15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 48ਵਾਂ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਨੂਰਪੁਰ ਬੇਦੀ, 15 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੇ ਆਸ਼ਰਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਸ੍ਰੀ ਸਤਿਗੁਰੂ ਲਾਲ ਦਾਸ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਟਰੱਸਟ ਟੱਪਰੀਆਂ ਖ਼ੁਰਦ ਵਲੋਂ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ, ਸ੍ਰੀ ਸਤਿਗੁਰੂ ਲਾਲ ਦਾਸ ਬ੍ਰਹਮਾਨੰਦ ਮਹਾਰਾਜ ਭੂਰੀਵਾਲਿਆ ਜੀ ਦੀ ਨਿੱਘੀ ਯਾਦ ਵਿਚ ਗੁਰਗੱਦੀ ਪ੍ਰਪੰਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਰਹਿਨੁਮਾਈ ਹੇਠ 48ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਨੂਰਪੁਰ ਬੇਦੀ, 15 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੇ ਆਸ਼ਰਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਸ੍ਰੀ ਸਤਿਗੁਰੂ ਲਾਲ ਦਾਸ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਟਰੱਸਟ ਟੱਪਰੀਆਂ ਖ਼ੁਰਦ ਵਲੋਂ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ, ਸ੍ਰੀ ਸਤਿਗੁਰੂ ਲਾਲ ਦਾਸ ਬ੍ਰਹਮਾਨੰਦ ਮਹਾਰਾਜ ਭੂਰੀਵਾਲਿਆ ਜੀ ਦੀ ਨਿੱਘੀ ਯਾਦ ਵਿਚ ਗੁਰਗੱਦੀ ਪ੍ਰਪੰਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਰਹਿਨੁਮਾਈ ਹੇਠ 48ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਕੀਤਾ। ਇਸ ਮੌਕੇ ’ਤੇ ਆਚਾਰੀਆ ਜੀ ਨੇ ਮੰਗਲਾਚਰਣ ਸ਼ਬਦ ਦਾ ਉਚਾਰਨ ਕਰਕੇ ਕੈਂਪ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਜੀਵ ਨੂੰ ਅੱਖਾਂ ਦੀ ਰੌਸ਼ਨੀ ਦੇਣਾ ਬਹੁਤ ਵੱਡਾ ਪੁੰਨ ਦਾ ਕਾਰਜ ਹੈ । ਕੈਂਪ ਦੇ ਦੌਰਾਨ 262 ਮਰੀਜ਼ਾਂ ਦੀ ਜਾਂਚ ਤੇ 40 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ, ਜਿਨ੍ਹਾਂ ਦੇ ਆਪ੍ਰੇਸ਼ਨ ਸ੍ਰੀ ਸਤਿਗੁਰੂ ਲਾਲ ਦਾਸ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਆਈ ਹਸਪਤਾਲ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖ਼ੁਰਦ ਵਿਖੇ ਅਤਿ ਆਧੁਨਿਕ ਮਸ਼ੀਨਾਂ ਨਾਲ ਲੈਸ ਆਪ੍ਰੇਸ਼ਨ ਥੀਏਟਰ ਵਿਚ ਬਿਨਾਂ ਟਾਂਕਾ , ਬਿਨਾ ਟੀਕਾ ਮੁਫ਼ਤ ਹੋਣਗੇ। ਭੂਰੀਵਾਲੇ ਟਰੱਸਟ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ 177 ਮਰੀਜ਼ਾਂ ਨੂੰ ਮੁਫ਼ਤ ਨਜ਼ਰ ਦੀਆਂ ਐਨਕਾਂ ਦਿੱਤੀਆਂ ਗਈਆਂ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਡਿੰਕੀ ਅਰੋੜਾ ਤੇ ਡਾਕਟਰ ਅਮਨ ਅਰੋੜਾ ਅਤੇ ਡਾਕਟਰ ਹਰਬੰਸ ਲਾਲ ਦੁਆਬਾ ਆਪਟੀਕਲ ਗੜ੍ਹਸ਼ੰਕਰ ਵਲੋਂ ਸੇਵਾਵਾਂ ਨਿਭਾਈਆਂ। ਇਸ ਮੌਕੇ ਅਖਿਲ ਭਾਰਤੀਯ ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਤੇ ਕਾਂਗਰਸ ਓ. ਬੀ. ਸੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਡੇਵਾਲ, ਡਾਕਟਰ ਯਸ਼ਪਾਲ, ਸਾਬਕਾ ਸਰਪੰਚ ਸੁਰਿੰਦਰ ਕੁਮਾਰ ਟਿੱਬਾ ਨੰਗਲ, ਕਮਲਜੀਤ ਰੂੜੇਵਾਲ, ਸ਼ਾਮ ਲਾਲ ਕਰਤਾਰਪੁਰ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਅਮਨਪ੍ਰੀਤ ਕੌਰ ਰਾਏ ਨੇ ਆਪਣਾ ਜਨਸੰਪਰਕ ਦਫ਼ਤਰ ਖੋਲ੍ਹਿਆ ਅਗਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਨੂੰ ਛਿੱਕੇ ਟੰਗ ਕੇ ਇੱਟਾਂ ਨਾਲ ਲੱਦੀਆਂ ਜਾ ਰਹੀਆਂ ਓਵਰਲੋਡ ਟਰਾਲੀਆਂ ਕਿਸੇ ਵੀ ਸਮੇਂ ਹਾਦਸਿਆਂ ਦਾ ਬਣ...
Ad Position 24