੰਬਰ ਨੂੰ ਵਿੱਕੀ ਢਿੱਲੋਂ, 26 ਨਵੰਬਰ ਨੂੰ ਜਾਫਰ, 27 ਨਵੰਬਰ ਨੂੰ ਕਿਰਨ ਬਾਜਵਾ, 28 ਨਵੰਬਰ ਨੂੰ ਅਖਿਲ ਅਤੇ 29 ਨਵੰਬਰ ਨੂੰ ਗੈਰੀ ਸੰਧੂ ਵਲੋਂ ਆਪਣੀਆਂ ਸੰਗੀਤਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਰਿਵਰ ਫੈਸਟੀਵਲ ਤਹਿਤ ਬੋਟਿੰਗ ਤੇ ਰੋਇੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਭਾਰਤ ਦੇ ਵੱਖ-ਵੱਖ ਰਾਜਾਂ ਦੇ ਪ੍ਰਸਿੱਧ ਰਵਾਇਤੀ ਪਕਵਾਨਾਂ ਦੇ ਫੂਡ ਸਟਾਲ ਵੀ ਲਗਾਏ ਜਾਣਗੇ। ਹਰ ਉਮਰ ਵਰਗ ਦੇ ਲੋਕਾਂ ਦੇ ਮਨੋਰੰਜਨ ਲਈ ਝੂਲਿਆਂ, ਮਨੋਰੰਜਕ ਸਵਾਰੀਆਂ ਅਤੇ ਬੱਚਿਆਂ ਵਾਸਤੇ ਵਿਸ਼ੇਸ਼ ਮਨੋਰੰਜਨ ਪ੍ਰਬੰਧ ਵੀ ਕੀਤੇ ਜਾਣਗੇ। ਮੇਲੇ ਦੇ ਸੁਚਾਰੂ, ਸੁਚੱਜੇ ਤੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮੇਲੇ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮੇਲਾ ਗਰਾਊਂਡ ਦੀ ਸਾਫ਼-ਸਫ਼ਾਈ, ਸਟਾਲਾਂ ਦੀ ਸੁਚੱਜੀ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਬਿਜਲੀ ਦੇ ਨਿਰਵਿਘਨ ਪ੍ਰਬੰਧ, ਆਵਾਜਾਈ ਤੇ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਅੱਗ ਬੁਝਾਊ ਸੇਵਾਵਾਂ, ਸਿਹਤ ਸਹੂਲਤਾਂ, ਆਰਜ਼ੀ ਪਖਾਨਿਆਂ, ਰੌਸ਼ਨੀ ਤੇ ਹੋਰ ਬੁਨਿਆਦੀ ਸਹੂਲਤਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਝਾਂਡੀਆਂ ਕਲਾਂ ਵਿਖੇ ਸਿੱਧ ਬਾਬਾ ਬਾਲਕ ਨਾਥ ਦੇ ਮੰਦਰ ਵਿਚ 33 ਵੀਂ ਬਰਸੀ ਸਮਾਗਮ ਤੇ ਭੰਡਾਰਾ ਕੱਲ੍ਹ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਸਵੱਛਤਾ ਦੇ ਖੇਤਰ ’ਚ ਕੌਮੀ ਪੱਧਰ ’ਤੇ ਮਿਲਿਆ ਮਾਣ ਸਮੁੱਚੇ ਸ਼ਹਿਰ ਵਾਸੀਆਂ ਦੀ ਮਿਹਨਤ ਦਾ ਨਤੀਜ...
Ad Position 24