ਸਵੈ ਗਣਨਾ ਦੂਜੇ ਪੜਾਅ ਦੀ ਪ੍ਰਕਿਰਿਆ ਕੱਲ੍ਹ ਤੋਂ ਹੋਵੇਗੀ ਸ਼ੁਰੂ
ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕ ਸਰਕਾਰੀ ਪੋਰਟਲ ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਸੰਬੰਧੀ ਲੋੜੀਂਦੇ ਵੇਰਵੇ ਦਰਜ ਕਰਵਾ ਸਕਣਗੇ।
ਜ
ਜਨਗਣਨਾ-2027 ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ।
15-11-2026
ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕ ਸਰਕਾਰੀ ਪੋਰਟਲ ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਸੰਬੰਧੀ ਲੋੜੀਂਦੇ ਵੇਰਵੇ ਦਰਜ ਕਰਵਾ ਸਕਣਗੇ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ ਨੇ ਸ਼ਹਿਰ ਵਾਸੀਆਂ ਨੂੰ ਇਸ ਮਹੱਤਵਪੂਰਨ ਪ੍ਰਕਿਰਿਆ ’ਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀ ਸਹੀ ਤੇ ਮੁਕੰਮਲ ਜਾਣਕਾਰੀ ਦਰਜ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਇਸ ਪੜਾਅ ਦਾ ਮਕਸਦ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਸਹੀ ਅੰਕੜੇ ਇਕੱਠੇ ਕਰਨਾ ਹੈ, ਜੋ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤੇ ਲੋਕ ਭਲਾਈ ਦੇ ਕੰਮਾਂ ਲਈ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ ਅਤੇ ਘਰਾਂ, ਪਰਿਵਾਰਾਂ ਤੇ ਵਿਅਕਤੀਆਂ ਸੰਬੰਧੀ ਜਾਣਕਾਰੀ ਇਕੱਠੀ ਕਰਨਗੇ। ਕਿਰਨ ਬਾਲਾ ਨੇ ਦੱਸਿਆ ਕਿ ਜਿਹੜੇ ਨਾਗਰਿਕ ਸਵੈ-ਗਣਨਾ ਕਰਨਗੇ, ਉਨ੍ਹਾਂ ਵਲੋਂ ਦਰਜ ਕਰਵਾਏ ਵੇਰਵਿਆਂ ਦੀ ਗਿਣਤੀਕਾਰਾਂ ਵਲੋਂ ਆਈ. ਡੀ. ਰਾਹੀਂ ਪੁਸ਼ਟੀ ਕੀਤੀ ਜਾਵੇਗੀ। ਜੇਕਰ ਕਿਸੇ ਕਾਰਨ ਕੋਈ ਵਿਅਕਤੀ ਸਵੈ-ਗਣਨਾ ਨਹੀਂ ਕਰ ਸਕਦਾ ਤਾਂ ਘਰ-ਘਰ ਪਹੁੰਚਣ ਵਾਲੇ ਗਿਣਤੀਕਾਰ ਉਸ ਦੀ ਜਾਣਕਾਰੀ ਦਰਜ ਕਰਨਗੇ। ਨਗਰ ਕੌਂਸਲ ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਨਗਣਨਾ ਨੂੰ ਸਿਰਫ਼ ਸਰਕਾਰੀ ਪ੍ਰਕਿਰਿਆ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਸਮਾਜ ਤੇ ਸ਼ਹਿਰ ਦੇ ਭਵਿੱਖ ਨਾਲ ਜੁੜੀ ਅਹਿਮ ਜ਼ਿੰਮੇਵਾਰੀ ਮੰਨਦਿਆਂ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਹੀ ਅੰਕੜੇ ਹੀ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਯੋਜਨਾਵਾਂ ਉਲੀਕਣ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਸਹਾਈ ਹੋ ਸਕਦੇ ਹਨ