16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮੋਰਿੰਡਾ ਤੋਂ ਦੁੱਮਣਾ, ਛੋਟਾਂ ਸਮਾਣਾ ਤੇ ਮੁੰਡੀਆਂ ਨੂੰ ਜਾਂਦੀ ਸੜਕ ਦੀ ਹੋਈ ਖਸਤਾ ਹਾਲਤ

ਮੋਰਿੰਡਾ, 15 ਨਵੰਬਰ (ਪ੍ਰਿਤਪਾਲ ਸਿੰਘ)-ਮੋਰਿੰਡਾ ਤੋਂ ਦੁੱਮਣਾ, ਛੋਟਾ ਸਮਾਣਾ ਤੇ ਮੁੰਡੀਆਂ ਸਮੇਤ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀ ਸੜਕ ਵਿਚ ਥਾਂ-ਥਾਂ ਵੱਡੇ-ਵੱਡੇ ਖੱਡੇ ਪੈ ਜਾਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਇਲਾਕੇ ਦੇ ਲੋਕਾਂ ਵਲੋਂ ਸੰਬੰਧਿਤ ਵਿਭਾਗ ਤੋਂ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 16-11-2026
ਮੋਰਿੰਡਾ, 15 ਨਵੰਬਰ (ਪ੍ਰਿਤਪਾਲ ਸਿੰਘ)-ਮੋਰਿੰਡਾ ਤੋਂ ਦੁੱਮਣਾ, ਛੋਟਾ ਸਮਾਣਾ ਤੇ ਮੁੰਡੀਆਂ ਸਮੇਤ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀ ਸੜਕ ਵਿਚ ਥਾਂ-ਥਾਂ ਵੱਡੇ-ਵੱਡੇ ਖੱਡੇ ਪੈ ਜਾਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਇਲਾਕੇ ਦੇ ਲੋਕਾਂ ਵਲੋਂ ਸੰਬੰਧਿਤ ਵਿਭਾਗ ਤੋਂ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਦੇ ਪਿੰਡ ਢੋਲਣ ਮਾਜਰਾ ਵਿਖੇ ਪਹੁੰਚਣ ’ਤੇ ਗਿਆਨ ਸਿੰਘ ਸਮੇਤ ਪਿੰਡ ਵਾਸੀਆਂ ਨੇ ਇਸ ਸੜਕ ਦੀ ਮਾੜੀ ਹਾਲਤ ਦਾ ਮਸਲਾ ਉਨ੍ਹਾਂ ਦੇ ਸਾਹਮਣੇ ਲਿਆਂਦਾ ਸੀ। ਉਸ ਸਮੇਂ ਜਸਵੀਰ ਸਿੰਘ ਗੜ੍ਹੀ ਨੇ ਸੰਬੰਧਿਤ ਜੇ. ਈ. ਜਸਵੀਰ ਸਿੰਘ ਨੂੰ ਫ਼ੋਨ ਕਰਕੇ ਸੜਕ ਦੀ ਮੁਰੰਮਤ ਕਰਵਾਉਣ ਲਈ ਕਿਹਾ ਸੀ। ਜੇ. ਈ. ਵਲੋਂ ਵੀ ਸੜਕ ਠੀਕ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਸ ਸੜਕ ਨੂੰ ਠੀਕ ਕੀਤਾ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਦੁੱਮਣਾ, ਭੁਪਿੰਦਰ ਸਿੰਘ ਮੁੰਡੀਆਂ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਰਿੰਡਾ, ਗੁਰਚਰਨ ਸਿੰਘ ਢੋਲਣ ਮਾਜਰਾ, ਜ਼ਿਲ੍ਹਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰੋਪੜ, ਸਮਾਜ ਸੇਵੀ ਗੁਰਦਰਸ਼ਨ ਸਿੰਘ ਢੋਲਣ ਮਾਜਰਾ, ਕਿਸਾਨ ਆਗੂ ਜਸਵਿੰਦਰ ਸਿੰਘ ਕਾਇਨੌਰ, ਨੰਬਰਦਾਰ ਸ਼ੇਰ ਸਿੰਘ ਢੋਲਣ ਮਾਜਰਾ, ਬਾਬਰ ਸਿੰਘ ਢੋਲਣ ਮਾਜਰਾ, ਅਜੈਬ ਸਿੰਘ ਮੁੰਡੀਆਂ, ਸਰਪੰਚ ਦਲਬੀਰ ਸਿੰਘ ਮੁੰਡੀਆਂ ਆਦਿ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਨੇੜੇ ਸੜਕ ਦੇ ਕੱਟ ਅਤੇ ਜੋੜ ਵਾਲੇ ਸਥਾਨ ’ਤੇ ਟ੍ਰੈਫ਼ਿਕ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਰਸਤੇ ਤੋਂ ਸਕੂਲੀ ਬੱਚਿਆਂ ਸਮੇਤ ਪਿੰਡਾਂ ਦੇ ਲੋਕਾਂ ਦਾ ਰੋਜ਼ਾਨਾ ਆਉਣਾ-ਜਾਣਾ ਰਹਿੰਦਾ ਹੈ ਤੇ ਬਾਜ਼ਾਰ ਵੱਲ ਵੀ ਕਾਫ਼ੀ ਆਵਾਜਾਈ ਰਹਿੰਦੀ ਹੈ। ਇਥੇ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦਿਆਂ ਲਾਈਟਾਂ ਲਗਾਈਆਂ ਜਾਣ, ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਜਾਂ ਛੋਟਾ ਚੌਕ ਬਣਾਇਆ ਜਾਵੇ ਤਾਂ ਜੋ ਸਕੂਲੀ ਬੱਚਿਆਂ ਤੇ ਆਮ ਰਾਹਗੀਰਾਂ ਨੂੰ ਸੜਕ ਪਾਰ ਕਰਨ ਸਮੇਂ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਰਾਣਾ ਕੇ. ਪੀ. ਸਿੰਘ ਸਮੇਤ ਵੱਖ-ਵੱਖ ਆਗੂਆਂ ਵਲੋਂ ਸੇਠ ਪਰਿਵਾਰ ਨਾਲ ਦੁੱਖ ਸਾਂਝਾ
Ad Position 24