ਕੁਝ ਦਿਨ ਪਹਿਲਾਂ ਸਾਢੇ ਚਾਰ ਕਿੱਲੋ ਚਾਂਦੀ ਦੀ ਚੋਰੀ ਦਾ ਸ਼ਿਕਾਰ ਹੋਏ ਸੁਨਿਆਰੇ ਦੀ ਦੁਕਾਨ ’ਤੇ ਹੋਈ ਫਿਰ ਚੋਰੀ
ਢੇਰ, 17 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬੀਤੇ ਕੁਝ ਦਿਨ ਪਹਿਲਾਂ ਬੱਸ ਅੱਡਾ ਢੇਰ ’ਤੇ ਸੁਨਿਆਰੇ ਦੀ ਦੁਕਾਨ ’ਤੇ ਹੋਈ ਚੋਰੀ ਨਾਲ ਸੁਨਿਆਰੇ ਦੀ ਦੁਕਾਨ ਵਿਚ ਮੌਜੂਦ ਸਾਢੇ ਚਾਰ ਕਿੱਲੋ ਚਾਂਦੀ ਲੈ ਕੇ ਚੋਰ ਫ਼ਰਾਰ ਹੋ ਗਏ ਸਨ, ਜਿਸ ਨਾਲ ਉਕਤ ਸੁਨਿਆਰੇ ਦਾ ਵੱਡਾ ਨੁਕਸਾਨ ਹੋਇਆ ਸੀ ਕਿ ਕੱਲ੍ਹ ਰਾਤ ਫਿਰ ਚੋਰਾਂ ਵਲੋਂ ਉਸ ਸੁਨਿਆਰੇ ਦੀ ਦੁਕਾਨ ਨੂੰ ਹੀ ਆਪਣਾ ਸ਼ਿਕਾਰ ਬਣਾਇਆ। ਇਸ ਸੰਬੰਧੀ ਦੁਕਾਨ ਮਾਲਕ ਸ਼ਿਵ ਵਰਮਾ ਤੇ ਜਸਬੀਰ ਵਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਦੁਕਾਨ ’ਤੇ ਹੀ ਚੋਰਾਂ ਵਲੋਂ ਚੋਰੀ ਕਰਕੇ ਸਾਢੇ ਚਾਰ ਕਿੱਲੋ ਚਾਂਦੀ ਚੋਰੀ ਕਰ ਲਈ ਗਈ ਸੀ ਅਤੇ ਕੱਲ੍ਹ ਰਾਤ ਚੋਰਾਂ ਵਲੋਂ ਫਿਰ ਉਨ੍ਹਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ’ਚ ਦੁਕਾਨ ਦੇ ਵਿਚ ਕੁੱਝ ਕੀਮਤੀ ਸਾਮਾਨ ਤੇ ਹੋਰ ਸਾਮਾਨ ਚੋਰੀ ਕਰ ਲਿਆ।
ਢੇਰ, 17 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬੀਤੇ ਕੁਝ ਦਿਨ ਪਹਿਲਾਂ ਬੱਸ ਅੱਡਾ ਢੇਰ ’ਤੇ ਸੁਨਿਆਰੇ ਦੀ ਦੁਕਾਨ ’ਤੇ ਹੋਈ ਚੋਰੀ ਨਾਲ ਸੁਨਿਆਰੇ ਦੀ ਦੁਕਾਨ ਵਿਚ ਮੌਜੂਦ ਸਾਢੇ ਚਾਰ ਕਿੱਲੋ ਚਾਂਦੀ ਲੈ ਕੇ ਚੋਰ ਫ਼ਰਾਰ ਹੋ ਗਏ ਸਨ, ਜਿਸ ਨਾਲ ਉਕਤ ਸੁਨਿਆਰੇ ਦਾ ਵੱਡਾ ਨੁਕਸਾਨ ਹੋਇਆ ਸੀ ਕਿ ਕੱਲ੍ਹ ਰਾਤ ਫਿਰ ਚੋਰਾਂ ਵਲੋਂ ਉਸ ਸੁਨਿਆਰੇ ਦੀ ਦੁਕਾਨ ਨੂੰ ਹੀ ਆਪਣਾ ਸ਼ਿਕਾਰ ਬਣਾਇਆ। ਇਸ ਸੰਬੰਧੀ ਦੁਕਾਨ ਮਾਲਕ ਸ਼ਿਵ ਵਰਮਾ ਤੇ ਜਸਬੀਰ ਵਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਦੁਕਾਨ ’ਤੇ ਹੀ ਚੋਰਾਂ ਵਲੋਂ ਚੋਰੀ ਕਰਕੇ ਸਾਢੇ ਚਾਰ ਕਿੱਲੋ ਚਾਂਦੀ ਚੋਰੀ ਕਰ ਲਈ ਗਈ ਸੀ ਅਤੇ ਕੱਲ੍ਹ ਰਾਤ ਚੋਰਾਂ ਵਲੋਂ ਫਿਰ ਉਨ੍ਹਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ’ਚ ਦੁਕਾਨ ਦੇ ਵਿਚ ਕੁੱਝ ਕੀਮਤੀ ਸਾਮਾਨ ਤੇ ਹੋਰ ਸਾਮਾਨ ਚੋਰੀ ਕਰ ਲਿਆ। ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਦੁਕਾਨ ’ਤੇ ਗਹਿਣੇ ਪਾਉਣ ਲਈ ਰੱਖੀ ਗਈ ਵੱਡੀ ਅਲਮਾਰੀ ਚੁੱਕ ਕੇ ਘਟਨਾ ਸਥਾਨ ਤੋਂ 500 ਮੀਟਰ ਦੀ ਦੂਰੀ ’ਤੇ ਪ੍ਰਾਪਤ ਹੋਈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਵਾਰਦਾਤ ਪਿਛਲੀ ਵਾਰਦਾਤ ਵਾਂਗ ਹੀ ਸੀ. ਸੀ. ਟੀ. ਵੀ. ਕੈਮਰੇ ਵਿਚ ਰਿਕਾਰਡ ਹੋ ਚੁੱਕੀ ਹੈ ਪਰ ਪਿਛਲੀ ਵਾਰਦਾਤ ਦੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਚੋਰ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਘਟਨਾ ਸਥਾਨ ’ਤੇ ਹਾਜ਼ਰ ਹੋਏ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਜਿਥੇ ਮੌਜੂਦ ਪੁਲਿਸ ਅਧਿਕਾਰੀਆਂ ਦੇ ਨਾਲ ਚੋਰੀ ਦੇ ਸੰਬੰਧ ਵਿਚ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ ਉੱਥੇ ਹੀ ਉਨ੍ਹਾਂ ਨੇ ਇਸ ਚੋਰੀ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਉਹ ਚੋਰਾਂ ਨੂੰ ਜਲਦ ਫੜ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ। ਜ਼ਿਕਰਯੋਗ ਹੈ ਕਿ ਕੁਝ ਸਮੇਂ ਵਿਚ ਪਿੰਡ ਢੇਰ ’ਚ ਇਹ ਵੱਡੀ ਤੀਜੀ ਚੋਰੀ ਹੋ ਚੁੱਕੀ ਹੈ। ਇਸ ਮੌਕੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਐਸ. ਐੱਚ. ਓ. ਜਤਿਨ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਚੋਰੀ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਹੁਤ ਹੀ ਜਲਦੀ ਚੋਰਾਂ ਨੂੰ ਫੜ ਕੇ ਅੰਦਰ ਕੀਤਾ ਜਾਵੇਗਾ।