15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਰਿਵਾਰ ਦੇ ਹਿਮਾਚਲ ਜਾਂਦਿਆਂ ਹੀ ਘਰ ’ਚ ਚੋਰੀ, ਘਰ ਸੁੰਨਾ ਦੇਖ ਕੇ ਚੋਰ ਨੇ ਤੋੜਿਆ ਤਾਲਾ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਘਰ ਨੂੰ ਸੁੰਨਾ ਛੱਡ ਕੇ ਹਿਮਾਚਲ ਪ੍ਰਦੇਸ਼ ਗਏ ਇਕ ਪਰਿਵਾਰ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਗਹਿਣੇ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸੈਕਟਰ-31 ਦੀ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਚੋਰੀ ਕੀਤੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਹੋਰ ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਘਰ ਨੂੰ ਸੁੰਨਾ ਛੱਡ ਕੇ ਹਿਮਾਚਲ ਪ੍ਰਦੇਸ਼ ਗਏ ਇਕ ਪਰਿਵਾਰ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਗਹਿਣੇ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸੈਕਟਰ-31 ਦੀ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਚੋਰੀ ਕੀਤੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਹੋਰ ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਅਤੇ ਮੁਹਾਲੀ ਦੇ ਵੱਖ-ਵੱਖ ਥਾਣਿਆਂ ਵਿਚ ਚੋਰੀ, ਲੁੱਟ-ਖੋਹ ਸਮੇਤ ਹੋਰ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਅਨੁਸਾਰ ਇਹ ਮਾਮਲਾ ਰਾਮਦਰਬਾਰ ਦੇ ਫੇਜ਼-2 ਨਿਵਾਸੀ ਗੋਪਾਲ ਕ੍ਰਿਸ਼ਨ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ 13 ਨਵੰਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਹਿਮਾਚਲ ਪ੍ਰਦੇਸ਼ ਸਥਿਤ ਆਪਣੇ ਜੱਦੀ ਪਿੰਡ ਗਿਆ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਨੂੰ ਸੁੰਨਾ ਦੇਖ ਕੇ ਮੁੱਖ ਦਰਵਾਜ਼ੇ ਦਾ ਤਾਲਾ ਤੋੜ ਦਿੱਤਾ ਅਤੇ ਅੰਦਰ ਦਾਖ਼ਲ ਹੋ ਕੇ ਗਹਿਣਿਆਂ ਵਾਲਾ ਬੈਗ ਚੋਰੀ ਕਰ ਲਿਆ। ਇਸ ਬੈਗ ਵਿਚ ਸੋਨੇ ਦੀ ਚੇਨ, ਸੋਨੇ ਦੇ ਕੰਨਾਂ ਦੇ ਗਹਿਣੇ, ਮੰਗਲਸੂਤਰ, ਨੱਥ, ਸੋਨੇ ਦੀ ਅੰਗੂਠੀ, ਚਾਂਦੀ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਰੱਖਿਆ ਹੋਇਆ ਸੀ। ਇਸ ਤੋਂ ਇਲਾਵਾ ਚੋਰ ਘਰ ਵਿਚੋਂ ਆਈਪੈਡ ਅਤੇ ਗੋਲਕ ਵੀ ਲੈ ਗਏ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੈਕਟਰ-31 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਸੁਨੀਲ ਯਾਦਵ (36) ਪੁੱਤਰ ਕੇਦਾਰਨਾਥ, ਵਾਸੀ ਮਕਾਨ ਨੰਬਰ 1115, ਫੇਜ਼-2, ਰਾਮਦਰਬਾਰ, ਚੰਡੀਗੜ੍ਹ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸ ਨੂੰ 14 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਮੁਲਜ਼ਮ ਦੇ ਕਬਜ਼ੇ ਵਿਚੋਂ ਚੋਰੀ ਕੀਤੇ ਸਾਮਾਨ ਦੀ ਬਰਾਮਦਗੀ ਕੀਤੀ ਗਈ ਹੈ, ਜਿਸ ਵਿਚ ਇਕ ਸੋਨੇ ਦੀ ਚੇਨ, ਸੋਨੇ ਦੇ ਕੰਨਾਂ ਦੇ ਗਹਿਣਿਆਂ ਦਾ ਇਕ ਜੋੜਾ, ਚਾਂਦੀ ਦੇ ਕੰਨਾਂ ਦੇ ਗਹਿਣਿਆਂ ਦਾ ਇਕ ਜੋੜਾ ਅਤੇ ਇਕ ਚਿੱਟੇ ਰੰਗ ਦਾ ਪਲਾਸਟਿਕ ਦਾ ਡੱਬਾ ਸ਼ਾਮਿਲ ਹੈ। ਬਰਾਮਦ ਕੀਤੇ ਗਏ ਸਾਮਾਨ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 12 ਅਪਰਾਧਿਕ ਮਾਮਲੇ ਪੁਲਿਸ ਰਿਕਾਰਡ ਅਨੁਸਾਰ ਸੁਨੀਲ ਯਾਦਵ ਦਾ ਪਿਛਲਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਉਸ ਖ਼ਿਲਾਫ਼ ਸਾਲ 2010 ਤੋਂ ਲੈ ਕੇ 2015 ਤੱਕ ਚੰਡੀਗੜ੍ਹ ਅਤੇ ਮੁਹਾਲੀ ਦੇ ਵੱਖ-ਵੱਖ ਥਾਣਿਆਂ ਵਿਚ ਕੁੱਲ 12 ਮਾਮਲੇ ਦਰਜ ਹਨ। ਇਨ੍ਹਾਂ ਵਿਚੋਂ ਕਈ ਮਾਮਲੇ ਥਾਣਾ ਸੈਕਟਰ-31 ਅਤੇ ਸੈਕਟਰ-34 ਚੰਡੀਗੜ੍ਹ ਵਿਖੇ ਦਰਜ ਕੀਤੇ ਗਏ ਸਨ, ਜਦਕਿ ਇਕ ਮਾਮਲਾ ਮੁਹਾਲੀ ਦੇ ਫੇਜ਼-2 ਥਾਣੇ ਵਿਚ ਵੀ ਦਰਜ ਹੈ। ਥਾਣਾ ਸੈਕਟਰ-31 ਦੇ ਐੱਸ. ਐੱਚ. ਓ. ਇੰਸਪੈਕਟਰ ਹਰਿਓਮ ਸ਼ਰਮਾ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਇਸ ਮਾਮਲੇ ਨੂੰ ਸੁਲਝਾਉਣ ਵਿਚ ਸਫ਼ਲਤਾ ਹਾਸਿਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਦਰਜਨ ਭਰ ਆਗੂਆਂ ਵਲੋਂ ਹਾਈਕਮਾਨ ਦੇ ਫ਼ੈਸਲੇ ਨੂੰ ਸਿਰ ਮੱਥੇ ਮੰਨਣ ਦਾ ਐਲਾਨ ਅਗਲੀ ਖ਼ਬਰ ਤਿੰਨ ਮਾਮਲਿਆਂ ਵਿਚ ਪੰਚਕੂਲਾ ਪੁਲਿਸ ਨੇ 4 ਹੈਰੋਇਨ ਤਸਕਰ ਕੀਤੇ ਕਾਬੂ
Ad Position 24