14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ ਆਪ’ ਦੇ ਹਲਕਾ ਇੰਚਾਰਜ ਗੜ੍ਹੀ ਵਲੋਂ ਪਾਲਮ ਇੰਕਲੇਵ ਵਿਚ ਪਏ ਸੀਵਰੇਜ ਦੇ ਪਾਣੀ ਨੂੰ ਮੇਨ ਲਾਈਨ ਨਾਲ ਜੋੜਿਆ

ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਅੱਜ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਮੋਰਿੰਡਾ ਦੇ ਪਾਲਮ ਇੰਕਲੇਵ ਵਾਸੀਆਂ ਦੀ ਲਟਕ ਰਹੀ ਮੰਗ ਨੂੰ ਪੂਰਾ ਕਰਵਾਉਂਦਿਆਂ ਇਸ ਕਾਲੋਨੀ ਦੇ ਸੀਵਰੇਜ ਦੇ ਪਾਣੀ ਨੂੰ ਸ਼ਹਿਰ ਵਿਚ ਪਏ ਮੇਨ ਸੀਵਰੇਜ ਪਾਈਪ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਬਣਾਇਆ ਗਿਆ ਸੀ, ਉਸੇ ਦਿਨ ਤੋਂ ਉਹ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 15-11-2026
ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਅੱਜ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਮੋਰਿੰਡਾ ਦੇ ਪਾਲਮ ਇੰਕਲੇਵ ਵਾਸੀਆਂ ਦੀ ਲਟਕ ਰਹੀ ਮੰਗ ਨੂੰ ਪੂਰਾ ਕਰਵਾਉਂਦਿਆਂ ਇਸ ਕਾਲੋਨੀ ਦੇ ਸੀਵਰੇਜ ਦੇ ਪਾਣੀ ਨੂੰ ਸ਼ਹਿਰ ਵਿਚ ਪਏ ਮੇਨ ਸੀਵਰੇਜ ਪਾਈਪ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਬਣਾਇਆ ਗਿਆ ਸੀ, ਉਸੇ ਦਿਨ ਤੋਂ ਉਹ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਲਮ ਇੰਕਲੇਵ ਕਲੋਨੀ ਦੀ ਲਗਪਗ 22 ਸਾਲ ਪੁਰਾਣੀ ਇਸ ਗੰਭੀਰ ਸਮੱਸਿਆ ਦਾ ਕੋਈ ਹੱਲ ਨਹੀਂ ਸੀ ਹੋ ਰਿਹਾ ਅਤੇ ਕਿਸੇ ਕਾਰਨਾਂ ਕਰਕੇ ਫਾਈਲ ਰੁਕੀ ਪਈ ਸੀ। ਉਨ੍ਹਾਂ ਵਲੋਂ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਰਾ ਕੇਸ ਸਮਝਿਆ ਅਤੇ ਫਿਰ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਫਾਈਲ ਕਲੀਅਰ ਕਰਾ ਕੇ ਇਸ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਲਕੇ ਵਿਚ ਜੋ ਵੀ ਲੋਕਾਂ ਨੂੰ ਸਮੱਸਿਆਵਾਂ ਹਨ, ਜਿਨ੍ਹਾਂ ਦਾ ਅਦਾਲਤ ਵਿਚ ਕੇਸ ਨਾ ਹੋਵੇ ਉਹ ਮੇਰੇ ਕੋਲ ਬਿਨਾਂ ਦੇਰੀ ਕੀਤਿਆਂ ਲੈ ਕੇ ਆਉਣ ਤਾਂ ਜੋ ਲੋਕਾਂ ਦੀਆਂ ਅਜਿਹੀਆਂ ਛੋਟੀਆਂ ਛੋਟੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਪੱਧਰੀ ਨੇਤਾ ਬੀਰਦਵਿੰਦਰ ਸਿੰਘ ਬੱਲਾਂ, ਨਗਰ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਕੇਸਰ ਸਿੰਘ ਸਮਾਣਾ, ਹਰਜਿੰਦਰ ਸਿੰਘ ਛਿੱਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਮੰਦਰ ਘਨੌਲਾ ਵਿਖੇ ਨਤਮਸਤਕ ਹੋਈ ਵਿਧਾਇਕ ਦਿਨੇਸ਼ ਚੱਢਾ ਦੀ ਟੀਮ, ਧਾਰਮਿਕ ਸਮਾਗਮ ’ਚ ਕੀਤੀ ਵਿਸ਼ੇਸ਼ ਸ਼ਿਰਕਤ ਅਗਲੀ ਖ਼ਬਰ ਚੋਣਾਂ ਦੀ ਆਹਟ! ਨੰਗਲ ’ਚ ਸਿਆਸੀ ਚਿਹਰੇ ਚਮਕਾਉਣ ਦੀ ਦੌੜ ਤੇਜ਼, ਜਨਤਕ ਮੁੱਦੇ ਪਿਛਲੀ ਕਤਾਰ ’ਚ
Ad Position 24