ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨਵ-ਨਿਯੁਕਤ ਐਸ. ਡੀ. ਐਮ. ਸ਼ਿਵਾਂਸ਼ ਰਾਠੀ ਦਾ ਸਵਾਗਤ
ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸਬ-ਡਵੀਜ਼ਨ ਦੇ ਨਵ-ਨਿਯੁਕਤ ਐਸ. ਡੀ.
ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸਬ-ਡਵੀਜ਼ਨ ਦੇ ਨਵ-ਨਿਯੁਕਤ ਐਸ. ਡੀ. ਐਮ. ਸ਼ਿਵਾਂਸ਼ ਰਾਠੀ ਆਈ. ਏ. ਐਸ. ਵਲੋਂ ਅਹੁਦਾ ਸੰਭਾਲਣ ਉਪਰੰਤ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਦੀ ਕਾਰਜਕਾਰਨੀ ਨੇ ਉਨ੍ਹਾਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੀਸ਼ਦ ਦੇ ਅਹੁਦੇਦਾਰਾਂ ਵਲੋਂ ਐਸ. ਡੀ. ਐਮ. ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਟਰੱਸਟ ਦੇ ਸੰਸਥਾਪਕ ਡਾਇਰੈਕਟਰ ਐਡਵੋਕੇਟ ਅਸ਼ੋਕ ਮਨੋਚਾ ਅਤੇ ਸ਼ਾਖਾ ਪ੍ਰਧਾਨ ਜਗਮੋਹਨ ਸਿੰਘ ਵਾਲੀਆ ਨੇ ਪ੍ਰੀਸ਼ਦ ਵਲੋਂ ਸਮਾਜ ਤੇ ਮਨੁੱਖਤਾ ਦੀ ਸੇਵਾ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਚੈਰੀਟੇਬਲ ਹਸਪਤਾਲ, ਭਾਰਤ ਲੈਬ ਤੇ ਹੋਰ ਲੋਕ ਭਲਾਈ ਦੇ ਪ੍ਰਾਜੈਕਟਾਂ ਬਾਰੇ ਦੱਸਿਆ। ਇਸ ਮੌਕੇ ਡੀ. ਐਸ. ਪੀ. ਨਵੀਨ ਪਾਲ ਸਿੰਘ ਲੈਹਲ, ਤਹਿਸੀਲਦਾਰ ਸੁਮੀਤ ਢਿੱਲੋਂ, ਮੋਹਿਤ ਕੁਮਾਰ, ਮੇਹਰ ਚੰਦ, ਸਾਬਕਾ ਪ੍ਰਧਾਨ ਜਰਨੈਲ ਸਿੰਘ ਸੰਧੂ, ਸਕੱਤਰ ਇੰਜੀਨੀਅਰ ਰਾਜਨ ਸੋਨੀ ਤੇ ਸਾਬਕਾ ਖ਼ਜ਼ਾਨਚੀ ਰਾਜੀ ਛਾਬੜਾ ਵੀ ਹਾਜ਼ਰ ਸਨ।