ਦੀਵਾਲੀ ਵਾਲੇ ਦਿਨ ਅੱਗ ਦੀ ਲਪੇਟ ਵਿਚ ਆਏ ਨੌਜਵਾਨ ਦੀ ਪੀ. ਜੀ. ਆਈ. ਵਿਖੇ ਮੌਤ
ਘਨੌਲੀ, 14 ਨਵੰਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਵਿਖੇ ਦੀਵਾਲੀ ਵਾਲੇ ਦਿਨ ਵਾਪਰੇ ਅੱਗ ਲੱਗਣ ਦੇ ਦਰਦਨਾਕ ਹਾਦਸੇ ਵਿਚ ਬੁਰੀ ਤਰ੍ਹਾਂ ਝੁਲਸੇ ਨੌਜਵਾਨ ਦੀ ਪੀ. ਜੀ.
ਘਨੌਲੀ, 14 ਨਵੰਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਵਿਖੇ ਦੀਵਾਲੀ ਵਾਲੇ ਦਿਨ ਵਾਪਰੇ ਅੱਗ ਲੱਗਣ ਦੇ ਦਰਦਨਾਕ ਹਾਦਸੇ ਵਿਚ ਬੁਰੀ ਤਰ੍ਹਾਂ ਝੁਲਸੇ ਨੌਜਵਾਨ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਦੀਵਾਲੀ ਵਾਲੇ ਦਿਨ ਤੜਕਸਾਰ ਕਰੀਬ ਤਿੰਨ ਵਜੇ ਪਿੰਡ ਵਾਸੀ ਅਮਰਜੀਤ ਸਿੰਘ ਕਾਲਾ ਪੁੱਤਰ ਬੰਤਾ ਸਿੰਘ ਦੇ ਘਰ ਨੂੰ ਅਚਾਨਕ ਅੱਗ ਲੱਗ ਗਈ ਸੀ। ਇਸ ਦੌਰਾਨ ਗੈੱਸ ਸਿਲੰਡਰ ਫੱਟਣ ਕਾਰਨ ਘਰ ਦਾ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਇਸ ਭਿਆਨਕ ਹਾਦਸੇ ’ਚ ਅਮਰਜੀਤ ਸਿੰਘ ਕਾਲਾ ਦਾ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਵਿਕੀ ਵੀ ਅੱਗ ਦੀ ਲਪੇਟ ’ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ ਸੀ, ਜਿਸ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਹ ਕਈ ਦਿਨਾਂ ਤੋਂ ਜ਼ਿੰਦਗੀ ਤੇ ਮੌਤ ਵਿਚਕਾਰ ਜੰਗ ਲੜ ਰਿਹਾ ਸੀ, ਪਰ ਬੀਤੇ ਦਿਨ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਮਾਸੂਮ ਬੱਚੀ, ਮਾਤਾ-ਪਿਤਾ ਅਤੇ ਭੈਣ ਨੂੰ ਛੱਡ ਗਿਆ ਹੈ। ਇਸ ਨੌਜਵਾਨ ਦੀ ਬੇਵਕਤੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਤੇ ਪਿੰਡ ਥਲੀ ਖ਼ੁਰਦ ਵਿਚ ਮਾਤਮ ਛਾਇਆ ਹੋਇਆ ਹੈ। 14 ਆਰਪੀਆਰ13 ਮ੍ਰਿਤਕ ਨੌਜਵਾਨ ਬਰਿੰਦਰ ਸਿੰਘ ਵਿੱਕੀ