ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਕਰਵਾਇਆ ਬਰਸੀ ਸਮਾਗਮ
ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਮਨਪ੍ਰੀਤ ਸਿੰਘ ਸੰਗਤਪੁਰੇ ਵਾਲਿਆਂ ਦੇ ਸਹਿਯੋਗ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ 5ਵੇ ਬਰਸੀ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਪ੍ਰਸਿੱਧ ਢਾਡੀ ਗਿਆਨੀ ਗੁਰਪ੍ਰੀਤ ਸਿੰਘ ਲਾਡਰਾਂ ਵਾਲਿਆਂ, ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ, ਕਥਾ ਵਾਚਕ ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਦੇ ਢਾਡੀ ਜਥੇ ਅਤੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਜਿੱਥੇ ਗੁਰਬਾਣੀ ਨਾਲ ਜੋੜਿਆ ਉੱਥੇ ਹੀ ਸਿੱਖੀ ਦੇ ਪ੍ਰਚਾਰ ਅਤੇ ਪਸਾਰੇ ਲਈ ਗਿਆਨੀ ਜਸਵੰਤ ਸਿੰਘ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਵੀ ਕੀਤਾ।
ਗ
ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਬਾਬਾ ਜਸਵੰਤ ਸਿੰਘ ਦੀ ਬਰਸੀ ਮੌਕੇ ਸੰਗਤਾਂ ਨੂੰ ਬਾਣੀ ਨਾਲ ਜੋੜਦੇ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਢਾਡੀ ਜਥਾ। ਤਸਵੀਰ: ਜਗਮੋਹਣ ਸਿੰਘ ਨਾਰੰਗ
19-11-2026
ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਮਨਪ੍ਰੀਤ ਸਿੰਘ ਸੰਗਤਪੁਰੇ ਵਾਲਿਆਂ ਦੇ ਸਹਿਯੋਗ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ 5ਵੇ ਬਰਸੀ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਪ੍ਰਸਿੱਧ ਢਾਡੀ ਗਿਆਨੀ ਗੁਰਪ੍ਰੀਤ ਸਿੰਘ ਲਾਡਰਾਂ ਵਾਲਿਆਂ, ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ, ਕਥਾ ਵਾਚਕ ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਦੇ ਢਾਡੀ ਜਥੇ ਅਤੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਜਿੱਥੇ ਗੁਰਬਾਣੀ ਨਾਲ ਜੋੜਿਆ ਉੱਥੇ ਹੀ ਸਿੱਖੀ ਦੇ ਪ੍ਰਚਾਰ ਅਤੇ ਪਸਾਰੇ ਲਈ ਗਿਆਨੀ ਜਸਵੰਤ ਸਿੰਘ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਵੀ ਕੀਤਾ। ਭਾਈ ਮਨਪ੍ਰੀਤ ਸਿੰਘ ਸੰਗਤਪੁਰਾ ਵਾਲਿਆਂ ਨੇ ਆਈਆਂ ਸੰਗਤਾਂ ਅਤੇ ਪ੍ਰਬੰਧਕਾ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ , ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ, ਮੈਨੇਜਰ ਭਾਈ ਸੁਖਦੇਵ ਸਿੰਘ ਗੁਰਦੁਆਰਾ ਮਾਓ ਸਾਹਿਬ ਜਲੰਧਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਤੇ ਜਥੇਦਾਰ ਗੁਰਮੀਤ ਸਿੰਘ ਮਕੜੌਨਾ, ਪ੍ਰੋਂ ਨਿਰਮਲ ਸਿੰਘ ਮਨੈਲੀ, ਰਾਣਾ ਓਮਬੀਰ ਸਿੰਘ, ਕੁਲਦੀਪ ਸਿੰਘ ਕੰਗ ਰੀਵਰਲੈਂਡ, ਰਾਣਾ ਹਰਿੰਦਰ ਸਿੰਘ ਸੋਢੀ, ਸੇਵਾ ਸਿੰਘ ਭੂਰੜੇ, ਜਗਦੀਸ਼ੇੇ ਸਿੰਘ ਕੰਗ, ਪ੍ਰੋ: ਦਲਜੀਤ ਸਿੰਘ ਤੂਰ, ਜਗਦੀਪ ਸਿੰਘ ਚਤਾਮਲੀ, ਤਰਨ ਮਾਹਲ ਰੋਡਮਾਜਰਾ, ਨਿਰਮਲ ਸਿੰਘ ਮੋਰਿੰਡਾ, ਢਾਡੀ ਬਲਬੀਰ ਸਿੰਘ ਰਸੀਲਾ, ਹਰਪ੍ਰੀਤ ਸਿੰਘ ਸੰਗਤਪੁਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।