17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੁਢਾਪਾ , ਵਿਧਵਾ ਤੇ ਅੰਗਹੀਣ ਪੈਨਸ਼ਨ 5 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ - ਇਲਾਕਾ ਸੰਘਰਸ਼ ਕਮੇਟੀ

ਘਨੌਲੀ, 17 ਨਵੰਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੌਧੀਮਾਜਰਾ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਪਿੰਡ ਪਤਿਆਲਾ ਵਿਖੇ ਹੋਏ ਇਕੱਠ ਰੋਸ ਮੁਜ਼ਾਹਰੇ ਦੌਰਾਨ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੌਦੀ ਮਾਜਰਾ, ਸਕੱਤਰ ਗਿਆਨ ਸਿੰਘ ਘਨੌਲੀ, ਮਾਸਟਰ ਜਗਤਾਰ ਸਿੰਘ ਨੇ ਕਿ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਦੀ ਰਾਸ਼ੀ ਵਧਾ ਕੇ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਤਾਂ ਜੋ ਮਹਿੰਗਾਈ ਦੇ ਇਸ ਦੌਰ ਵਿਚ ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਗੁਜ਼ਾਰਾ ਕਰਨ ਵਿਚ ਕੁੱਝ ਰਾਹਤ ਮਿਲ ਸਕੇ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 18-11-2026
ਘਨੌਲੀ, 17 ਨਵੰਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੌਧੀਮਾਜਰਾ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਪਿੰਡ ਪਤਿਆਲਾ ਵਿਖੇ ਹੋਏ ਇਕੱਠ ਰੋਸ ਮੁਜ਼ਾਹਰੇ ਦੌਰਾਨ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੌਦੀ ਮਾਜਰਾ, ਸਕੱਤਰ ਗਿਆਨ ਸਿੰਘ ਘਨੌਲੀ, ਮਾਸਟਰ ਜਗਤਾਰ ਸਿੰਘ ਨੇ ਕਿ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਦੀ ਰਾਸ਼ੀ ਵਧਾ ਕੇ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਤਾਂ ਜੋ ਮਹਿੰਗਾਈ ਦੇ ਇਸ ਦੌਰ ਵਿਚ ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਗੁਜ਼ਾਰਾ ਕਰਨ ਵਿਚ ਕੁੱਝ ਰਾਹਤ ਮਿਲ ਸਕੇ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅੱਜ ਮਹਿੰਗਾਈ ਲਗਾਤਾਰ ਵਧ ਰਹੀ ਹੈ ਤੇ ਆਮ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਰਿਹਾ ਹੈ। ਇਸ ਲਈ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਰਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੱਲ ਵੀ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਕਿਸਾਨਾਂ ਨੂੰ ਫ਼ਸਲਾਂ ਦਾ ਉਚਿੱਤ ਮੁੱਲ, ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਮਿਲਣੇ ਚਾਹੀਦੇ ਹਨ। ਕਮੇਟੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕੀਤਾ ਜਾਵੇ। ਇਸ ਮੌਕੇ ਕਰਮ ਸਿੰਘ, ਗਦੀਲਾ ਸਿੰਘ, ਸੁਖਦੇਵ ਸਿੰਘ, ਸਰੂਪ ਸਿੰਘ, ਕੁਲਵੰਤ ਕੌਰ ਹੋਰ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ( ਬ ) ਦੀ ਮੀਟਿੰਗ ਅੱਜ ਅਗਲੀ ਖ਼ਬਰ ਬਾਹਣਮਾਜਰਾ ਦੇ ਖੇਡ ਮੈਦਾਨ ਲਈ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਪਾਇਆ ਯੋਗਦਾਨ
Ad Position 24