16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਧਨਾਸ ਦੀ ਕੱਚੀ ਕਾਲੋਨੀ ਦੇ ਤਿੰਨ ਨੌਜਵਾਨ ਨਜਾਇਜ਼ ਚਾਕੂਆਂ ਸਮੇਤ ਕਾਬੂ

ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) –ਸ਼ਹਿਰ ਵਿਚ ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਰੰਗਪੁਰ ਥਾਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਧਨਾਸ ਦੀ ਕੱਚੀ ਕਾਲੋਨੀ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਸਵਿੱਚਬਲੇਡ ਵਾਲੇ ਤਿੰਨ ਚਾਕੂ ਬਰਾਮਦ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) –ਸ਼ਹਿਰ ਵਿਚ ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਰੰਗਪੁਰ ਥਾਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਧਨਾਸ ਦੀ ਕੱਚੀ ਕਾਲੋਨੀ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਸਵਿੱਚਬਲੇਡ ਵਾਲੇ ਤਿੰਨ ਚਾਕੂ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਦੌਰਾਨ ਦੋ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਵਨ (20) ਪੁੱਤਰ ਸ਼ੰਕਰ ਦਾਸ, ਰਾਜੂ ਉਰਫ਼ ਜੁੱਡੀ (27) ਪੁੱਤਰ ਹਰੀ ਸਿੰਘ ਅਤੇ ਜੋਬਨ (21) ਪੁੱਤਰ ਸੁਭਾਸ਼ ਵਜੋਂ ਹੋਈ ਹੈ। ਤਿੰਨੇ ਮੁਲਜ਼ਮ ਧਨਾਸ ਦੀ ਕੱਚੀ ਕਾਲੋਨੀ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਕੋਲੋਂ ਇਕ-ਇਕ ਸਵਿੱਚਬਲੇਡ ਵਾਲਾ ਚਾਕੂ ਬਰਾਮਦ ਕਰਕੇ ਆਪਣੇ ਕਬਜ਼ੇ ਵਿਚ ਲੈ ਲਿਆ। ਸਾਰੰਗਪੁਰ ਥਾਣਾ ਪੁਲਿਸ ਨੇ ਇਸ ਸਬੰਧੀ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਿਸ ਰਿਕਾਰਡ ਅਨੁਸਾਰ ਪਵਨ ਖ਼ਿਲਾਫ਼ ਸਾਰੰਗਪੁਰ ਥਾਣੇ ਵਿਚ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਇਨ੍ਹਾਂ ਵਿਚੋਂ ਇਕ ਮਾਮਲਾ ਅਗਸਤ 2025 ਅਤੇ ਦੂਜਾ ਸਤੰਬਰ 2026 ਦਾ ਹੈ। ਇਸੇ ਤਰ੍ਹਾਂ ਰਾਜੂ ਉਰਫ਼ ਜੁੱਡੀ ਖ਼ਿਲਾਫ਼ ਵੀ ਪਹਿਲਾਂ ਅਸਲਾ ਐਕਟ ਅਤੇ ਚੋਰੀ ਸਬੰਧੀ ਮਾਮਲੇ ਦਰਜ ਹੋਣ ਦੀ ਜਾਣਕਾਰੀ ਮਿਲੀ ਹੈ। ਉਸ ਖ਼ਿਲਾਫ਼ ਸਾਲ 2024 ਵਿਚ ਸਾਰੰਗਪੁਰ ਥਾਣੇ ਅਤੇ ਸਾਲ 2023 ਵਿਚ ਆਈ.ਟੀ. ਪਾਰਕ ਥਾਣੇ ਵਿਚ ਕੇਸ ਦਰਜ ਹੋਇਆ ਸੀ। ਪੁਲਿਸ ਅਨੁਸਾਰ ਤਿੰਨਾਂ ਮੁਲਜ਼ਮਾਂ ਨੂੰ 15 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਏ . ਟੀ . ਐੱਸ . ਨੇ ਦੋ ਹੋਰ ਇਨਾਮੀ ਮੁਲਜ਼ਮ ਕੀਤੇ ਕਾਬੂ ਅਗਲੀ ਖ਼ਬਰ ਕੌਮੀ ਪ੍ਰੈੱਸ ਦਿਹਾੜੇ ਮੌਕੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਸਮਾਗਮ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਭੂਮਿਕਾ ਅਹਿਮ :...
Ad Position 24