ਇੰਸਪੈਕਟਰ ਸੁਨੀਲ ਕੁਮਾਰ ਨੇ ਬਤੌਰ ਥਾਣਾ ਮੁਖੀ ਕੀਰਤਪੁਰ ਸਾਹਿਬ ਅਹੁਦਾ ਸੰਭਾਲਿਆ
ਕੀਰਤਪੁਰ ਸਾਹਿਬ, 19 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵਿਚ ਵੱਡੇ ਪੱਧਰ ’ਤੇ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਗਏ, ਇਸੇ ਕੜੀ ਤਹਿਤ ਥਾਣਾ ਕੀਰਤਪੁਰ ਸਾਹਿਬ ਦੇ ਐਸ. ਐੱਚ.
ਕੀਰਤਪੁਰ ਸਾਹਿਬ, 19 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵਿਚ ਵੱਡੇ ਪੱਧਰ ’ਤੇ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਗਏ, ਇਸੇ ਕੜੀ ਤਹਿਤ ਥਾਣਾ ਕੀਰਤਪੁਰ ਸਾਹਿਬ ਦੇ ਐਸ. ਐੱਚ. ਓ. ਇੰਸਪੈਕਟਰ ਰਾਹੁਲ ਸ਼ਰਮਾ ਦੀ ਜਗ੍ਹਾ ਇੰਸਪੈਕਟਰ ਸੁਨੀਲ ਕੁਮਾਰ ਨੂੰ ਥਾਣਾ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ। ਇੰਸਪੈਕਟਰ ਸੁਨੀਲ ਕੁਮਾਰ ਨੇ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅੰਸਰਾਂ ਨੂੰ ਆਮ ਪਬਲਿਕ ਦੇ ਸਹਿਯੋਗ ਦੋ ਬਗੈਰ ਨਕੇਲ ਨਹੀਂ ਪਾਈ ਜਾ ਸਕਦੀ। ਕਿਹਾ ਕਿ ਆਮ ਪਬਲਿਕ ਹੀ ਪੁਲਿਸ ਦੀਆਂ ਅੱਖਾਂ ਤੇ ਕੰਨ ਹੁੰਦੇ ਹਨ ਇਸ ਲਈ ਜਦੋਂ ਵੀ ਕਿਤੇ ਕੋਈ ਸਮਾਜ ਵਿਰੋਧੀ ਅਨਸਰ ਦਿਖਾਈ ਦੇਵੇ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰ ਉਨ੍ਹਾਂ ਦੇ ਇਲਾਕੇ ਵਿਚ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਉਹ ਇਸ ਕੰਮ ਨੂੰ ਤੁਰੰਤ ਬੰਦ ਕਰ ਦੇਵੇ ਨਹੀਂ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।