17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਵਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਸੰਤੋਖਗੜ੍ਹ/ਸੁਖਸਾਲ, 16 ਨਵੰਬਰ (ਧਰਮ ਪਾਲ)- ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ ਨੇ ਸਿੰਗਾ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਕਰਵਾਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਖੇਡਾਂ ਇੱਕ ਸ਼ਕਤੀਸ਼ਾਲੀ ਹਥਿਆਰ ਸਾਬਤ ਹੋ ਸਕਦੀਆਂ ਹਨ।

Ad Position 21
No active advertisement
ਅਜੀਤ ਡੈਸਕ 17-11-2026
ਸੰਤੋਖਗੜ੍ਹ/ਸੁਖਸਾਲ, 16 ਨਵੰਬਰ (ਧਰਮ ਪਾਲ)- ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ ਨੇ ਸਿੰਗਾ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਕਰਵਾਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਖੇਡਾਂ ਇੱਕ ਸ਼ਕਤੀਸ਼ਾਲੀ ਹਥਿਆਰ ਸਾਬਤ ਹੋ ਸਕਦੀਆਂ ਹਨ। ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਵੱਲ ਲਿਜਾਉਣ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਇਸ ਸਮਾਗਮ ਲਈ ਕਲੱਬ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਪ ਮੁੱਖ ਮੰਤਰੀ ਨੇ ਟੂਰਨਾਮੈਂਟ ਲਈ ਪਹਿਲੇ ਇਨਾਮ ਵਜੋਂ ਆਪਣੀ ਵਲੋਂ 51,000 ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਿੰਗਾ ਵਿਖੇ ਖੇਡ ਮੈਦਾਨ ਦਾ ਨਿਰਮਾਣ 1.25 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ। ਕਲੱਬ ਮੈਂਬਰਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ 32 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਸ਼ਾਮ ਚੱਢਾ, ਗ੍ਰਾਮ ਪੰਚਾਇਤ ਸਿੰਗਾ ਦੇ ਪ੍ਰਧਾਨ ਡਾ. ਅਸ਼ੋਕ ਕੁਮਾਰ, ਪੰਚਾਇਤ ਸੰਮਤੀ ਮੈਂਬਰ ਸੁਨੀਤਾ, ਸਾਬਕਾ ਪ੍ਰਧਾਨ ਸੰਤੋਸ਼ ਕੁਮਾਰੀ, ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਜਗਦੀਸ਼ ਰਾਣਾ, ਕਾਂਗਰਸੀ ਆਗੂ ਬਲਵਿੰਦਰ ਬੱਬੀ, ਸੰਜੀਵ ਕੁਮਾਰ ਤੇ ਗੁਲਸ਼ਨ ਕੁਮਾਰ ਦੇ ਨਾਲ-ਨਾਲ ਵੱਖ-ਵੱਖ ਮਹਿਲਾ ਮੰਡਲਾਂ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਹਲਕੇ ਦੇ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਸ਼ਹਿਰਬਣਿਆ ਸਿਆਸੀ ਸਰਗਰਮੀਆਂ ਦਾ ਕੇਂਦਰ ਬਿੰਦੂ ‘ ਆਪ ’, ਕਾਂਗਰਸ ਤੇ ਭਾਜਪਾ ਦੇ ਪ...
Ad Position 24