14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰੋਟਰੀ ਯੂਥ ਲੀਡਰਸ਼ਿਪ ਐਵਾਰਡ ਤਹਿਤ ਗਰਲ ਗਾਈਡ ਕੈਂਪ ਸਮਾਪਤ

ਰੂਪਨਗਰ, 14 ਨਵੰਬਰ (ਯਸ਼ਵੰਤ ਬੱਸੀ)-ਰੋਟਰੀ ਕਲੱਬ ਰੂਪਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿਖੇ ਰੋਟਰੀ ਯੂਥ ਲੀਡਰਸ਼ਿਪ ਐਵਾਰਡ ਗਰਲ ਗਾਈਡ ਕੈਂਪ ਦਾ ਸਮਾਪਨ ਸਮਾਰੋਹ ਕਰਵਾਇਆ। ਇਸ ਮੌਕੇ ਗਰਲ ਗਾਈਡਜ਼ ਨੇ ਖੁਦ ਟੈਂਟ ਲਗਾ ਕੇ ਉਨ੍ਹਾਂ ਦੀ ਸਜਾਵਟ ਕੀਤੀ ਅਤੇ ਵੱਖ-ਵੱਖ ਪਕਵਾਨ ਤਿਆਰ ਕਰਕੇ ਆਪਣੀ ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਰੂਪਨਗਰ, 14 ਨਵੰਬਰ (ਯਸ਼ਵੰਤ ਬੱਸੀ)-ਰੋਟਰੀ ਕਲੱਬ ਰੂਪਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿਖੇ ਰੋਟਰੀ ਯੂਥ ਲੀਡਰਸ਼ਿਪ ਐਵਾਰਡ ਗਰਲ ਗਾਈਡ ਕੈਂਪ ਦਾ ਸਮਾਪਨ ਸਮਾਰੋਹ ਕਰਵਾਇਆ। ਇਸ ਮੌਕੇ ਗਰਲ ਗਾਈਡਜ਼ ਨੇ ਖੁਦ ਟੈਂਟ ਲਗਾ ਕੇ ਉਨ੍ਹਾਂ ਦੀ ਸਜਾਵਟ ਕੀਤੀ ਅਤੇ ਵੱਖ-ਵੱਖ ਪਕਵਾਨ ਤਿਆਰ ਕਰਕੇ ਆਪਣੀ ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਦਾ ਪ੍ਰਦਰਸ਼ਨ ਕੀਤਾ। ਗਰੁੱਪ ਲੀਡਰ ਦੀ ਅਗਵਾਈ ਹੇਠ ਉਨ੍ਹਾਂ ਨੇ ਰੋਟਰੀ ਟੀਮ ਦਾ ਸਲਾਮੀ ਦੇ ਕੇ ਸਵਾਗਤ ਕੀਤਾ। ਹਾਜ਼ਰ ਮੈਂਬਰਾਂ ਨੇ ਬੱਚੀਆਂ ਵਲੋਂ ਤਿਆਰ ਕੀਤੇ ਪਕਵਾਨਾਂ ਦਾ ਸਵਾਦ ਵੀ ਚੱਖਿਆ। ਰੋਟਰੀ ਕਲੱਬ ਦੇ ਪ੍ਰਧਾਨ ਸ੍ਰੀਮਤੀ ਗਗਨ ਸੈਣੀ ਨੇ ਦੱਸਿਆ ਕਿ ਸਕੂਲ ਵਿਚ ਗਰਲ ਗਾਈਡ ਮੁਹਿੰਮ ਨਾਲ ਜੋੜਨ ਦੇ ਉਦੇਸ਼ ਨਾਲ ਵਰਦੀਆਂ ਦੀ ਖਰੀਦ ਲਈ ਪ੍ਰਿੰਸੀਪਲ ਸੰਦੀਪ ਕੌਰ ਨੂੰ 7,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਕੈਂਪ ਦੌਰਾਨ ਵਿਦਿਆਰਥਣਾਂ ਨੇ ਅਨੁਸ਼ਾਸਨ, ਟੀਮ ਵਰਕ, ਅਗਵਾਈ ਤੇ ਸਵੈ-ਨਿਰਭਰਤਾ ਦੇ ਗੁਣ ਸਿੱਖੇ। ਤਿੰਨ ਦਿਨਾਂ ਦੀ ਸਿਖਲਾਈ ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿਚ ਆਇਆ ਵਾਧਾ ਸਮਾਪਨ ਸਮਾਰੋਹ ਦੌਰਾਨ ਸਪਸ਼ਟ ਦਿਖਾਈ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਡਵੀਜ਼ਨਲ ਕਮਿਸ਼ਨਰ ਤੇ ਡੀ. ਸੀ. ਦਾ ਸਵਾਗਤ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ 5.87 ਕਰੋੜ ਦੀ ਲਾਗਤ ਨਾਲ ਅਤਿ-ਆਧੁਨਿਕ ਟਰੋਮਾ ਸੈਂਟਰ ਦਾ ਬੈਂਸ...
Ad Position 24