ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਡੇਂਗੂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸੰਬੰਧੀ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਘਰਾਂ ਵਿਚ ਜਾ ਕੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ।
ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਡੇਂਗੂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸੰਬੰਧੀ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਘਰਾਂ ਵਿਚ ਜਾ ਕੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਦਾ ਮੱਛਰ ਪਾਣੀ ਵਿਚ ਫੈਲਦਾ ਹੈ। ਇਸ ਲਈ ਜੇਕਰ ਆਸੇ-ਪਾਸੇ ਕਿਤੇ ਵੀ ਪਾਣੀ ਖੜ੍ਹਾ ਹੋਵੇ ਤਾਂ ਉਸ ਤੇ ਲਾਰਵੇਸਾਈਡ ਦਵਾਈ ਜਾਂ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਤੇਜ਼ ਬੁਖਾਰ, ਸਿਰਦਰਦ, ਮਾਸ ਪੇਸ਼ੀਆਂ ਤੇ ਜੋੜਾਂ ਵਿਚ ਦਰਦ, ਜੀਅ ਕੱਚਾ, ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਨੱਕ, ਮੂੰਹ ਤੇ ਮਸੂੜਿਆਂ ਵਿਚੋਂ ਖੂਨ ਵਗਣਾ ਡੇਂਗੂ ਦੇ ਲੱਛਣ ਹਨ। ਇਸ ਮੌਕੇ ਮਲਟੀਪਰਪਜ਼ ਸਿਹਤ ਕਰਮਚਾਰੀ ਬੇਅੰਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ।