16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਨ ਸਿੰਘ ਨਾਰੰਗ)-ਸਰਕਾਰੀ ਪ੍ਰਾਇਮਰੀ ਸਕੂਲ (ਜੀ. ਪੀ.

Ad Position 21
No active advertisement
ਅਜੀਤ ਡੈਸਕ 17-11-2026
ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਨ ਸਿੰਘ ਨਾਰੰਗ)-ਸਰਕਾਰੀ ਪ੍ਰਾਇਮਰੀ ਸਕੂਲ (ਜੀ.ਪੀ.ਐਸ.) ਕੋਟਲੀ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਾਂਝੇ ਉਪਰਾਲੇ ਨਾਲ ਸਾਲਾਨਾ ਸਮਾਗਮ ‘ਤਰੰਗ’ ਤੇ ਬਾਲ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੇਵਾ-ਮੁਕਤ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਤੇ ਸੇਵਾ-ਮੁਕਤ ਲੈਕਚਰਾਰ ਗੁਰਮੁਖੀ ਦੇਵੀ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਮਿੰਦਰ ਸਿੰਘ ਭੱਕੂਮਾਜਰਾ, ਸੁਰਜੀਤ ਸਿੰਘ ਮੰਡ ਤੇ ਸੇਵਾਮੁਕਤ ਪ੍ਰਿੰਸੀਪਲ ਪ੍ਰੇਮ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਨਾਟਕ, ਸਕਿੱਟ, ਭੰਗੜੇ ਅਤੇ ਗਿੱਧੇ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਐਸ.ਐਮ.ਸੀ. ਦੇ ਚੇਅਰਮੈਨ ਅਮਨਦੀਪ ਸਿੰਘ, ਸਰਪੰਚ ਜਸਵੀਰ ਸਿੰਘ, ਸਾਬਕਾ ਚੇਅਰਮੈਨ ਨਿਰਵਜੀਤ ਸਿੰਘ, ਲੰਬੜਦਾਰ ਰਣਜੀਤ ਸਿੰਘ, ਸਾਬਕਾ ਸਰਪੰਚ ਕਰਮਜੀਤ ਕੌਰ, ਕੁਲਦੀਪ ਸਿੰਘ, ਦਮਨਜੀਤ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ, ਸਿਮਰਨਜੀਤ ਸਿੰਘ, ਸਿਮਰਨਪ੍ਰੀਤ ਸਿੰਘ, ਕਰਨ ਸਿੰਘ, ਰਾਜਵੀਰ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ, ਸੁਖਦੇਵ ਸਿੰਘ ਦੁੱਗਰੀ ਸਮੇਤ ਪਿੰਡ ਵਾਸੀ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ। ਅਧਿਆਪਕਾਂ ਹਰਜਿੰਦਰ ਕੌਰ ਤੇ ਹਰਜੀਤ ਕੌਰ ਨੇ ਮਹਿਮਾਨਾਂ, ਪਿੰਡ ਵਾਸੀਆਂ ਤੇ ਮਾਪਿਆਂ ਦਾ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਵਲੋਂ ਮਨੋਜ ਤਿਵਾੜੀ ਨਾਲ ਮੁਲਾਕਾਤ ਪੰਜਾਬੀ ਸਿਨੇਮਾ ਦੇ ਮੁੱਦਿਆਂ ’ ਤੇ ਹੋਈ ਚਰਚਾ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਸਿਹਤ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ-ਹਰਦੀਪ ਸਿੰਘ ਗਿੱਲ
Ad Position 24