ਬਿੰਦਰਖ ਵਿਖੇ ਐੱਚ. ਪੀ. ਵੀ. ਵੈਕਸੀਨ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ
ਪੁਰਖਾਲੀ, 13 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਂਗਣਵਾੜੀ ਸੈਂਟਰ ਬਿੰਦਰਖ ਵਿਖੇ ਐਚ. ਪੀ.
ਪੁਰਖਾਲੀ, 13 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਂਗਣਵਾੜੀ ਸੈਂਟਰ ਬਿੰਦਰਖ ਵਿਖੇ ਐਚ. ਪੀ. ਵੀ. ਵੈਕਸੀਨ ਸੰਬੰਧੀ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਐਸ. ਆਈ. ਜਗਦੀਸ਼ ਸਿੰਘ ਤੇ ਏ. ਐਨ. ਐਮ. ਹਰਜੀਤ ਕੌਰ ਨੇ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਤੇ ਇਸ ਮੁਹਿੰਮ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਇਹ ਟੀਕਾ ਸਰਵਾਈਕਲ, ਕੈਂਸਰ ਦੀ ਰੋਕਥਾਮ ਲਈ ਲਗਾਇਆ ਜਾਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਟੀਕਾ ਲਗਵਾਉਣਾ ਚਾਹੀਦਾ ਹੈ, ਤਾਂ ਜੋ ਇਸ ਬਿਮਾਰੀ ਤੇ ਪਹਿਲਾਂ ਹੀ ਕਾਬੂ ਪਾਇਆ ਜਾ ਸਕੇ। ਇਸ ਮੌਕੇ ਲੋਕਾਂ ਨੂੰ ਡੇਂਗੂ /ਮਲੇਰੀਆ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਮਲੇਰੀਆ ਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ। ਇਸ ਮੌਕੇ ਕੁਲਦੀਪ ਸਿੰਘ, ਆਂਗਣਵਾੜੀ ਵਰਕਰ ਰਣਧੀਰ ਕੌਰ ਤੇ ਆਸ਼ਾ ਵਰਕਰ ਜਸਵੀਰ ਕੌਰ ਆਦਿ ਹਾਜ਼ਰ ਸਨ।