ਭਾਜਪਾ ਦੀ ਨਜ਼ਰ ਹੁਣ ਬੂਥਾਂ ’ਤੇ, ਨਵੀਨ ਸ਼ਰਮਾ ਨੇ ਨੰਗਲ ਮੰਡਲ ਦੀ ਲਈ ਸਿਆਸੀ ਸਾਰ
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਚੋਣ ਇੰਚਾਰਜ ਨਵੀਨ ਸ਼ਰਮਾ ਨੇ ਨੰਗਲ ਮੰਡਲ ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਚੋਣੀ ਤਿਆਰੀਆਂ ਅਤੇ ਬੂਥ ਪੱਧਰ ’ਤੇ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਲਿਆ।
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਚੋਣ ਇੰਚਾਰਜ ਨਵੀਨ ਸ਼ਰਮਾ ਨੇ ਨੰਗਲ ਮੰਡਲ ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਚੋਣੀ ਤਿਆਰੀਆਂ ਅਤੇ ਬੂਥ ਪੱਧਰ ’ਤੇ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਬੂਥ ਕਮੇਟੀਆਂ ਦੀ ਕਾਰਗੁਜ਼ਾਰੀ ਅਤੇ ਆਗਾਮੀ ਚੋਣਾਂ ਲਈ ਰਣਨੀਤਕ ਤਿਆਰੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਨਵੀਨ ਸ਼ਰਮਾ ਨੇ ਵੱਖ-ਵੱਖ ਬੂਥਾਂ ਦੀਆਂ ਕਮੇਟੀਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਮੰਡਲ ਦੇ ਅਹੁਦੇਦਾਰਾਂ ਤੋਂ ਸੰਗਠਨਾਤਮਕ ਗਤੀਵਿਧੀਆਂ ਦੀ ਰਿਪੋਰਟ ਵੀ ਲਈ। ਉਨ੍ਹਾਂ ਕਿਹਾ ਕਿ ਚੋਣਾਂ ਦੀ ਤਿਆਰੀ ਸਿਰਫ਼ ਸਿਆਸੀ ਮੀਟਿੰਗਾਂ ਤੱਕ ਸੀਮਤ ਨਾ ਰਹੇ, ਸਗੋਂ ਹਰ ਬੂਥ ’ਤੇ ਵਰਕਰਾਂ ਦੀ ਸਰਗਰਮ ਭੂਮਿਕਾ, ਆਪਸੀ ਤਾਲਮੇਲ ਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਆਉਣ ਵਾਲੇ ਸਮੇਂ ਵਿਚ ਕੀਤੀਆਂ ਜਾਣ ਵਾਲੀਆਂ ਸਿਆਸੀ ਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੰਗਲ ਵਿਚ ਵੱਖ-ਵੱਖ ਸਿਆਸੀ ਧਿਰਾਂ ਦੀਆਂ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ। ਅਜਿਹੇ ਵਿਚ ਭਾਜਪਾ ਦੇ ਹਲਕਾ ਚੋਣ ਇੰਚਾਰਜ ਵਲੋਂ ਮੰਡਲ ਪੱਧਰ ’ਤੇ ਕੀਤੀ ਇਹ ਮੀਟਿੰਗ ਪਾਰਟੀ ਦੀਆਂ ਆਗਾਮੀ ਚੋਣੀ ਤਿਆਰੀਆਂ ਦੇ ਸੰਦਰਭ ਵਿਚ ਅਹਿਮ ਮੰਨੀ ਜਾ ਰਹੀ ਹੈ। ਇਸ ਮੌਕੇ ਨੰਗਲ ਮੰਡਲ ਦੇ ਪ੍ਰਧਾਨ ਰਾਜੇਸ਼ ਚੌਧਰੀ, ਰਣਜੀਤ ਸਿੰਘ ਲੱਕੀ, ਚੰਦਰ ਕੁਮਾਰ ਬਜਾਜ ਸਮੇਤ ਮੰਡਲ ਦੇ ਸਮੂਹ ਅਹੁਦੇਦਾਰ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।