ਬਾਹਣਮਾਜਰਾ ਦੇ ਖੇਡ ਮੈਦਾਨ ਲਈ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਪਾਇਆ ਯੋਗਦਾਨ
ਨੂਰਪੁਰ ਬੇਦੀ, 17 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਿਧਾਨ ਸਭਾ ਹਲਕਾ ਰੂਪਨਗਰ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਕਾਂਗਰਸ ਓ. ਬੀ.
ਨੂਰਪੁਰ ਬੇਦੀ, 17 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਿਧਾਨ ਸਭਾ ਹਲਕਾ ਰੂਪਨਗਰ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਕਾਂਗਰਸ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੇ ਖੇਡ ਪ੍ਰਮੋਟਰ ਕਮਲ ਚੌਹਾਨ ਵਲੋਂ ਪਿੰਡ ਬਾਹਮਣ ਮਾਜਰਾ ਦੇ ਖੇਡ ਮੈਦਾਨ ਦੇ ਵਿਕਾਸ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਯੋਗਦਾਨ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਵਲੋਂ ਕਮਲ ਚੌਹਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਖੇਡਾਂ ਜਿਥੇ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉਥੇ ਹੀ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਖੇਡ ਸਹੂਲਤਾਂ ਦਾ ਵਿਕਾਸ ਕਰਵਾਉਣ ਲਈ ਉਹ ਭਵਿੱਖ ਵਿਚ ਵੀ ਆਪਣਾ ਸਹਿਯੋਗ ਜਾਰੀ ਰੱਖਣਗੇ। ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਸਿੰਘ, ਪਰਮਜੀਤ ਸਿੰਘ, ਸਰਦਾ ਰਾਮ, ਧੰਨਪਤ ਰਾਏ ਸਿੰਘ, ਭੁਪਿੰਦਰ ਸਿੰਘ ਦੋਧੀ, ਅਮਰ ਸਿੰਘ ਛੇਤਰਾ, ਕੈਪਟਨ ਓਂਕਾਰ ਸਿੰਘ, ਹਰਮੇਸ਼ ਚੰਦ, ਦਿਲਜੀਤ ਸਿੰਘ ਦਿੱਲੀ, ਧਰਮਿੰਦਰ ਫ਼ੌਜੀ, ਬਾਮ ਫ਼ੌਜੀ, ਧਰਮਿੰਦਰ ਸਿੰਘ ਨਰਿੰਦਰ ਸਿੰਘ ਖੇਪੜ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।