19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਲਗਾਇਆ ਜਾਗਰੂਕਤਾ ਕੈਂਪ

ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਪਿੰਡ ਅਰਨੌਲੀ, ਚੱਕਲਾਂ ਅਤੇ ਬੂਰਮਾਜਰਾ ਵਿਖੇ ਨਵਜੰਮੇ ਬੱਚਿਆਂ ਦੀ ਸਿਹਤ ਅਤੇ ਸਹੀ ਦੇਖਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 19-11-2026
ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਪਿੰਡ ਅਰਨੌਲੀ, ਚੱਕਲਾਂ ਅਤੇ ਬੂਰਮਾਜਰਾ ਵਿਖੇ ਨਵਜੰਮੇ ਬੱਚਿਆਂ ਦੀ ਸਿਹਤ ਅਤੇ ਸਹੀ ਦੇਖਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵਲੋਂ ਇਸ ਦੌਰਾਨ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੱਚੇ ਦੇ ਜਨਮ ਤੋਂ ਬਾਅਦ ਪਹਿਲੇ ਦਿਨਾਂ ਵਿਚ ਰੱਖੀ ਜਾਣ ਵਾਲੀ ਸਾਵਧਾਨੀ ਅਤੇ ਸਿਹਤ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਉਸਨੂੰ ਮਾਂ ਦੀ ਛਾਤੀ ਨਾਲ ਲਗਾ ਕੇ ਕੰਗਾਰੂ ਮਦਰ ਕੇਅਰ ਅਤੇ ਸਕਿਨ ਟੂ ਸਕਿਨ ਸੰਪਰਕ ਦੇਣਾ ਚਾਹੀਦਾ ਹੈ। ਬੱਚੇ ਨੂੰ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ। ਨਵਜੰਮੇ ਬੱਚੇ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਬੇਅੰਤ ਸਿੰਘ, ਸਮੂਹ ਏ.ਐਨ.ਐੱਮਜ਼, ਸਮੂਹ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ, ਮੁਕੱਦਮਾ ਦਰਜ ਅਗਲੀ ਖ਼ਬਰ ਪਿੰਡ ਮਾਜਰੀ ( ਕਕੌਟ ) ਵਿਖੇ ‘ ਮੇਲਾ ਪੀਰਾਂ ਦਾ ’ ਅੱਜ
Ad Position 24