ਡਾ. ਦਲਜੀਤ ਸਿੰਘ ਚੀਮਾ ਵਲੋਂ ਸਵ: ਅਨੂਪ ਸਿੰਘ ਕੰਗ ਦੇ ਪਰਿਵਾਰ ਨਾਲ ਦੁੱਖ ਪ੍ਰਗਟ
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਵ.
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਵ. ਠੇਕੇਦਾਰ ਅਨੂਪ ਸਿੰਘ ਕੰਗ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਅਨੂਪ ਸਿੰਘ ਕੰਗ ਦੇ ਭਰਾ ਨਰਿੰਦਰ ਸਿੰਘ ਕੰਗ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਅਨੂਪ ਸਿੰਘ ਕੰਗ ਨੇ ਆਪਣੇ ਕਾਰੋਬਾਰੀ ਜੀਵਨ ਦੇ ਨਾਲ-ਨਾਲ ਸਮਾਜਿਕ ਖੇਤਰ ਵਿਚ ਵੀ ਚੰਗੀਆਂ ਸੇਵਾਵਾਂ ਨਿਭਾਈਆਂ। ਉਹ ਮਿਲਣਸਾਰ ਅਤੇ ਹਸਮੁਖ ਸੁਭਾਅ ਦੇ ਮਾਲਕ ਸਨ ਅਤੇ ਆਪਣੀ ਮਿਹਨਤ ਤੇ ਲਗਨ ਸਦਕਾ ਉਨ੍ਹਾਂ ਨੇ ਸਮਾਜ ਵਿਚ ਵਿਲੱਖਣ ਪਛਾਣ ਬਣਾਈ ਸੀ। ਜ਼ਿਕਰਯੋਗ ਹੈ ਕਿ 54 ਸਾਲਾ ਠੇਕੇਦਾਰ ਅਨੂਪ ਸਿੰਘ ਕੰਗ 10 ਨਵੰਬਰ 2026 ਨੂੰ ਬਿਮਾਰੀ ਨਾਲ ਜੂਝਦਿਆਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਅੰਤਿਮ ਅਰਦਾਸ 1 8 ਨਵੰਬਰ ਨੂੰ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਰੂਪਨਗਰ ਵਿਖੇ ਹੋਵੇਗੀ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਰੁਪਿੰਦਰ ਸਿੰਘ ਹੈਪੀ ਲੱਖੇਵਾਲ, ਰਵਨੀਤ ਸਿੰਘ ਰਾਣਾ ਕੰਗ, ਸਿਮਰਨਜੀਤ ਸਿੰਘ ਗਿੱਲ ਮਾਜਰੀ ਜੱਟਾਂ, ਮਾਮਾ ਅਵਤਾਰ ਸਿੰਘ ਮਾਨ ਚੰਡੀਗੜ੍ਹ, ਮੋਹਿਤ ਗਰਗ, ਸ਼ਿਵਰਾਜ ਬੈਂਸ, ਕੁਨਾਲ ਵਸ਼ਿਸ਼ਟ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।