ਜਲਫਾ ਮਾਤਾ ਦੇ ਦਰਬਾਰ ’ਚ ਪਰਿਵਾਰ ਸਮੇਤ ਨਤਮਸਤਕ ਹੋਏ ਮੰਤਰੀ ਹਰਜੋਤ ਸਿੰਘ ਬੈਂਸ
ਨੰਗਲ, 16 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਪਰਿਵਾਰ ਸਮੇਤ ਜਲਫਾ ਮਾਤਾ ਜੀ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਾਤਾ ਜੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਜ
ਜਲਫਾ ਮਾਤਾ ਜੀ ਦੇ ਦਰਬਾਰ ਵਿਖੇ ਪਰਿਵਾਰ ਸਮੇਤ ਨਤਮਸਤਕ ਹੁੰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਵਨ ਪਾਉਂਦੇ ਹੋਏ ।
17-11-2026
ਨੰਗਲ, 16 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਪਰਿਵਾਰ ਸਮੇਤ ਜਲਫਾ ਮਾਤਾ ਜੀ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਾਤਾ ਜੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਧਾਰਮਿਕ ਸ਼ਰਧਾ ਅਤੇ ਰੀਤੀ-ਰਿਵਾਜਾਂ ਅਨੁਸਾਰ ਯੱਗ-ਹਵਨ ਵੀ ਕਰਵਾਇਆ ਗਿਆ, ਜਿਸ ਦੌਰਾਨ ਸਮੁੱਚੀ ਲੋਕਾਈ ਦੀ ਚੰਗੀ ਸਿਹਤ, ਤਰੱਕੀ ਅਤੇ ਸੁਖੀ ਜੀਵਨ ਦੀ ਕਾਮਨਾ ਕੀਤੀ ਗਈ। ਇਸ ਮੌਕੇ ਬੈਂਸ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਆਸਥਾ ਅਤੇ ਵਿਸ਼ਵਾਸ ਦੇ ਕੇਂਦਰ ਹੋਣ ਦੇ ਨਾਲ-ਨਾਲ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਸਦਭਾਵਨਾ ਦਾ ਮਾਰਗ ਦਿਖਾਉਂਦੇ ਹਨ। ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਨ ਦੇ ਨਾਲ ਸਮਾਜ ਵਿਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸੰਤਾਂ, ਮਹਾਂਪੁਰਸ਼ਾਂ ਅਤੇ ਪੀਰਾਂ-ਫਕੀਰਾਂ ਦੀ ਧਰਤੀ ਹੈ, ਜਿੱਥੇ ਹਰ ਧਰਮ ਅਤੇ ਵਰਗ ਦੇ ਲੋਕ ਆਪਸੀ ਮਿਲਵਰਤਨ ਨਾਲ ਰਹਿੰਦੇ ਹਨ। ਸਾਨੂੰ ਧਾਰਮਿਕ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਸੇਵਾ ਅਤੇ ਸਮਾਜ ਦੀ ਬਿਹਤਰੀ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਸਮੁੱਚੀ ਲੋਕਾਈ ਨੂੰ ਚੜ੍ਹਦੀ ਕਲਾ ਵਿਚ ਰੱਖਣ ਅਤੇ ਹਰ ਘਰ ਵਿਚ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਬਖ਼ਸ਼ਣ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਸੰਜੀਵ ਗੌਤਮ, ਦੀਪਕ ਸੋਨੀ, ਦਲੀਪ ਹੰਸ, ਮਨਜੋਤ ਰਾਣਾ , ਲਵਲੀ ਆਂਗਰਾ, ਕਾਲਾ ਸ਼ੋਕਰ, ਨਰਿੰਦਰ ਨਿੰਦੀ, ਸੁਮਿਤ ਅਗਨੀ ਸੰਦਲ, ਐਡਵੋਕੇਟ ਨਿਸ਼ਾਂਤ ਗੁਪਤਾ, ਡਾ. ਰਜਿੰਦਰ ਕੁਮਾਰ, ਰੇਸ਼ਵ ਉੱਪਲ, ਅਨਮੋਲ ਕਪਿਲਾ, ਸ਼ਿਵ ਕੁਮਾਰ ਮਜਾਰੀ, ਬਲਰਾਮ ਰਾਣਾ, ਤੁਸ਼ਾਰ, ਮਨਜੀਤ ਸੈਣੀ, ਹੈਪੀ ਨੰਦਾ, ਰਣਜੀਤ ਬੱਗਾ ਅਤੇ ਗੋਪੀ ਪੱਸੀਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।