ਗਿਆਨੀ ਸੁਖਦੇਵ ਸਿੰਘ ਨਡਾਲੋ ਨੂੰ ਪ੍ਰੋਫੈਸਰ ਦਰਸ਼ਨ ਸਿੰਘ ਕੋਮਲ ਗੁਰਮਤਿ ਸੰਗੀਤ ਐਵਾਰਡ ਨਾਲ ਕੀਤਾ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਜੇ. ਐਸ. ਨਿੱਕੂਵਾਲ)-ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਸਾਹਿਬਜ਼ਾਦੇ ਸੇਵਕ ਜਥਾ ਵੈੱਲਫੇਅਰ ਸੁਸਾਇਟੀ ਸਰਹਾਲਾ ਖ਼ੁਰਦ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ-ਛਾਇਆ ਹੇਠ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਏ ਸਮਾਗਮ ’ਚ ਭਾਈ ਸੁਖਦੇਵ ਸਿੰਘ ਨਡਾਲੋ ਨੂੰ ਪ੍ਰੋਫੈਸਰ ਦਰਸ਼ਨ ਸਿੰਘ ਕੋਮਲ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਭਾਈ ਨਡਾਲੋ ਵਲੋਂ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਸਰਹਾਲਾ ਖ਼ੁਰਦ, ਸਾਹਿਬਜ਼ਾਦਾ ਅਜੀਤ ਸਿੰਘ ਜੀ ਗੁਰਮਤਿ ਵਿਦਿਆਲਾ ਡਾਂਸੀਵਾਲ, ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਗੁਰਮਤਿ ਸੰਗੀਤ ਵਿਦਿਆਲਾ ਘੁੰਮਣਾ , ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਪੰਜੋੜ, ਗੁਰਮਤਿ ਵਿਦਿਆਲਾ ਪੰਡੋਰੀ ਗੰਗਾ ਸਿੰਘ, ਸੰਤ ਬਾਬਾ ਧੰਨਾ ਸਿੰਘ ਸੰਗੀਤ ਵਿਦਿਆਲਾ ਲਾਲਪੁਰ, ਕੀਰਤਨ ਵਿਦਿਆਲਾ ਜੰਡਿਆਲਾ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਪਬਲਿਕ ਸਕੂਲ ਮਾਹਿਲਪੁਰ, ਖੈਰੜ ਅੱਛਰਵਾਲ ਗੁਰੂ ਕੀ ਰਸੋਈ, ਮਕਸੂਸਪੁਰ, ਖੇੜਾ, ਚੇਲਾ, ਗੁਰਦੁਆਰਾ ਬੁੰਗਾ ਸਾਹਿਬ ਮਾਹਿਲਪੁਰ ਆਦਿ ਥਾਵਾਂ ਤੇ ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯੋਗਦਾਨ ਪਾਇਆ ਜਾ ਰਿਹਾ ਹੈ। ਸਮਾਗਮ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਕਿਹਾ ਕਿ ਭਾਈ ਨਡਾਲੋ ਵਲੋਂ ਬੀਤੇ ਲੰਬੇ ਸਮੇਂ ਤੋਂ ਗੁਰਮਤਿ ਦੇ ਪ੍ਰਸਾਰ ਤੇ ਪ੍ਰਚਾਰ ਲਈ ਕੰਮ ਕਰਨਾ ਬਹੁਤ ਹੀ ਸ਼ਲਾਘਾਯੋਗ ਕਾਰਜ ਹਨ। ਇਨ੍ਹਾਂ ਵਲੋਂ ਤਬਲਾ, ਹਰਮੋਨੀਅਮ ਤੇ ਤੰਤੀ ਸਾਜਾਂ ਦੀ ਸਿੱਖਿਆ ਨਾਲ ਲਗਪਗ ਇਕ ਹਜ਼ਾਰ ਤੋਂ ਵੱਧ ਬੱਚਿਆਂ ਨੂੰ ਗੁਰਮਤਿ ਸੰਗੀਤ ਨਾਲ ਜੋੜਿਆ ਗਿਆ ਹੈ। ਇਸ ਮੌਕੇ ਭਾਈ ਗੁਰਪਾਲ ਸਿੰਘ, ਭਾਈ ਜਸਵਿੰਦਰ ਸਿੰਘ ਦਾਦੂਵਾਲ, ਭਾਈ ਗੁਰਜਿੰਦਰ ਸਿੰਘ ਖ਼ਾਲਸਾ, ਲਖਵੀਰ ਸਿੰਘ ਡਾਂਸੀਵਾਲ, ਇਕਬਾਲ ਸਿੰਘ ਖੇੜਾ, ਨਿਰੰਜਣ ਸਿੰਘ, ਤਰਸੇਮ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਘੁੰਮਣਾ, ਜਸਵਿੰਦਰ ਸਿੰਘ ਠੱਕਰਵਾਲ, ਪਰਮਜੀਤ ਸਿੰਘ ਮਖਸੂਸਪੁਰ, ਯਾਦਵਿੰਦਰ ਸਿੰਘ, ਸੁਰਿੰਦਰ ਕੌਰ, ਸੁਖਮਨ ਸਿੰਘ, ਖੁਸ਼ਪ੍ਰੀਤ ਸਿੰਘ, ਅਨੰਦਪ੍ਰੀਤ ਸਿੰਘ, ਮੰਡਪ੍ਰੀਤ ਸਿੰਘ, ਸ਼ਿਮਰਨ ਸਿੰਘ, ਸਾਰੰਗ ਸਿੰਘ, ਪ੍ਰੋਫੈਸਰ ਜਗਦੀਪ ਸਿੰਘ, ਪ੍ਰੋਫੈਸਰ ਗੁਰਪ੍ਰੀਤ ਕੌਰ, ਗੁਰਦੀਪ ਸਿੰਘ ਚੇਲਾ, ਸਤਵਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਮੁਲਾਜ਼ਮ ਵੀ ਹਾਜ਼ਰ ਸਨ।