17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੀ. ਐਮ. ਸ੍ਰੀ ਸਕੂਲ ਨੂਰਪੁਰ ਬੇਦੀ ਵਿਖੇ ਬਲਾਕ ਪੱਧਰੀ ‘ਆਲ ਸਬਜੈਕਟਸ ਮੇਲਾ’ ਕੱਲ੍ਹ

ਨੂਰਪੁਰ ਬੇਦੀ, 17 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨ ਤੇ ਉਨ੍ਹਾਂ ਦੀ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀ. ਜੀ.

Ad Position 21
No active advertisement
ਪ੍ਰਿੰਸੀਪਲ ਅਨਿਲ ਕੁਮਾਰ 18-11-2026
ਨੂਰਪੁਰ ਬੇਦੀ, 17 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨ ਤੇ ਉਨ੍ਹਾਂ ਦੀ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀ. ਜੀ. ਐਸ. ਈ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 19 ਨਵੰਬਰ ਨੂੰ ਸਿੱਖਿਆ ਬਲਾਕ ਤਖਤਗੜ੍ਹ ਦੇ ਸਕੂਲਾਂ ਦਾ ‘ਬਲਾਕ ਪੱਧਰੀ ਆਲ ਸਬਜੈਕਟਸ ਮੇਲਾ’ ਪੀ ਐਮ ਸ੍ਰੀ ਸ. ਸ. ਸ. ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਲਗਾਇਆ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਸਕੂਲ ਵਲੋਂ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਦੇ ਨਾਲ-ਨਾਲ ਤਜਰਬੇ ਰਾਹੀਂ ਸਿੱਖਣ (ਐਕਸਪੀਰੀਐਂਸ਼ੀਅਲ ਲਰਨਿੰਗ) ਅਤੇ ਕਰਕੇ ਸਿੱਖਣ (ਲਰਨਿੰਗ ਬਾਇ ਡੂਇੰਗ) ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਿਚਕਾਰ ਗਿਆਨ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਵੀ ਇਸ ਮੇਲੇ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵਿਦਿਆਰਥੀ ਕੁੱਝ ਵਿਸ਼ਿਆਂ ਨੂੰ ਔਖਾ ਸਮਝਦੇ ਹਨ, ਪਰ ਅਜਿਹੇ ਮੇਲਿਆਂ ਰਾਹੀਂ ਮਾਡਲਾਂ, ਗਤੀਵਿਧੀਆਂ ਤੇ ਪ੍ਰਯੋਗਾਂ ਦੇ ਜ਼ਰੀਏ ਉਨ੍ਹਾਂ ਵਿਸ਼ਿਆਂ ਨੂੰ ਸਰਲ ਅਤੇ ਰੋਚਕ ਢੰਗ ਨਾਲ ਸਮਝਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਬਲਾਕ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁਖੀਆਂ ਨੂੰ ਅਪੀਲ ਕੀਤੀ ਕਿ ਡੀਜੀਐਸਈ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁੱਲ 6 ਥੀਮਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਹਰੇਕ ਸਕੂਲ ਘੱਟੋ-ਘੱਟ ਇੱਕ ਥੀਮ ਵਿਚ ਆਪਣੀ ਭਾਗੀਦਾਰੀ ਜ਼ਰੂਰ ਯਕੀਨੀ ਬਣਾਏ, ਕਿਉਂਕਿ ਇਸ ਸੰਬੰਧੀ ਤਿਆਰ ਕੀਤੀ ਜਾਣ ਵਾਲੀ ਰਿਪੋਰਟ 19 ਨਵੰਬਰ ਨੂੰ ਡੀ. ਜੀ. ਐਸ. ਈ. ਸਾਹਿਬ ਨੂੰ ਭੇਜੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਮੇਲੇ ਲਈ ਸਵੇਰੇ 10 ਵਜੇ ਰਜਿਸਟਰੇਸ਼ਨ ਸ਼ੁਰੂ ਹੋਵੇਗੀ, ਜਦਕਿ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਜਾਣਗੇ ਤੇ ਦੁਪਹਿਰ 1.30 ਵਜੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਪੁਲਿਸ ਵਲੋਂ 548 ਗ੍ਰਾਮ ਅਫ਼ੀਮ ਸਣੇ ਦੋ ਕਾਬੂ ਅਗਲੀ ਖ਼ਬਰ 12 ਦਸੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਹੋਣ ਵਾਲੀ ਵਿਸ਼ਾਲ ਰੈਲੀ ਲਈ ਤਿਆਰੀਆਂ ਜਾਰੀ-ਗੋਪਾਲ ਦੱਤ ਜੋਸ਼ੀ
Ad Position 24