ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ ਪ੍ਰਭਾਤ ਫੇਰੀ
ਪੁਰਖਾਲੀ, 18 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਾਮਪੁਰ ਦੀਆਂ ਸੰਗਤਾਂ ਵਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਪ੍ਰਭਾਤ ਫੇਰੀ ਕੱਢੀ ਗਈ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਰ
ਰਾਮਪੁਰ ਦੀਆਂ ਸੰਗਤਾਂ ਵਲੋਂ ਕੱਢੀ ਪ੍ਰਭਾਤ ਫੇਰੀ ਦੀ ਤਸਵੀਰ। ਤਸਵੀਰ:ਅੰਮ੍ਰਿਤਪਾਲ ਸਿੰਘ ਬੰਟੀ
19-11-2026
ਪੁਰਖਾਲੀ, 18 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਾਮਪੁਰ ਦੀਆਂ ਸੰਗਤਾਂ ਵਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਪ੍ਰਭਾਤ ਫੇਰੀ ਕੱਢੀ ਗਈ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਭਾਤ ਫੇਰੀ ਦੌਰਾਨ ਭਾਈ ਰਵਿੰਦਰ ਸਿੰਘ ਕਕੌਟ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਨਾਲ ਨਿਹਾਲ ਕੀਤਾ ਗਿਆ। ਇਹ ਪ੍ਰਭਾਤ ਫੇਰੀ ਰਾਮਪੁਰ ਅਤੇ ਪੁਰਖਾਲੀ ਵਿਖੇ ਕੱਢੀ ਗਈ। ਸੰਗਤਾਂ ਵਲੋਂ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ ਕੀਤਾ ਗਿਆ, ਇਸ ਮੌਕੇ ਬਲਰਾਜ ਸਿੰਘ ਸੋਨੀ, ਰਜਿੰਦਰ ਸਿੰਘ ਰਾਜੂ, ਗੁਰਵਿੰਦਰ ਸਿੰਘ ਗੋਲਡੀ, ਸੁਰਜੀਤ ਸਿੰਘ ਰਾਮਪੁਰ ਸਾਬਕਾ ਸਰਪੰਚ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਘੋਲਾ, ਸਤਨਾਮ ਸਿੰਘ ਸੱਤਾ, ਰਮਨਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਹਨੀ, ਸ਼ਮਸ਼ੇਰ ਸਿੰਘ ਚੰਨਾ, ਰਣਜੋਧ ਸਿੰਘ ਜੋਧਾ ਅਤੇ ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।