13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ ਨੇ ਜੱਖੇਵਾਲ ਕੁਸ਼ਤੀ ਦੰਗਲ ਵਿਚ ਕੀਤੀ ਸ਼ਿਰਕਤ ਖੇਤਰ ਵਿਚ ਚੱਲ ਰਹੇ ਹਨ ਕਰੋੜਾਂ ਰੁਪਏ ਦੇ ਵਿਕਾਸ ਕਾਰਜ - ਅਗਨੀਹੋਤਰੀ

ਸੁਖਸਾਲ/ਸੰਤੋਖਗੜ੍ਹ, 13 ਨਵੰਬਰ (ਧਰਮ ਪਾਲ)-ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ ਨੇ ਵਿਧਾਨ ਸਭਾ ਹਲਕਾ ਹਰੋਲੀ ਦੇ ਜੱਖੇਵਾਲ ਵਿਖੇ ਸਾਲਾਨਾ ਦੰਗਲ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ, ਹਿਮਾਚਲ, ਜੰਮੂ ਕਸ਼ਮੀਰ, ਹਰਿਆਣਾ, ਦਿੱਲੀ ਤੇ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਆਏ ਪਹਿਲਵਾਨਾਂ ਦੇ ਮੁਕਾਬਲੇ ਦੇਖੇ ਤੇ ਸੰਤ ਬਾਬਾ ਅਨੂਪ ਮਹਾਰਾਜ ਤੋਂ ਆਸ਼ੀਰਵਾਦ ਵੀ ਪ੍ਰਾਪਤ ਕੀਤਾ।

Ad Position 21
No active advertisement
ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਮੈਂਬਰ। ਤਸਵੀਰਾਂ : ਚੌਧਰੀ ਧਰਮ ਪਾਲ 14-11-2026
ਸੁਖਸਾਲ/ਸੰਤੋਖਗੜ੍ਹ, 13 ਨਵੰਬਰ (ਧਰਮ ਪਾਲ)-ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ ਨੇ ਵਿਧਾਨ ਸਭਾ ਹਲਕਾ ਹਰੋਲੀ ਦੇ ਜੱਖੇਵਾਲ ਵਿਖੇ ਸਾਲਾਨਾ ਦੰਗਲ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ, ਹਿਮਾਚਲ, ਜੰਮੂ ਕਸ਼ਮੀਰ, ਹਰਿਆਣਾ, ਦਿੱਲੀ ਤੇ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਆਏ ਪਹਿਲਵਾਨਾਂ ਦੇ ਮੁਕਾਬਲੇ ਦੇਖੇ ਤੇ ਸੰਤ ਬਾਬਾ ਅਨੂਪ ਮਹਾਰਾਜ ਤੋਂ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਦੰਗਲ ਨਾਲ ਵਿਚ ਮਹਾਰਾਜ ਜੀ ਮੈਨੂੰ ਲਗਾਤਾਰ 24 ਸਾਲਾਂ ਤੋਂ ਇਸ ਦੰਗਲ ਵਿਚ ਸੱਦਾ ਦੇ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਦੰਗਲ ਦੀ ਪ੍ਰੰਪਰਾ ਨੂੰ ਕਾਇਮ ਰੱਖਣ ਤੇ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਅਗਨੀਹੋਤਰੀ ਨੇ ਖੇਡ ਮੈਦਾਨ ਦੇ ਵਿਕਾਸ ਲਈ 30 ਲੱਖ ਰੁਪਏ ਦਾ ਚੈੱਕ ਸੌਂਪਿਆ, ਦੰਗਲ ਲਈ 11 ਲੱਖ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ ਤੇ ਪੰਚਾਇਤ ਘਰ ਦੀ ਉਸਾਰੀ ਲਈ 1.14 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਦੱਸਿਆ ਕਿ ਗਲੀਆਂ ਅਤੇ ਸੜਕਾਂ ਦੇ ਸੁਧਾਰ ਲਈ ਮੰਗੀ ਗਈ 25 ਲੱਖ ਰੁਪਏ ਦੀ ਰਾਸ਼ੀ ਸਮਾਗਮ ਤੋਂ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ। ਸੰਤ ਬਾਬਾ ਢੰਗੂ ਵਾਲੇ ਮਹਾਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੱਸਿਆ ਕਿ ਮਹਾਰਾਜ ਨੇ ਇਥੇ ਇਕ ਹਸਪਤਾਲ, ਇਕ ਗਊਸ਼ਾਲਾ ਅਤੇ ਬੀਟਨ ਵਿਚ ਇਕ ਕਾਲਜ ਵੀ ਬਣਾਇਆ। ਕਾਲਜ ਵਿਚ ਨਵੇਂ ਕੋਰਸ ਸ਼ੁਰੂ ਕਰਨ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਸੰਤ ਬਾਬਾ ਅਨੂਪ ਮਹਾਰਾਜ ਤੇ ਸਥਾਨਕ ਨੁਮਾਇੰਦਿਆਂ ਨਾਲ ਸਲਾਹ-ਮਸ਼ਵਰਾ ਕਰਕੇ ਪਾਠਕ੍ਰਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਅਗਲੇ ਅਪ੍ਰੈਲ ਤੱਕ ਇਨ੍ਹਾਂ ਕੋਰਸਾਂ ਨੂੰ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਰਾਜ ਜੀ ਵਲੋਂ ਲਗਾਇਆ ‘ਸਿੱਖਿਆ ਦਾ ਬੂਟਾ’ ਲਗਾਤਾਰ ਫਲਦਾ-ਫੁੱਲਦਾ ਰਹੇਗਾ। ਉਨ੍ਹਾਂ ਦੱਸਿਆ ਕਿ ਹਰੋਲੀ ਖੇਤਰ ਵਿਚ ਇਸ ਸਮੇਂ ਤਿੰਨ ਕਾਲਜ, 33 ਸੀਨੀਅਰ ਸੈਕੰਡਰੀ ਸਕੂਲ, ਇਕ ਕੇਂਦਰੀ ਵਿਦਿਆਲਿਆ, ਇਕ ਆਈ. ਆਈ. ਆਈ. ਟੀ., ਇਕ ਲਾਅ ਕਾਲਜ ਤੇ ਇਕ ਨਰਸਿੰਗ ਕਾਲਜ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਬੀਟਨ ਕਾਲਜ ਦਾ ਵਿਕਾਸ ਵੀ ਯੋਜਨਾਬੱਧ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤ ਪ੍ਰਧਾਨ ਸੇਵਾਨਾਥ ਵਲੋਂ ਉਠਾਈਆਂ ਗਈਆਂ ਮੰਗਾਂ ’ਤੇ ਸਕਾਰਾਤਮਿਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਸਮਾਗਮ ਦੌਰਾਨ ਦਿਖਾਏ ਪਿਆਰ-ਸਤਿਕਾਰ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜੇ ’ਤੇ ਖ਼ੂਨ ਦਾਨ ਕੈਂਪ ਲਗਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ
Ad Position 24