18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਅੱਜ

ਰੂਪਨਗਰ, 17 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਪਲੇਸਮੈਂਟ ਰੂਪਨਗਰ ਵਿਖੇ 18 ਨਵੰਬਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਸੁਖਮਨ ਮਾਨ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਵਲੋਂ ਦੱਸਿਆ ਗਿਆ ਕਿ ਕੈਂਪ ’ਚ ਦੋ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਪਲੇਸਮੈਂਟ ਰੂਪਨਗਰ ਵਿਖੇ 18 ਨਵੰਬਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਸੁਖਮਨ ਮਾਨ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਵਲੋਂ ਦੱਸਿਆ ਗਿਆ ਕਿ ਕੈਂਪ ’ਚ ਦੋ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਈ. ਸੀ. ਆਈ. ਸੀ. ਆਈ. ਬੈਂਕ ਵਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਘੱਟੋ-ਘੱਟ ਗ੍ਰੈਜੂਏਟ ਪੋਸਟ ਗ੍ਰੈਜੂਏਟ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਤੇ ਉਮੀਦਵਾਰਾਂ ਦੇ ਘੱਟੋ-ਘੱਟ 50 ਫ਼ੀਸਦ ਅੰਕ ਹੋਣੇ ਜ਼ਰੂਰੀ ਹਨ। ਇਸ ਅਸਾਮੀ ਲਈ ਜਿਨ੍ਹਾਂ ਪ੍ਰਾਰਥੀਆਂ ਨੇ ਗਰੈਜੂਏਸ਼ਨ ਫਾਈਨਲ ਦੀ ਪ੍ਰੀਖਿਆ ਦਿੱਤੀ ਹੈ ਉਹ ਵੀ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 3.18 ਲੱਖ ਤੋ 3.80 ਲੱਖ ਰੁਪਏ ਪ੍ਰਤੀ ਤੱਕ ਸਾਲਾਨਾ ਤਨਖ਼ਾਹ ਮਿਲੇਗੀ ਅਤੇ ਹਰ ਦੂਜੇ ਸਨਿਚਰਵਾਰ ਤੇ ਐਤਵਾਰ ਦੀ ਛੁੱਟੀ ਰਹੇਗੀ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਦੇ ਸਕਦੇ ਹਨ ਉਮੀਦਵਾਰ ਦੀ ਉਮਰ 25 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਟੋਲ ਪਲਾਜ਼ਾ ਸੋਲਖੀਆਂ ਵਲੋਂ ਸਹਾਇਕ ਟੋਲ ਸੁਪਰਵਾਈਜ਼ਰ ਦੀ ਅਸਾਮੀ ਲਈ ਘੱਟੋ-ਘੱਟ ਬਾਰ੍ਹਵੀਂ/ ਗਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ’ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ। ਉਮੀਦਵਾਰ ਦੀ ਉਮਰ 19 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਇਸ ਤੋ ਇਲਾਵਾ ਸਕਿਉਰਿਟੀ ਗਾਰਡ ਦੀਆਂ 4 ਅਸਾਮੀਆਂ ਲਈ ਘੱਟੋ-ਘੱਟ 10ਵੀਂ/12ਵੀਂ/ਗਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦਾ ਸਥਾਨ ਟੋਲ ਪਲਾਜ਼ਾ ਸੋਲਖੀਆਂ ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਦੇ ਸਕਦੇ ਹਨ। ਇੰਟਰਵਿਊ ਦੌਰਾਨ ਪ੍ਰਾਰਥੀ ਆਪਣੇ ਪੜ੍ਹਾਈ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਫ਼ੋਟੋ ਕਾਪੀ ਰਿਸਿਊਮ, ਆਧਾਰ ਕਾਰਡ ਅਤੇ ਇਕ ਪੈਨ ਨਾਲ ਲੈ ਕੇ ਆਉਣ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ।
Ad Position 22
No active advertisement
ਪਿਛਲੀ ਖ਼ਬਰ ਕੁਝ ਦਿਨ ਪਹਿਲਾਂ ਸਾਢੇ ਚਾਰ ਕਿੱਲੋ ਚਾਂਦੀ ਦੀ ਚੋਰੀ ਦਾ ਸ਼ਿਕਾਰ ਹੋਏ ਸੁਨਿਆਰੇ ਦੀ ਦੁਕਾਨ ’ਤੇ ਹੋਈ ਫਿਰ ਚੋਰੀ ਅਗਲੀ ਖ਼ਬਰ ਨੂਰਪੁਰ ਬੇਦੀ ਪੁਲਿਸ ਵਲੋਂ 548 ਗ੍ਰਾਮ ਅਫ਼ੀਮ ਸਣੇ ਦੋ ਕਾਬੂ
Ad Position 24