ਮਹਾਂਪੁਰਸ਼ਾਂ ਦੀ ਬਰਸੀ ਸੰਬੰਧੀ ਸਮਾਗਮ ਅੱਜ
ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੰਤ ਬਾਬਾ ਜਸਵੰਤ ਸਿੰਘ ਦੀ 5ਵੀਂ ਬਰਸੀ ਸਮਾਗਮ ਸੰਬੰਧੀ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ 18 ਨਵੰਬਰ ਨੂੰ ਕਰਵਾਏ ਜਾ ਰਹੇ ਹਨ, ਬਾਬਾ ਮਨਪ੍ਰੀਤ ਸਿੰਘ ਸੰਗਤਪੁਰੇ ਵਾਲਿਆਂ ਨੇ ਦੱਸਿਆ ਕਿ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਪ੍ਰਸਿੱਧ ਢਾਡੀ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾ ਵਾਲੇ, ਹਜੂਰੀ ਰਾਗੀ ਭਾਈ ਜਗਦੀਪ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ।
ਅਜੀਤ ਡੈਸਕ
18-11-2026