18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀ.ਪੀ.ਈ.ਓ. ਮਨਜੀਤ ਸਿੰਘ ਮਾਵੀ, ਮਨਿੰਦਰ ਸਿੰਘ ਰਾਣਾ ਅਤੇ ਹੋਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 253 ਅਧਿਆਪਕਾਂ ਨੂੰ ਵੱਡੀ ਰਾਹਤ, ਸੇਵਾਵਾਂ ਖ਼ਤਮ ਕਰਨ ਦੇ ਹੁਕਮਾਂ ’ਤੇ ਲੱਗੀ ਰੋਕ ਦਾ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ)-4161 ਮਾਸਟਰ ਕੇਡਰ ਭਰਤੀ ’ਚ ਮੈਰਿਟ ਦੀ ਮੁੜ ਗਿਣਤੀ (ਰੀ-ਕਾਸਟ) ਹੋਣ ਕਾਰਨ ਸਿਲੈੱਕਸ਼ਨ ਜ਼ੋਨ ਤੋਂ ਬਾਹਰ ਹੋਏ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਸਬੰਧੀ ਕਾਰਵਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਮਨਜੀਤ ਸਿੰਘ ਮਾਵੀ ਅਤੇ ਅਧਿਆਪਕ ਆਗੂ ਮਨਿੰਦਰ ਸਿੰਘ ਰਾਣਾ ਵਲੋਂ ਸਵਾਗਤ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮਨਜੀਤ ਸਿੰਘ ਮਾਵੀ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਸ ਗੰਭੀਰ ਮਾਮਲੇ ’ਚ ਦਖ਼ਲ ਦੇ ਕੇ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਕਾਰਵਾਈ ’ ਤੇ ਰੋਕ ਲਗਵਾਉਣਾ ਸ਼ਲਾਘਾਯੋਗ ਕਦਮ ਹੈ।

Ad Position 21
No active advertisement
ਅਜੀਤ ਡੈਸਕ 19-11-2026
ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ)-4161 ਮਾਸਟਰ ਕੇਡਰ ਭਰਤੀ ’ਚ ਮੈਰਿਟ ਦੀ ਮੁੜ ਗਿਣਤੀ (ਰੀ-ਕਾਸਟ) ਹੋਣ ਕਾਰਨ ਸਿਲੈੱਕਸ਼ਨ ਜ਼ੋਨ ਤੋਂ ਬਾਹਰ ਹੋਏ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਸਬੰਧੀ ਕਾਰਵਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਮਨਜੀਤ ਸਿੰਘ ਮਾਵੀ ਅਤੇ ਅਧਿਆਪਕ ਆਗੂ ਮਨਿੰਦਰ ਸਿੰਘ ਰਾਣਾ ਵਲੋਂ ਸਵਾਗਤ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮਨਜੀਤ ਸਿੰਘ ਮਾਵੀ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਸ ਗੰਭੀਰ ਮਾਮਲੇ ’ਚ ਦਖ਼ਲ ਦੇ ਕੇ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਕਾਰਵਾਈ ’ ਤੇ ਰੋਕ ਲਗਵਾਉਣਾ ਸ਼ਲਾਘਾਯੋਗ ਕਦਮ ਹੈ। ਇਸ ਫ਼ੈਸਲੇ ਨਾਲ ਪ੍ਰਭਾਵਿਤ ਅਧਿਆਪਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਰੁਜ਼ਗਾਰ ਤੇ ਭਵਿੱਖ ਨਾਲ ਜੁੜੇ ਮਾਮਲਿਆਂ ਨੂੰ ਹਮਦਰਦੀ ਅਤੇ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਵੀ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ 253 ਅਧਿਆਪਕਾਂ ਦੇ ਸਿਰ ’ਤੇ ਸੇਵਾਵਾਂ ਖ਼ਤਮ ਹੋਣ ਦੀ ਲਟਕ ਰਹੀ ਤਲਵਾਰ ਕਾਰਨ ਚਿੰਤਾ ਦਾ ਮਾਹੌਲ ਸੀ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਖ਼ਲ ਤੋਂ ਬਾਅਦ ਕਾਰਵਾਈ ’ਤੇ ਰੋਕ ਲਗਾਉਣ ਨਾਲ ਅਧਿਆਪਕਾਂ ਨੂੰ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵਲੋਂ 18 ਨਵੰਬਰ 2026 ਨੂੰ ਜਾਰੀ ਪੱਤਰ ਅਨੁਸਾਰ 253 ਮਾਸਟਰ ਕੇਡਰ ਅਧਿਆਪਕਾਂ ਨੂੰ ਸੇਵਾਵਾਂ ਤੋਂ ਰਿਵਰਟ ਕਰਨ ਸਬੰਧੀ ਕਾਰਵਾਈ ’ਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਪ੍ਰਾਪਤ ਆਦੇਸ਼ਾਂ ਤਹਿਤ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਬੋਧ ਕੁਮਾਰ, ਮਦਨ ਲਾਲ ਪੱਟੀ, ਰਾਜ ਕੁਮਾਰ, ਰਾਜੀਵ ਕੁਮਾਰ, ਜਸਵੀਰ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ ਅਤੇ ਤਰਲੋਚਨ ਸਿੰਘ ਨਵਾਂਸ਼ਹਿਰ ਆਦਿ ਅਧਿਆਪਕ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਾਰਚੂਨਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਇਕ ਮੁਲਜ਼ਮ ਗ੍ਰਿਫ਼ਤਾਰ, 8 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬੇਲਾ ਕਾਲਜ ਨੇ ਅੰਤਰ - ਖੇਤਰੀ ਯੁਵਕ ਮੇਲੇ ’ ਚ ਮਾਰੀਆਂ ਮੱਲ੍ਹਾਂ
Ad Position 24