17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

12 ਦਸੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਹੋਣ ਵਾਲੀ ਵਿਸ਼ਾਲ ਰੈਲੀ ਲਈ ਤਿਆਰੀਆਂ ਜਾਰੀ-ਗੋਪਾਲ ਦੱਤ ਜੋਸ਼ੀ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)-‘ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ’ ਦੇ ਸੱਦੇ ’ਤੇ 12 ਦਸੰਬਰ 2026 ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਕੀਤੀ ਜਾਣ ਵਾਲੀ ‘ਕਰਮਚਾਰੀ ਆਕਰੋਸ਼ ਰੈਲੀ’ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਿਲਸਿਲੇ ਵਿਚ ‘ਫੈਡਰੇਸ਼ਨ ਆਫ਼ ਯੂ.

Ad Position 21
No active advertisement
ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)-‘ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ’ ਦੇ ਸੱਦੇ ’ਤੇ 12 ਦਸੰਬਰ 2026 ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਕੀਤੀ ਜਾਣ ਵਾਲੀ ‘ਕਰਮਚਾਰੀ ਆਕਰੋਸ਼ ਰੈਲੀ’ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਿਲਸਿਲੇ ਵਿਚ ‘ਫੈਡਰੇਸ਼ਨ ਆਫ਼ ਯੂ. ਟੀ. ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ’ ਦੇ ਸੱਦੇ ’ਤੇ ਅਮਲ ਕਰਦਿਆਂ, ‘ਯੂ. ਟੀ. ਪਾਵਰ ਯੂਨੀਅਨ’ ਨੇ ਸੈਕਟਰ 23 ਸਥਿਤ ਬਿਜਲੀ ਦਫ਼ਤਰ ਦੇ ਸਾਹਮਣੇ ਇਕ ਰੈਲੀ ਵੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ, ਫੈਡਰੇਸ਼ਨ ਦੇ ਪ੍ਰਧਾਨ ਤੇ ‘ਯੂ. ਟੀ. ਪਾਵਰ ਮੈਨ ਯੂਨੀਅਨ (ਚੰਡੀਗੜ੍ਹ)’ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਪ੍ਰਧਾਨ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਗੁਰਮੀਤ ਸਿੰਘ ਅਤੇ ਸੰਯੁਕਤ ਸਕੱਤਰ ਵਰਿੰਦਰ ਸਿੰਘ ਦੇ ਨਾਲ ਦੱਸਿਆ ਕਿ 12 ਦਸੰਬਰ ਦੀ ਇਸ ਰੈਲੀ ਦਾ ਉਦੇਸ਼ ਕੇਂਦਰ ਸਰਕਾਰ ਨੂੰ ਕਈ ਮੰਗਾਂ ’ਤੇ ਠੋਸ ਕਾਰਵਾਈ ਕਰਨ ਲਈ ਮਜਬੂਰ ਕਰਨਾ ਹੈ। ਉਨ੍ਹਾਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ, ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਈ. ਐਸ. ਐਮ. ਏ (ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ) ਲਾਗੂ ਕਰਨ ਦੀ ਸਰਕਾਰ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ। ਬੁਲਾਰਿਆਂ ਨੇ ਅਧਿਕਾਰੀਆਂ ਦੀ ਇਸ ਗੱਲੋਂ ਵੀ ਤਿੱਖੀ ਆਲੋਚਨਾ ਕੀਤੀ ਕਿ ਉਨ੍ਹਾਂ ਨੇ 31 ਅਕਤੂਬਰ, 2026 ਦੀ ਇਕ ਘਟਨਾ ਬਾਰੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ’ਚ ਸੈਕਟਰ 23 ਦੇ ਮਕਾਨ ਨੰਬਰ 3415 ਦੇ ਇਕ ਵਸਨੀਕ ਨੇ ਸੈਕਟਰ 22 ਦੇ ਬਿਜਲੀ ਦਫ਼ਤਰ ਵਿਚ ਜਾ ਕੇ ਸਟਾਫ਼ ਨੂੰ ਡਰਾਇਆ-ਧਮਕਾਇਆ, ਉਨ੍ਹਾਂ ਨਾਲ ਬਦਸਲੂਕੀ ਕੀਤੀ ਤੇ ਸਰਕਾਰੀ ਕੰਮਕਾਜ ਵਿਚ ਰੁਕਾਵਟ ਪਾਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੰਪਨੀ ਨੇ ਤੁਰੰਤ ਕਾਰਵਾਈ ਯਕੀਨੀ ਨਹੀਂ ਬਣਾਈ, ਜਿਸ ਵਿਚ ਦੋਸ਼ੀ ਵਿਅਕਤੀ ਵਿਰੁੱਧ ਤੁਰੰਤ ਐਫ. ਆਈ. ਆਰ. ਦਰਜ ਕਰਨਾ ਸ਼ਾਮਿਲ ਹੈ, ਤਾਂ ਯੂਨੀਅਨ ਵਿਰੋਧ ਵਜੋਂ ਕੰਮ ਬੰਦ ਕਰ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਨੂਰਪੁਰ ਬੇਦੀ ਵਿਖੇ ਬਲਾਕ ਪੱਧਰੀ ‘ਆਲ ਸਬਜੈਕਟਸ ਮੇਲਾ’ ਕੱਲ੍ਹ ਅਗਲੀ ਖ਼ਬਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਤੁਰੰਤ ਤੇ ਸਮਾਂਬੱਧ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ-ਸਹਾਇਕ ਕਮਿਸ਼ਨਰ
Ad Position 24