ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ
ਮੋਰਿੰਡਾ, 13 ਨਵੰਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਹੋਈ। ਮੀਟਿੰਗ ਸੰਬੰਧੀ ਜਸਵਿੰਦਰ ਸਿੰਘ ਕਈਨੌਰ ਤੇ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਇਸ ਮੌਕੇ ਕਿਸਾਨੀ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਐਨ.
ਮੋਰਿੰਡਾ, 13 ਨਵੰਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਹੋਈ। ਮੀਟਿੰਗ ਸੰਬੰਧੀ ਜਸਵਿੰਦਰ ਸਿੰਘ ਕਈਨੌਰ ਤੇ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਇਸ ਮੌਕੇ ਕਿਸਾਨੀ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਐਨ. ਪੀ. ਕੇ. ਖਾਦ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਪਹੁੰਚਾਇਆ ਹੈ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਖਾਦਾਂ ਤੇ ਦਵਾਈਆਂ ਦੇ ਰੇਟ ਤਾਂ ਬਹੁਤ ਵਧਾਏ ਜਾਂਦੇ ਹਨ, ਪਰ ਫ਼ਸਲਾਂ ਦੇ ਭਾਅ ਵਿਚ ਨਿਗੁਣਾ ਵਾਧਾ ਕੀਤਾ ਜਾਂਦਾ ਹੈ। ਇਸ ਮੌਕੇ ਦਲਜੀਤ ਸਿੰਘ ਚਲਾਕੀ ਤੇ ਅਵਤਾਰ ਸਿੰਘ ਸਹੇੜੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਵਲੋਂ ਤਜਵੀਜ਼ ਕੀਤੀ ਦਿੱਲੀ ਕਿਸਾਨੀ ਮੋਰਚੇ ਦੀ ਵਰ੍ਹੇਗੰਢ ਮਨਾਉਂਦੇ ਹੋਏ 26 ਜਨਵਰੀ ਨੂੰ ਪਟਿਆਲਾ ਰੈਲੀ ਵਿਚ ਜ਼ਰੂਰ ਪਹੁੰਚਣ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਦੀਆਂ ਤਰੀਕਾਂ ਵਿਚ ਵਾਧਾ ਕੀਤਾ ਜਾਵੇ ਅਤੇ ਡੀ. ਏ. ਪੀ. ਖਾਦ ਜ਼ਿਲ੍ਹਾ ਰੂਪਨਗਰ ਵਿਚ ਮੰਗ ਅਨੁਸਾਰ ਮਿਲਣਾ ਚਾਹੀਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਫ਼ਸਰ ਇਕਬਾਲ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਤੇ ਬਰਤਨ ਬਾਲੀਆਂ ਖਾਦਾਂ ਦਵਾਈਆਂ ਆਦਿ ਪਾਉਣ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਆਈ. ਡੀ. ਕਾਰਡ ਬਣਾਉਣ ਬਾਰੇ ਵੀ ਪ੍ਰੇਰਿਆ ਤਾਂ ਕਿ ਲੋੜ ਅਨੁਸਾਰ ਕਿਸਾਨਾਂ ਨੂੰ ਹਰੇਕ ਤਰਾਂ ਦਾ ਲਾਭ ਮਿਲ ਸਕੇ ਉਨ੍ਹਾਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਬਾਰੇ ਜਿਵੇਂ ਕਣਕ ਦਾ ਬੀਜ ਦਾਲਾਂ ਤੇ ਖੇਤੀਬਾੜੀ ਦੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਰਪ੍ਰੀਤ ਸਿੰਘ ਤੇ ਇੰਦਰ ਸਿੰਘ ਜਟਾਣਾ ਨੇ ਚੰਡੀਗੜ੍ਹ ਕਿਸਾਨੀ ਮੋਰਚੇ ਦੀਆਂ ਮੰਗਾਂ ਮੰਨਣ ਤੋਂ ਬਾਅਦ ਵੀ ਲਾਗੂ ਕਰਨ ਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ। ਇਸ ਮੌਕੇ ਮਹਿੰਦਰ ਸਿੰਘ, ਨੇਤਰ ਸਿੰਘ ਰੋਣੀ, ਕਰਨੈਲ ਸਿੰਘ ਡੂਮਛੇੜੀ, ਕੇਵਲ ਸਿੰਘ, ਗੁਰਦੀਪ ਸਿੰਘ ਰਸੂਲਪੁਰ, ਕਰਨੈਲ ਸਿੰਘ ਰਸੀਦਪੁਰ, ਜਗੀਰ ਸਿੰਘ ਵਜੀਦਪੁਰ, ਕੁਲਵੰਤ ਸਿੰਘ ਸਲੇਮਪੁਰ, ਮੋਹਨ ਸਿੰਘ ਸੱਖੋ ਮਾਜਰਾ, ਭੁਪਿੰਦਰ ਸਿੰਘ ਮੁੰਡੀਆਂ, ਮਹਿੰਦਰ ਸਿੰਘ, ਭੁਪਿੰਦਰ ਸਿੰਘ ਢੋਲਣ ਮਾਜਰਾ, ਸ਼ਮਸ਼ੇਰ ਸਿੰਘ ਸੰਗਤਪੁਰਾ, ਕੁਲਬੀਰ ਸਿੰਘ ਦਾਤਾਰਪੁਰ, ਪਰਮਜੀਤ ਸਿੰਘ, ਗੁਰਨਾਮ ਸਿੰਘ ਕਾਂਝਲਾ, ਸੁਖਦੀਪ ਸਿੰਘ, ਰਘਬੀਰ ਸਿੰਘ, ਰਣਧੀਰ ਸਿੰਘ ਸੈਂਟੀ ਕਾਈਨੌਰ, ਸੰਤੋਖ ਸਿੰਘ ਕਲਹੇੜੀ, ਨਿਰਮਲ ਸਿੰਘ ਛੱਜੂ ਮਾਜਰਾ, ਕੁਲਵੰਤ ਸਿੰਘ ਮੁੰਡੀਆਂ ਤੇ ਨੰਬਰਦਾਰ ਕਰਨੈਲ ਸਿੰਘ ਵਜੀਦਪੁਰ ਆਦਿ ਹਾਜ਼ਰ ਸਨ।