17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਤੇ ਦੇਖਭਾਲ ਜ਼ਰੂਰੀ-ਸਿਵਲ ਸਰਜਨ

ਰੂਪਨਗਰ, 17 ਨਵੰਬਰ (ਯਸ਼ਵੰਤ ਬੱਸੀ)-ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

Ad Position 21
No active advertisement
ਟੀਕਾਕਰਨ ਪ੍ਰੋਗਰਾਮ ਤਹਿਤ ਹਾਜ਼ਰ ਬੱਚੇ ਤੇ ਮਾਵਾਂ। 18-11-2026
ਰੂਪਨਗਰ, 17 ਨਵੰਬਰ (ਯਸ਼ਵੰਤ ਬੱਸੀ)-ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਰੂਪਨਗਰ ਵਲੋਂ 15 ਨਵੰਬਰ ਤੋਂ 21 ਨਵੰਬਰ ਤੱਕ ਰਾਸ਼ਟਰੀ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਹਫ਼ਤੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ, ਸਬ-ਸੈਂਟਰਾਂ ਅਤੇ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਖੇ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਤੇ ਨਵਜੰਮੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਦੱਸਿਆ ਕਿ ਸਮੇਂ ਤੋਂ ਪਹਿਲਾਂ ਜਨਮ ਲੈਣ ਵਾਲੇ ਬੱਚਿਆਂ, ਘੱਟ ਵਜ਼ਨ ਵਾਲੇ ਬੱਚਿਆਂ ਤੇ ਬਿਮਾਰ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ। ਅਜਿਹੇ ਬੱਚਿਆਂ ਦਾ ਸਿਹਤ ਵਿਭਾਗ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਨਿਯਮਤ ਫਾਲੋਅੱਪ ਕਰਵਾਉਣਾ ਚਾਹੀਦਾ ਹੈ। ਡਾ. ਸਾਰਿਕਾ ਨੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਨਵਜੰਮੇ ਬੱਚੇ ਲਈ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ ( ਕੋਲੋਸਟਰਮ) ਬਹੁਤ ਕੀਮਤੀ ਹੁੰਦਾ ਹੈ, ਕਿਉਂਕਿ ਇਸ ’ਚ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਣ ਵਾਲੇ ਤੱਤ ਮੌਜੂਦ ਹੁੰਦੇ ਹਨ। ਬੱਚੇ ਨੂੰ ਜਨਮ ਤੋਂ ਪਹਿਲੇ ਇਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ। ਡਾ. ਸਾਰਿਕਾ ਨੇ ਕਿਹਾ ਕਿ ਬੱਚੇ ਦੀ ਸਿਹਤ ਸੰਭਾਲ ਸਿਰਫ਼ ਮਾਂ ਦੀ ਹੀ ਨਹੀਂ, ਸਗੋਂ ਪਿਤਾ, ਪਰਿਵਾਰ ਤੇ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਿਵਾਰਕ ਮੈਂਬਰਾਂ ਨੂੰ ਮਾਂ ਅਤੇ ਬੱਚੇ ਦੀ ਦੇਖਭਾਲ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਚਲਾਏ ਜਾ ਰਹੇ ਸਰਵ ਵਿਆਪੀ ਟੀਕਾਕਰਨ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਟੀ. ਬੀ., ਪੋਲੀਓ, ਹੈਪੇਟਾਈਟਸ-ਬੀ, ਡਿਪਥੀਰੀਆ, ਕਾਲੀ ਖੰਘ, ਟੈੱਟਨਸ, ਖ਼ਸਰਾ, ਰੁਬੈਲਾ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਮੁਫ਼ਤ ਟੀਕੇ ਲਗਾਏ ਜਾਂਦੇ ਹਨ। ਗਰਭਵਤੀ ਔਰਤਾਂ ਨੂੰ ਵੀ ਨਿਰਧਾਰਿਤ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਵੇਂ ਆਏ ਬੀ. ਡੀ. ਪੀ. ਓ. ਨਾਲ ਪੰਚਾਇਤ ਯੂਨੀਅਨ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਦੇ ਇੰਸਪੈਕਟਰਾਂ ਦੇ ਤਬਾਦਲੇ
Ad Position 24