ਚੰਡੀਗੜ੍ਹ ਵਿਚ ਸ਼ਾਮ ਸਮੇਂ ਹੋਏ ਬੂੰਦਾਂ - ਬਾਂਦੀ
ਚੰਡੀਗੜ੍ਹ, 14 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਮੌਸਮ ਦੇ ਬਦਲਦੇ ਮਿਜ਼ਾਜ਼ ਦੌਰਾਨ ਚੰਡੀਗੜ੍ਹ ਤੇ ਨਾਲ ਲੱਗਦੇ ਸ਼ਹਿਰ ਮੁਹਾਲੀ ਵਿਚ ਬਾਅਦ ਦੁਪਹਿਰ ਬੱਦਲ ਛਾਏ, ਉਪਰੰਤ ਸ਼ਾਮ ਨੂੰ ਦੋਵਾਂ ਸ਼ਹਿਰਾਂ ਵਿਚ ਬੂੰਦਾਂ-ਬਾਂਦੀ ਹੋਈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋਇਆ ਹੈ ਅਤੇ ਚੰਡੀਗੜ੍ਹ ਸਮੇਤ ਮੁਹਾਲੀ ਵਿਚ 16 ਨਵੰਬਰ ਤੱਕ ਹਲਕਾ ਮੀਂਹ ਪੈ ਸਕਦਾ ਹੈ।
ਚੰਡੀਗੜ੍ਹ, 14 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਮੌਸਮ ਦੇ ਬਦਲਦੇ ਮਿਜ਼ਾਜ਼ ਦੌਰਾਨ ਚੰਡੀਗੜ੍ਹ ਤੇ ਨਾਲ ਲੱਗਦੇ ਸ਼ਹਿਰ ਮੁਹਾਲੀ ਵਿਚ ਬਾਅਦ ਦੁਪਹਿਰ ਬੱਦਲ ਛਾਏ, ਉਪਰੰਤ ਸ਼ਾਮ ਨੂੰ ਦੋਵਾਂ ਸ਼ਹਿਰਾਂ ਵਿਚ ਬੂੰਦਾਂ-ਬਾਂਦੀ ਹੋਈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋਇਆ ਹੈ ਅਤੇ ਚੰਡੀਗੜ੍ਹ ਸਮੇਤ ਮੁਹਾਲੀ ਵਿਚ 16 ਨਵੰਬਰ ਤੱਕ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਅਸਮਾਨ ਸਾਫ਼ ਰਹੇਗਾ ਤੇ ਠੰਢ ਤੇਜ਼ ਹੋਵੇਗੀ। ਸਵੇਰੇ ਤੇ ਸ਼ਾਮ ਨੂੰ ਧੁੰਦ ਵੀ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 29.9 ਡਿਗਰੀ ਤੇ ਰਾਤ ਦਾ ਤਾਪਮਾਨ 14.1 ਡਿਗਰੀ ਸੈਲਸੀਅਸ ਦਰਜ ਕੀਤਾ। ਬਦਲਦੇ ਮੌਸਮ ਬਾਬਤ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੌਰ ’ਚ ਜ਼ੁਕਾਮ ਤੇ ਵਾਇਰਲ ਬੁਖ਼ਾਰ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਬੱਚਿਆਂ ਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੈ।