17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਜ਼ਿਲ੍ਹਾ ਵਾਸੀ: ਜ਼ਿਲ੍ਹਾ ਪ੍ਰਸ਼ਾਸਨ

ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)- ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 16 ਤੋਂ 30 ਨਵੰਬਰ 2026 ਤੱਕ ਚੱਲਣ ਵਾਲੀ ਸਵੈ-ਗਣਨਾ (ਸੈੱਲਫ਼ ਐਨਿਊਮਰੇਸ਼ਨ) ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਹੂਲਤ ਤਹਿਤ ਹਰੇਕ ਪਰਿਵਾਰ ਅਧਿਕਾਰਤ ਪੋਰਟਲ https://se.

Ad Position 21
No active advertisement
ਅਜੀਤ ਡੈਸਕ 17-11-2026
ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)- ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 16 ਤੋਂ 30 ਨਵੰਬਰ 2026 ਤੱਕ ਚੱਲਣ ਵਾਲੀ ਸਵੈ-ਗਣਨਾ (ਸੈੱਲਫ਼ ਐਨਿਊਮਰੇਸ਼ਨ) ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਹੂਲਤ ਤਹਿਤ ਹਰੇਕ ਪਰਿਵਾਰ ਅਧਿਕਾਰਤ ਪੋਰਟਲ https://se.census.gov.in/ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰਵਾ ਸਕਦਾ ਹੈ। ਜਾਣਕਾਰੀ ਸਫਲਤਾਪੂਰਵਕ ਜਮਾਂ ਹੋਣ ਉਪਰੰਤ ਸਵੈ-ਗਣਨਾ ਆਈ. ਡੀ. ਜਾਰੀ ਹੋਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ। ਬਾਅਦ ਵਿਚ ਘਰ-ਘਰ ਜਾਣਕਾਰੀ ਇਕੱਤਰ ਕਰਨ ਆਉਣ ਵਾਲੇ ਗਣਨਾ ਕਾਰ ਨਾਲ ਇਹ ਆਈ.ਡੀ. ਸਾਂਝੀ ਕਰਨੀ ਹੋਵੇਗੀ। ਲੋਕਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਗਣਨਾ ਵਿਭਾਗ ਵਲੋਂ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰੀ ਵਿਭਾਗਾਂ, ਸ਼ਹਿਰੀ ਸਥਾਨਕ ਇਕਾਈਆਂ, ਗ੍ਰਾਮ ਪੰਚਾਇਤਾਂ, ਵਿੱਦਿਅਕ ਅਤੇ ਸਮਾਜਿਕ ਸੰਸਥਾਵਾਂ ਤੇ ਜਨਤਕ ਨੁਮਾਇੰਦਿਆਂ ਨੂੰ ਵੀ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ ਵਾਸਤੇ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ, ਸਰਕਾਰੀ ਕਰਮਚਾਰੀਆਂ, ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਦੇ ਨਾਲ ਆਪਣੇ ਪਰਿਵਾਰਾਂ, ਦੋਸਤਾਂ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੀ ਸਵੈ-ਗਣਨਾ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਅਨੁਸਾਰ ਜਨਗਣਨਾ ਦੇ ਅੰਕੜੇ ਵਿਕਾਸ ਯੋਜਨਾਵਾਂ ਬਣਾਉਣ, ਪ੍ਰਭਾਵਸ਼ਾਲੀ ਪ੍ਰਸ਼ਾਸਨਿਕ ਪ੍ਰਬੰਧ ਅਤੇ ਲੋਕ ਭਲਾਈ ਨੀਤੀਆਂ ਤਿਆਰ ਕਰਨ ਲਈ ਅਹਿਮ ਆਧਾਰ ਹੁੰਦੇ ਹਨ। ਇਸ ਲਈ ਹਰੇਕ ਪਰਿਵਾਰ ਦੀ ਸਰਗਰਮ ਭਾਗੀਦਾਰੀ ਜਨਗਣਨਾ-2027 ਦੀ ਸਫਲਤਾ ਲਈ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਮੇਲੇ ’ਚ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੇ ਜਿੱਤੀ ਟਰਾਫ਼ੀ ਅਗਲੀ ਖ਼ਬਰ ਪਿੰਡ ਬਜਰੂੜ ’ਚ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ
Ad Position 24