14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖ਼ਾਲਸਾ ਸਕੂਲ ਵਿਖੇ ਬਾਲ ਦਿਵਸ ਮੌਕੇ ਕਰਵਾਈਆਂ ਮਨੋਰੰਜਕ ਖੇਡਾਂ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ. ਨਿੱਕੂਵਾਲ)-ਇਲਾਕੇ ਦੀ ਸਾਰਿਆਂ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਬਾਲ ਦਿਵਸ ਨੂੰ ਸਮਰਪਿਤ ਸਕੂਲ ’ਚ ਵਿਦਿਆਰਥੀਆਂ ਦੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਉਸ ਨੂੰ ਦੱਸਿਆ ਕਿ ਸਮਾਗਮ ਵਿਚ ਨੰਬਰਦਾਰ ਕੁਲਦੀਪ ਸਿੰਘ, ਸਕੂਲ ਦੇ ਪੱਤਰ ਵਿਹਾਰਕ ਤੇ ਡਾਇਰੈਕਟਰ ਸਿੱਖਿਆ ਗੁਰਮਿੰਦਰ ਸਿੰਘ ਭੁੱਲਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਉਹਨਾਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਆਈਆਂ ਹੋਈਆਂ ਦੌਨਾ ਵਲੋਂ ਸਾਂਝੇ ਰੂਪ ’ਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀਤਵ ਦੇ ਵਿਕਾਸ ਦੇ ਲਈ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਦੇ ਨਾਲ ਵਿਦਿਆਰਥੀਆਂ ਦੇ ਵਿਚ ਅਨੁਸ਼ਾਸਨ, ਸਵੈ-ਵਿਸ਼ਵਾਸ ਤੇ ਮਿਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਇਨ੍ਹਾਂ ਖੇਡਾਂ ’ਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ ਪਿਤਾ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰਿੰਸੀਪਲ ਵਾਲੀਆ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਖਾਣ ਪੀਣ ਦੇ ਲਈ ਵੱਖ-ਵੱਖ ਤਰ੍ਹਾਂ ਦੇ ਭੋਜਨ ਦੇ ਕਾਰਨਰ ਵੀ ਲਗਾਏ ਗਏ ਸਨ। ਇਸ ਮੌਕੇ ਬਲਵੀਰ ਕੌਰ, ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਹਰਸ਼ਦੀਪ ਕੌਰ, ਵਨੀਤਾ ਸ਼ਰਮਾ, ਅਨੁਬਾਲਾ, ਸ਼ਿਵਾਨੀ, ਡਾ. ਹਰਮਨਪ੍ਰੀਤ ਸਿੰਘ, ਕੁਲਦੀਪ ਕੌਰ, ਸ਼ੁਭਰਾ ਸ਼ਰਮਾ, ਪ੍ਰਭਜੋਤ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਸਿਮਰਨਪ੍ਰੀਤ ਕੌਰ, ਜਤਿੰਦਰ ਕੌਰ, ਹਰਕੀਰਤ ਕੌਰ, ਅਮਨਦੀਪ ਕੌਰ, ਪਰਮਿੰਦਰ ਕੌਰ, ਸ਼ਿਵਾਨੀ, ਹਰਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਮਾਪੇ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੀ ਆਹਟ! ਨੰਗਲ ’ਚ ਸਿਆਸੀ ਚਿਹਰੇ ਚਮਕਾਉਣ ਦੀ ਦੌੜ ਤੇਜ਼, ਜਨਤਕ ਮੁੱਦੇ ਪਿਛਲੀ ਕਤਾਰ ’ਚ ਅਗਲੀ ਖ਼ਬਰ ਓਵਰਲੋਡ ਵਾਹਨਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ, 7 ਵਾਹਨਾਂ ਦੇ ਚਲਾਨ ਕੀਤੇ
Ad Position 24