ਰਾਧਾ ਕ੍ਰਿਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਧਾਰਮਿਕ ਸਮਾਗਮ ਦੌਰਾਨ ਰਾਣਾ ਕੇ. ਪੀ. ਸਿੰਘ ਨੇ ਬਾਬਾ ਬਾਲ ਦਾ ਕੀਤਾ ਅਸ਼ੀਰਵਾਦ ਪ੍ਰਾਪਤ
ਸੰਤੋਖਗੜ੍ਹ/ ਸੁਖਸਾਲ, 17 ਨਵੰਬਰ (ਧਰਮ ਪਾਲ)-ਰਾਧਾ ਕ੍ਰਿਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ.
ਸੰਤੋਖਗੜ੍ਹ/ ਸੁਖਸਾਲ, 17 ਨਵੰਬਰ (ਧਰਮ ਪਾਲ)-ਰਾਧਾ ਕ੍ਰਿਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਸੰਤ ਬਾਬਾ ਬਾਲ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸੰਤਾਂ-ਮਹਾਂਪੁਰਸ਼ਾਂ ਦੇ ਅਸ਼ੀਰਵਾਦ ਅਤੇ ਉਨ੍ਹਾਂ ਵਲੋਂ ਦਿਖਾਏ ਗਏ ਅਧਿਆਤਮਿਕ ਮਾਰਗ ਸਦਕਾ ਹੀ ਸਮਾਜ ਦਾ ਭਲਾ ਹੋ ਰਿਹਾ ਹੈ। ਸੰਤ-ਮਹਾਂਪੁਰਸ਼ ਸਮਾਜ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ, ਸੇਵਾ ਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਵਿਚਾਰਾਂ ਤੇ ਮਾਰਗ ਦਰਸ਼ਨ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿਚ ਚੰਗੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਧਾਰਮਿਕ ਸਮਾਗਮਾਂ ਨੂੰ ਸਮਾਜ ਵਿਚ ਅਧਿਆਤਮਿਕ ਚੇਤਨਾ ਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦਾ ਮਹੱਤਵਪੂਰਨ ਸਾਧਨ ਦੱਸਿਆ। ਇਸ ਮੌਕੇ ਮੰਦਰ ਕਮੇਟੀ ਮੈਂਬਰ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।