17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅੰਡਰ-19 ਏਸ਼ੀਆ ਕੱਪ ਵਿਚ 11 ਵਿਕਟਾਂ ਹਾਸਿਲ ਕਰਕੇ ਮੋਰਿੰਡਾ ਪਰਤੇ ਇਸ਼ਾਨ ਸੂਦ ਦਾ ਸਵਾਗਤ

ਮੋਰਿੰਡਾ, 17 ਨਵੰਬਰ (ਪ੍ਰਿਤਪਾਲ ਸਿੰਘ)-ਓਮਾਨ ਦੀ ਰਾਜਧਾਨੀ ਮਸਕਟ ਵਿਖੇ ਖੇਡੇ ਅੰਡਰ-19 ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ’ਚ ਭਾਰਤੀ ਟੀਮ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂਅ ਕੀਤਾ। ਟੂਰਨਾਮੈਂਟ ਵਿਚ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਚਾਰ ਮੈਚਾਂ ਵਿਚ 11 ਵਿਕਟਾਂ ਹਾਸਿਲ ਕਰਨ ਵਾਲੇ ਮੋਰਿੰਡਾ ਦੇ ਨੌਜਵਾਨ ਤੇਜ਼ ਗੇਂਦਬਾਜ਼ ਇਸ਼ਾਨ ਸੂਦ ਦੇ ਸ਼ਹਿਰ ਵਾਪਸ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ ਤੇ ਸ਼ਹਿਰ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਮੋਰਿੰਡਾ, 17 ਨਵੰਬਰ (ਪ੍ਰਿਤਪਾਲ ਸਿੰਘ)-ਓਮਾਨ ਦੀ ਰਾਜਧਾਨੀ ਮਸਕਟ ਵਿਖੇ ਖੇਡੇ ਅੰਡਰ-19 ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ’ਚ ਭਾਰਤੀ ਟੀਮ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂਅ ਕੀਤਾ। ਟੂਰਨਾਮੈਂਟ ਵਿਚ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਚਾਰ ਮੈਚਾਂ ਵਿਚ 11 ਵਿਕਟਾਂ ਹਾਸਿਲ ਕਰਨ ਵਾਲੇ ਮੋਰਿੰਡਾ ਦੇ ਨੌਜਵਾਨ ਤੇਜ਼ ਗੇਂਦਬਾਜ਼ ਇਸ਼ਾਨ ਸੂਦ ਦੇ ਸ਼ਹਿਰ ਵਾਪਸ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ ਤੇ ਸ਼ਹਿਰ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਰਿਵਾਰ ਵਲੋਂ ਕੇਕ ਕੱਟਿਆ ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ। ਇਸ ਮੌਕੇ ਇਸ਼ਾਨ ਸੂਦ ਦੇ ਪਿਤਾ ਧੀਰਜ ਸੂਦ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਦੋ ਬੇਟੇ ਹਨ। ਵੱਡਾ ਬੇਟਾ ਦਿਵਾਂਸ਼ ਸੂਦ ਆਪਣਾ ਕਾਰੋਬਾਰ ਕਰਦਾ ਹੈ, ਜਦਕਿ ਛੋਟੇ ਬੇਟੇ ਇਸ਼ਾਨ ਨੂੰ ਬਚਪਨ ਤੋਂ ਹੀ ਕ੍ਰਿਕਟ ਖੇਡਣ ਦਾ ਸ਼ੌਕ ਸੀ। ਉਨ੍ਹਾਂ ਦੱਸਿਆ ਕਿ ਇਸ਼ਾਨ ਦੀ ਕ੍ਰਿਕਟ ਪ੍ਰਤੀ ਰੁਚੀ ਨੂੰ ਦੇਖਦਿਆਂ ਉਨ੍ਹਾਂ ਨੇ ਉਸ ਨੂੰ ਇਸ ਖੇਤਰ ਵਿਚ ਅੱਗੇ ਵਧਣ ਲਈ ਪੂਰਾ ਸਹਿਯੋਗ ਤੇ ਹੌਸਲਾ ਦਿੱਤਾ। ਅੱਜ ਇਸ਼ਾਨ ਵਲੋਂ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਵਿਚ 11 ਵਿਕਟਾਂ ਹਾਸਿਲ ਕਰਕੇ ਪਰਿਵਾਰ ਤੇ ਮੋਰਿੰਡਾ ਦਾ ਨਾਂਅ ਰੌਸ਼ਨ ਕਰਨਾ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਸ਼ਾਨ ਸੂਦ ਨੇ ਆਪਣੇ ਸਵਾਗਤ ਲਈ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਰਿੰਡਾ ਪਹੁੰਚਣ ’ਤੇ ਮਿਲਿਆ ਪਿਆਰ ਤੇ ਸਨਮਾਨ ਦੇਖ ਕੇ ਉਹ ਬਹੁਤ ਖ਼ੁਸ਼ ਹਨ। ਉਨ੍ਹਾਂ ਦੱਸਿਆ ਕਿ ਮਸਕਟ ਵਿਖੇ ਖੇਡੇ ਗਏ ਏਸ਼ੀਆ ਕੱਪ ਦੇ ਚਾਰ ਮੈਚਾਂ ਵਿਚ ਉਨ੍ਹਾਂ ਨੇ ਕੁੱਲ 11 ਵਿਕਟਾਂ ਹਾਸਿਲ ਕੀਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਟੀਮ ਦੀ ਨੁਮਾਇੰਦਗੀ ਕਰਨਾ ਅਤੇ ਆਪਣੇ ਪ੍ਰਦਰਸ਼ਨ ਰਾਹੀਂ ਟੀਮ ਦੀ ਸਫਲਤਾ ਵਿਚ ਯੋਗਦਾਨ ਪਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਇਸ਼ਾਨ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਰੁਚੀ ਤੇ ਸਮਰੱਥਾ ਅਨੁਸਾਰ ਜੀਵਨ ਵਿਚ ਕੋਈ ਟੀਚਾ ਵੀ ਨਿਰਧਾਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਫਲਤਾ ਹਾਸਲ ਕਰਨ ਲਈ ਆਪਣੇ ਟੀਚੇ ਪ੍ਰਤੀ ਸਮਰਪਿਤ ਰਹਿਣਾ ਅਤੇ ਮੁਸ਼ਕਿਲਾਂ ਦੇ ਬਾਵਜੂਦ ਹੌਸਲਾ ਨਹੀਂ ਹਾਰਨਾ ਚਾਹੀਦਾ। ਇਸ ਮੌਕੇ ਦੀਪਕ ਚੌਧਰੀ, ਅਮਰਜੀਤ ਸਿੰਘ ਲੱਲਾ ਰੌਣੀ, ਵਿਵੇਕ ਵਰਮਾ ਆਦਿ ਸ਼ਹਿਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਮੋਤੀਆਬਿੰਦ ਦੇ ਆਪ੍ਰੇਸ਼ਨ
Ad Position 24