13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚੋਣਾਂ ਦੌਰਾਨ ਨਸ਼ਿਆਂ ਨੂੰ ਲਿਆਉਣ ਵਾਲੇ ਹੀ ਅੱਜ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢ ਰਹੇ ਹਨ-ਹਰਮੋਹਣ ਸਿੰਘ ਸੰਧੂ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ (ਸਪੁੱਤਰ ਮਰਹੂਮ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ) ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ’ਤੇ ਤੰਜ ਕਸਦਿਆਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਹਲਕੇ ’ਚ ਨਸ਼ਿਆਂ ਨੂੰ ਲਿਆਉਣ ਵਾਲੇ ਹੀ ਅੱਜ ਨਸ਼ਿਆਂ ਖ਼ਿਲਾਫ਼ ਯਾਤਰਾਵਾਂ ਕੱਢ ਰਹੇ ਹਨ। ਸ੍ਰੀ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ ਜੀ ਸਵ: ਬੀਬੀ ਸਤਵੰਤ ਕੌਰ ਸੰਧੂ ਹਲਕੇ ’ਚੋਂ ਪੰਜ ਵਾਰ ਵਿਧਾਇਕ ਬਣੇ, ਉਨ੍ਹਾਂ ਕਦੇ ਵੀ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦੀ ਵੰਡ ਨਹੀਂ ਕੀਤੀ, ਪਰ 2007 ਦੀਆਂ ਚੋਣਾਂ ਵਿਚ ਆਜ਼ਾਦ ਤੌਰ ’ਤੇ ਲੜੇ ਸ੍ਰੀ ਚੰਨੀ ਨੇ ਸ਼ਰਾਬ ਦੀ ਵੱਡੇ ਪੱਧਰ ’ਤੇ ਵੰਡ ਕਰਕੇ ਚੋਣਾਂ ਦਾ ਰੂਪ ਹੀ ਬਦਲ ਦਿੱਤਾ।

Ad Position 21
No active advertisement
ਅਜੀਤ ਡੈਸਕ 14-11-2026
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ (ਸਪੁੱਤਰ ਮਰਹੂਮ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ) ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ’ਤੇ ਤੰਜ ਕਸਦਿਆਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਹਲਕੇ ’ਚ ਨਸ਼ਿਆਂ ਨੂੰ ਲਿਆਉਣ ਵਾਲੇ ਹੀ ਅੱਜ ਨਸ਼ਿਆਂ ਖ਼ਿਲਾਫ਼ ਯਾਤਰਾਵਾਂ ਕੱਢ ਰਹੇ ਹਨ। ਸ੍ਰੀ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ ਜੀ ਸਵ: ਬੀਬੀ ਸਤਵੰਤ ਕੌਰ ਸੰਧੂ ਹਲਕੇ ’ਚੋਂ ਪੰਜ ਵਾਰ ਵਿਧਾਇਕ ਬਣੇ, ਉਨ੍ਹਾਂ ਕਦੇ ਵੀ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦੀ ਵੰਡ ਨਹੀਂ ਕੀਤੀ, ਪਰ 2007 ਦੀਆਂ ਚੋਣਾਂ ਵਿਚ ਆਜ਼ਾਦ ਤੌਰ ’ਤੇ ਲੜੇ ਸ੍ਰੀ ਚੰਨੀ ਨੇ ਸ਼ਰਾਬ ਦੀ ਵੱਡੇ ਪੱਧਰ ’ਤੇ ਵੰਡ ਕਰਕੇ ਚੋਣਾਂ ਦਾ ਰੂਪ ਹੀ ਬਦਲ ਦਿੱਤਾ। ਉਨ੍ਹਾਂ ਕਿਹਾ ਕਿ 12 ਨਵੰਬਰ ਨੂੰ ਚੰਨੀ ਵਲੋਂ ਕੀਤੇ ਪ੍ਰੋਗਰਾਮ ’ਤੇ ਕਰੋੜਾਂ ਰੁਪਏ ਖ਼ਰਚ ਹੋਏ ਹਨ ਤੇ ਆਪਣੇ ਆਪ ਨੂੰ ਗ਼ਰੀਬ ਕਹਾਉਣ ਵਾਲੇ ਕੋਲ ਐਨਾ ਪੈਸਾ ਕਿਥੋਂ ਆਇਆ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। 13 ਆਰਪੀਆਰ01
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨਵ-ਨਿਯੁਕਤ ਐਸ. ਡੀ. ਐਮ. ਸ਼ਿਵਾਂਸ਼ ਰਾਠੀ ਦਾ ਸਵਾਗਤ ਅਗਲੀ ਖ਼ਬਰ ਬਿੰਦਰਖ ਵਿਖੇ ਐੱਚ. ਪੀ. ਵੀ. ਵੈਕਸੀਨ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ
Ad Position 24