14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਡਵੀਜ਼ਨਲ ਕਮਿਸ਼ਨਰ ਤੇ ਡੀ. ਸੀ. ਦਾ ਸਵਾਗਤ

ਰੂਪਨਗਰ, 14 ਨਵੰਬਰ (ਪੱਤਰ ਪ੍ਰੇਰਕ)-ਡੀ. ਸੀ.

Ad Position 21
No active advertisement
ਅਜੀਤ ਡੈਸਕ 15-11-2026
ਰੂਪਨਗਰ, 14 ਨਵੰਬਰ (ਪੱਤਰ ਪ੍ਰੇਰਕ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਰੂਪਨਗਰ ਵਲੋਂ ਡਵੀਜ਼ਨ ਰੂਪਨਗਰ ਦੇ ਨਵ-ਨਿਯੁਕਤ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਆਈ. ਏ. ਐਸ. ਤੇ ਜ਼ਿਲ੍ਹਾ ਰੂਪਨਗਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਆਈ. ਏ. ਐਸ. ਦਾ ਸਵਾਗਤ ਕੀਤਾ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਦੋਵਾਂ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕਰਦਿਆਂ ਯੂਨੀਅਨ ਵਲੋਂ ਵਿਸ਼ਵਾਸ ਦਿਵਾਇਆ ਕਿ ਸਮੂਹ ਕਰਮਚਾਰੀ ਪ੍ਰਸ਼ਾਸਨ ਦਾ ਅਹਿਮ ਹਿੱਸਾ ਬਣ ਕੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਯੂਨੀਅਨ ਦੀ ਚੇਅਰਮੈਨ ਸ੍ਰੀਮਤੀ ਬਲਜੀਤ ਕੌਰ, ਪ੍ਰਧਾਨ ਮਨੋਜ ਕੁਮਾਰ ਅਤੇ ਜਨਰਲ ਸਕੱਤਰ ਕਰਮਵੀਰ ਸਿੰਘ ਸਮੇਤ ਯੂਨੀਅਨ ਦੇ ਮੈਂਬਰ ਰਮਨਦੀਪ ਕੌਰ, ਵਿਨੇ ਧਵਨ, ਰੁਪਿੰਦਰ ਕੌਰ, ਗੁਰਿੰਦਰ ਕੌਰ, ਹੇਮਲਤਾ, ਗੁਰਿੰਦਰ ਸਿੰਘ, ਹਰਜੀਤ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਕੌਰ, ਮਹੇਸ਼ ਜੋਸ਼ੀ, ਬੁੱਧ ਸਿੰਘ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਪ੍ਰਭੂ ਭਗਤੀ ਤੇ ਸਤਿਸੰਗ ਨਾਲ ਜੁੜਨ-ਬਾਬਾ ਬਾਲ ਅਗਲੀ ਖ਼ਬਰ ਰੋਟਰੀ ਯੂਥ ਲੀਡਰਸ਼ਿਪ ਐਵਾਰਡ ਤਹਿਤ ਗਰਲ ਗਾਈਡ ਕੈਂਪ ਸਮਾਪਤ
Ad Position 24