ਪਿੰਡ ਬਜਰੂੜ ’ਚ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ
ਨੂਰਪੁਰ ਬੇਦੀ, 16 ਨਵੰਬਰ (ਵਿੰਦਰਪਾਲ ਝਾਂਡੀਆਂ)- ’ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਬਜਰੂੜ ਵਲੋਂ ਸਭਾ ਦੇ ਸਕੱਤਰ ਕੁਲਵੀਰ ਸਿੰਘ ਬੰਗਾ ਦੀ ਅਗਵਾਈ ’ਚ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਸਕੱਤਰ ਕੁਲਵੀਰ ਸਿੰਘ ਬੰਗਾ ਨੇ ਹੋਰ ਸਭਾ ਦੇ ਅਹੁਦੇਦਾਰ ਤੇ ਮੈਂਬਰਾਂ ਨੂੰ ਨਾਲ ਲੈ ਕੇ ਸਭਾ ਦਾ ਕੁੱਲ 4 ਲੱਖ 43 ਹਜ਼ਾਰ 787 ਰੁਪਏ ਦੀ ਰਾਸ਼ੀ ਦਾ ਮੁਨਾਫ਼ਾ ਤੇ ਬੋਨਸ ਦੁੱਧ ਉਤਪਾਦਕਾਂ ਮੈਂਬਰਾਂ ਨੂੰ ਤਕਸੀਮ ਕੀਤਾ।
ਨੂਰਪੁਰ ਬੇਦੀ, 16 ਨਵੰਬਰ (ਵਿੰਦਰਪਾਲ ਝਾਂਡੀਆਂ)- ’ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਬਜਰੂੜ ਵਲੋਂ ਸਭਾ ਦੇ ਸਕੱਤਰ ਕੁਲਵੀਰ ਸਿੰਘ ਬੰਗਾ ਦੀ ਅਗਵਾਈ ’ਚ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਸਕੱਤਰ ਕੁਲਵੀਰ ਸਿੰਘ ਬੰਗਾ ਨੇ ਹੋਰ ਸਭਾ ਦੇ ਅਹੁਦੇਦਾਰ ਤੇ ਮੈਂਬਰਾਂ ਨੂੰ ਨਾਲ ਲੈ ਕੇ ਸਭਾ ਦਾ ਕੁੱਲ 4 ਲੱਖ 43 ਹਜ਼ਾਰ 787 ਰੁਪਏ ਦੀ ਰਾਸ਼ੀ ਦਾ ਮੁਨਾਫ਼ਾ ਤੇ ਬੋਨਸ ਦੁੱਧ ਉਤਪਾਦਕਾਂ ਮੈਂਬਰਾਂ ਨੂੰ ਤਕਸੀਮ ਕੀਤਾ। ਇਸ ਮੌਕੇ ਉਨ੍ਹਾਂ ਨੇ ਵੇਰਕਾ ਮਿਲਕ ਪਲਾਟ ਵਲੋਂ ਪਸ਼ੂ ਪਾਲਕਾਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਦੱਸਿਆ। ਸਭਾ ਦੇ ਸਕੱਤਰ ਕੁਲਵੀਰ ਸਿੰਘ ਬੰਗਾ ਨੇ ਦੱਸਿਆ ਕਿ ਸਭ ਤੋਂ ਵੱਧ ਮੁਨਾਫ਼ਾ ਪ੍ਰਾਪਤ ਕਰਨ ’ਚ ਪਹਿਲਾ ਸਥਾਨ ਗੁਰਪ੍ਰੀਤ ਸਿੰਘ, ਦੂਸਰਾ ਅਮਰਜੀਤ ਸਿੰਘ ਜਦਕਿ ਹਰਪਾਲ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ, ਸਕੱਤਰ ਕੁਲਵੀਰ ਸਿੰਘ ਬੰਗਾ, ਮਨਦੀਪ ਸਿੰਘ, ਅਵਤਾਰ ਸਿੰਘ, ਹਰਦਿਆਲ ਸਿੰਘ, ਮਨਜੀਤ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।