ਬ੍ਰਿਟਿਸ਼ ਕੋਲੰਬੀਆ ਸਕੂਲ ਦੇ ਪ੍ਰਭਜੋਤ ਸਿੰਘ ਨੇ ਘੋੜਸਵਾਰੀ ਵਿਚ ਰਚਿਆ ਇਤਿਹਾਸ
ਸੂਬਾ ਪੱਧਰੀ ਮੁਕਾਬਲਿਆਂ ਵਿਚ ਚਾਰ ਤਗਮੇ ਜਿੱਤ ਕੇ ਨੈਸ਼ਨਲ ਖੇਡਾਂ ਲਈ ਕੀਤਾ ਕੁਆਲੀਫ਼ਾਈ
ਨੂਰਪੁਰ ਬੇਦੀ, 14 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬ੍ਰਿਟਿਸ਼ ਕੋਲੰਬੀਆ ਸਕੂਲ, ਹਿਆਤਪੁਰ, ਜ਼ਿਲ੍ਹਾ ਰੂਪਨਗਰ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਘੋੜਸਵਾਰੀ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਚਾਰ ਤਗਮੇ ਜਿੱਤ ਕੇ ਨਾ ਸਿਰਫ਼ ਆਪਣੇ ਸਕੂਲ ਅਤੇ ਮਾਪਿਆਂ, ਸਗੋਂ ਸਮੁੱਚੇ ਰੂਪਨਗਰ ਜ਼ਿਲ੍ਹੇ ਦਾ ਨਾਂਅ ਵੀ ਰੌਸ਼ਨ ਕੀਤਾ ਹੈ। ਇਸ ਵਿਲੱਖਣ ਪ੍ਰਾਪਤੀ ਨਾਲ ਪ੍ਰਭਜੋਤ ਸਿੰਘ ਨੇ 14 ਸਾਲ ਤੋਂ ਘੱਟ ਉਮਰ ਵਰਗ ਵਿਚ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ, ਜੋ ਸਕੂਲ ਦੇ ਖੇਡ ਇਤਿਹਾਸ ਵਿਚ ਇਕ ਮਹੱਤਵਪੂਰਨ ਉਪਲਬਧੀ ਹੈ।
ਪ
ਪ੍ਰਭਜੋਤ ਸਿੰਘ ਨੂੰ ਸਨਮਾਨਿਤ ਕਰਦੇ ਪ੍ਰਬੰਧਕ। ਅਜੀਤ ਤਸਵੀਰ
15-11-2026
ਨੂਰਪੁਰ ਬੇਦੀ, 14 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬ੍ਰਿਟਿਸ਼ ਕੋਲੰਬੀਆ ਸਕੂਲ, ਹਿਆਤਪੁਰ, ਜ਼ਿਲ੍ਹਾ ਰੂਪਨਗਰ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਘੋੜਸਵਾਰੀ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਚਾਰ ਤਗਮੇ ਜਿੱਤ ਕੇ ਨਾ ਸਿਰਫ਼ ਆਪਣੇ ਸਕੂਲ ਅਤੇ ਮਾਪਿਆਂ, ਸਗੋਂ ਸਮੁੱਚੇ ਰੂਪਨਗਰ ਜ਼ਿਲ੍ਹੇ ਦਾ ਨਾਂਅ ਵੀ ਰੌਸ਼ਨ ਕੀਤਾ ਹੈ। ਇਸ ਵਿਲੱਖਣ ਪ੍ਰਾਪਤੀ ਨਾਲ ਪ੍ਰਭਜੋਤ ਸਿੰਘ ਨੇ 14 ਸਾਲ ਤੋਂ ਘੱਟ ਉਮਰ ਵਰਗ ਵਿਚ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ, ਜੋ ਸਕੂਲ ਦੇ ਖੇਡ ਇਤਿਹਾਸ ਵਿਚ ਇਕ ਮਹੱਤਵਪੂਰਨ ਉਪਲਬਧੀ ਹੈ। ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ 11 ਤੋਂ 13 ਨਵੰਬਰ ਤੱਕ ਪੰਜਾਬ ਆਰਮਡ ਪੁਲਿਸ (ਪੀ. ਏ. ਪੀ.), ਜਲੰਧਰ ਵਿਖੇ ਆਯੋਜਿਤ ਸੂਬਾ ਪੱਧਰੀ ਘੋੜਸਵਾਰੀ ਮੁਕਾਬਲਿਆਂ ਵਿਚ ਪ੍ਰਭਜੋਤ ਸਿੰਘ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ, ਅਨੁਸ਼ਾਸਨ, ਸਾਹਸ ਤੇ ਤਕਨੀਕੀ ਮੁਹਾਰਤ ਦਾ ਲੋਹਾ ਮਨਵਾਇਆ। ਪ੍ਰਭਜੋਤ ਸਿੰਘ ਨੇ ਸ਼ੋਅ ਜੰਪਿੰਗ (ਫਾਲਟ ਐਂਡ ਆਊਟ) ਵਿਚ ਇਕ ਸੋਨ ਤੇ ਇਕ ਚਾਂਦੀ ਦਾ ਤਗਮਾ, ਨਾਰਮਲ ਸ਼ੋਅ ਜੰਪਿੰਗ ਵਿਚ ਇਕ ਕਾਂਸੀ ਦਾ ਤਗਮਾ ਤੇ ਪੋਲ ਬੈਂਡਿੰਗ ਵਿਚ ਇਕ ਕਾਂਸੀ ਦਾ ਤਗਮਾ ਹਾਸਿਲ ਕੀਤਾ। ਇਸ ਤਰ੍ਹਾਂ ਕੁੱਲ ਚਾਰ ਤਗਮੇ ਜਿੱਤੇ। ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਵਿਚ ਕੈਬਿਨੇਟ ਮੰਤਰੀ ਮਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਰਦਾਰ ਇੰਦਰਬੀਰ ਸਿੰਘ, ਆਈ. ਪੀ. ਐੱਸ., ਡਿਪਟੀ ਇੰਸਪੈਕਟਰ ਜਨਰਲ (ਪ੍ਰਸ਼ਾਸਨ), ਪੀ. ਏ. ਪੀ., ਜਲੰਧਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਜੇਤੂ ਖਿਡਾਰੀਆਂ ਨੂੰ ਤਗਮੇ ਪਹਿਨਾਏ ਤੇ ਸਮਾਗਮ ਦੌਰਾਨ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਉਤਸ਼ਾਹਿਤ ਕੀਤਾ ਗਿਆ। ਸਕੂਲ ਦੀ ਸੰਸਥਾਪਕ ਮੈਨੇਜਿੰਗ ਡਾਇਰੈਕਟਰ-ਕਮ-ਪ੍ਰਿੰਸੀਪਲ ਮਿਸ ਪੂਜਾ ਪੂਰੀ ਨੇ ਪ੍ਰਭਜੋਤ ਸਿੰਘ, ਉਸ ਦੇ ਮਾਪਿਆਂ ਤੇ ਘੋੜਸਵਾਰੀ ਦੇ ਟਰੇਨਰ ਸ੍ਰੀ ਵਿਸ਼ਭ ਨੂੰ ਦਿਲੋਂ ਵਧਾਈ ਦਿੱਤੀ। ਮਿਸ ਪੂਜਾ ਪੂਰੀ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਸਕੂਲ ਸਮੁੱਚੇ ਰੂਪਨਗਰ ਜ਼ਿਲ੍ਹੇ ਵਿਚ ਆਪਣੀ ਕਿਸਮ ਦੀ ਵਿਲੱਖਣ ਸੰਸਥਾ ਹੈ, ਜਿਥੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਘੋੜਸਵਾਰੀ ਸਮੇਤ ਅੰਤਰਰਾਸ਼ਟਰੀ ਮਿਆਰ ਦੀਆਂ ਆਧੁਨਿਕ ਤੇ ਉੱਚ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।