ਭਾਜਪਾ ਦੇ ਉਦਯੋਗ ਸੈੱਲ ਪੰਜਾਬ ਵਿਚ ਗੋਵਰਧਨ ਸੋਨੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਰੂਪਨਗਰ ਜ਼ਿਲ੍ਹੇ ਦੇ ਸੀਨੀਅਰ ਭਾਜਪਾ ਆਗੂ ਤੇ ਸਮਾਜ ਸੇਵੀ ਗੋਵਰਧਨ ਸੋਨੀ ਨੂੰ ਭਾਜਪਾ ਦੇ ਉਦਯੋਗ ਸੈੱਲ ਪੰਜਾਬ ਦਾ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਸੂਚੀ ਵਿਚ ਉਨ੍ਹਾਂ ਦਾ ਨਾਂਅ 12ਵੇਂ ਨੰਬਰ ’ਤੇ ਦਰਜ ਹੈ।
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਰੂਪਨਗਰ ਜ਼ਿਲ੍ਹੇ ਦੇ ਸੀਨੀਅਰ ਭਾਜਪਾ ਆਗੂ ਤੇ ਸਮਾਜ ਸੇਵੀ ਗੋਵਰਧਨ ਸੋਨੀ ਨੂੰ ਭਾਜਪਾ ਦੇ ਉਦਯੋਗ ਸੈੱਲ ਪੰਜਾਬ ਦਾ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਸੂਚੀ ਵਿਚ ਉਨ੍ਹਾਂ ਦਾ ਨਾਂਅ 12ਵੇਂ ਨੰਬਰ ’ਤੇ ਦਰਜ ਹੈ। ਇਸ ਨਿਯੁਕਤੀ ਨੂੰ ਰੂਪਨਗਰ ਜ਼ਿਲ੍ਹੇ ਲਈ ਅਹਿਮ ਸੰਗਠਨਾਤਮਕ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਭਾਜਪਾ ਦੇ ਉਦਯੋਗ ਸੈੱਲ ਪੰਜਾਬ ਦੇ ਕਨਵੀਨਰ ਰਾਜਿੰਦਰ ਕੁਮਾਰ ਮਹਾਜਨ (ਪੱਪੂ ਮਹਾਜਨ) ਵਲੋਂ ਜਾਰੀ ਸੂਚੀ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸੰਬੰਧਤ 12 ਆਗੂਆਂ ਨੂੰ ਸਹਿ-ਕਨਵੀਨਰ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਅੰਮ੍ਰਿਤਸਰ, ਲੁਧਿਆਣਾ, ਮੋਹਾਲੀ, ਬਠਿੰਡਾ, ਪਟਿਆਲਾ, ਮੁਕਤਸਰ ਸਾਹਿਬ, ਜਲੰਧਰ, ਬਟਾਲਾ, ਹੁਸ਼ਿਆਰਪੁਰ, ਖੰਨਾ, ਗੁਰਦਾਸਪੁਰ ਤੇ ਰੂਪਨਗਰ ਜ਼ਿਲ੍ਹਿਆਂ ਪ੍ਰਤੀਨਿਧਤਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਉਦਯੋਗ ਸੈੱਲ ਰਾਹੀਂ ਉਦਯੋਗਿਕ ਖੇਤਰ ਨਾਲ ਜੁੜੇ ਮਸਲਿਆਂ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਤੇ ਉਦਯੋਗਿਕ ਵਿਕਾਸ ਨਾਲ ਸੰਬੰਧਤ ਮੁੱਦਿਆਂ ਨੂੰ ਪਾਰਟੀ ਦੇ ਮੰਚ ’ਤੇ ਉਭਾਰਨ ਦੀ ਜ਼ਿੰਮੇਵਾਰੀ ਨਿਭਾਈ ਜਾਂਦੀ ਹੈ। ਗੋਵਰਧਨ ਸੋਨੀ ਦੀ ਇਸ ਨਿਯੁਕਤੀ ਨਾਲ ਰੂਪਨਗਰ ਜ਼ਿਲ੍ਹੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। 17 ਆਰਪੀਆਰ32