16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ ਪੰਜਾਬ ਸਰਕਾਰ: ਅਸ਼ਵਨੀ ਸ਼ਰਮਾ

ਨੂਰਪੁਰ ਬੇਦੀ, 16 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਬਣਦਾ ਹੱਕ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪਿਛਲੇ ਲੰਬੇ ਸਮੇਂ ਤੋਂ ਨਿਗੂਣੇ ਮਾਣ-ਭੱਤੇ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

Ad Position 21
No active advertisement
ਅਸ਼ਵਨੀ ਸ਼ਰਮਾ। 17-11-2026
ਨੂਰਪੁਰ ਬੇਦੀ, 16 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਬਣਦਾ ਹੱਕ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪਿਛਲੇ ਲੰਬੇ ਸਮੇਂ ਤੋਂ ਨਿਗੂਣੇ ਮਾਣ-ਭੱਤੇ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਕੋਲ ਆਂਗਣਵਾੜੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨ ਲਈ ਵੀ ਸਮਾਂ ਨਹੀਂ ਹੈ। ਜਦੋਂਕਿ ਲੋਕਤੰਤਰੀ ਪ੍ਰਣਾਲੀ ਵਿਚ ਮੁਲਾਜ਼ਮਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਰਾਸ਼ਨ ਦੀ ਸਪਲਾਈ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ ਦਿੱਤੇ ਜਾਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕਰਕੇ ਵੱਡੇ ਪੱਧਰ ’ਤੇ ਕਥਿਤ ਲੁੱਟ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰ ਸੱਚਮੁੱਚ ਬੱਚਿਆਂ ਅਤੇ ਔਰਤਾਂ ਦੀ ਸਿਹਤ ਤੇ ਪੋਸ਼ਣ ਨੂੰ ਲੈ ਕੇ ਗੰਭੀਰ ਹੈ ਤਾਂ ਫਿਰ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਰਾਸ਼ਨ ਦੀ ਸਪਲਾਈ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਵਧਾਇਆ ਜਾਵੇ, ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਜਥੇਬੰਦੀਆਂ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਸਿਹਤ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ-ਹਰਦੀਪ ਸਿੰਘ ਗਿੱਲ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ 22 ਨੂੰ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ...
Ad Position 24