19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਰੂਪਨਗਰ ’ ਚ ਸਰਗਰਮੀਆਂ ਤੇਜ਼ ਰਾਜ ਸਭਾ ਮੈਂਬਰ ਸਿਕੰਦਰ ਕੁਮਾਰ ਵਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਅਹਿਮ ਮੀਟਿੰਗ

ਰੂਪਨਗਰ, 19 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਰੋਪੜ ਵਿਚ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਰਾਜ ਸਭਾ ਮੈਂਬਰ ਤੇ ਜ਼ਿਲ੍ਹਾ ਰੋਪੜ ਦੇ ਚੋਣ ਪ੍ਰਭਾਰੀ ਸਿਕੰਦਰ ਕੁਮਾਰ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ।

Ad Position 21
No active advertisement
ਰਾਜ ਸਭਾ ਮੈਂਬਰ ਸਿਕੰਦਰ ਕੁਮਾਰ ਦਾ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਸਨਮਾਨ ਕਰ ਰਹੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਹੋਰ ਭਾਜਪਾ ਆਗੂ। 20-11-2026
ਰੂਪਨਗਰ, 19 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਰੋਪੜ ਵਿਚ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਰਾਜ ਸਭਾ ਮੈਂਬਰ ਤੇ ਜ਼ਿਲ੍ਹਾ ਰੋਪੜ ਦੇ ਚੋਣ ਪ੍ਰਭਾਰੀ ਸਿਕੰਦਰ ਕੁਮਾਰ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨਾਤਮਕ ਢਾਂਚੇ ਦੀ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮ ਭੂਮਿਕਾ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਤੇ ਸੀਨੀਅਰ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਕੰਦਰ ਕੁਮਾਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ਲਈ ਬੇਹੱਦ ਮਹੱਤਵਪੂਰਨ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਹਰ ਪੱਧਰ ਦੇ ਅਹੁਦੇਦਾਰ ਅਤੇ ਵਰਕਰ ਹੁਣ ਤੋਂ ਹੀ ਤਿਆਰੀਆਂ ਵਿਚ ਜੁੱਟ ਜਾਣ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਰੋਪੜ ਵਿਧਾਨ ਸਭਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਲਗਾਤਾਰ ਆਪਣੀਆਂ ਸਰਗਰਮੀਆਂ ਵਧਾ ਰਹੀ ਹੈ। ਪਾਰਟੀ ਦੇ ਸਮਰਪਿਤ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰ ਰਹੇ ਹਨ। ਉਨ੍ਹਾਂ ਸਮੂਹ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਸੰਗਠਨ ਦੀ ਮਜ਼ਬੂਤੀ ਲਈ ਯਤਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੇਜਰ ਅੰਜੂ ਸਿੰਘ, ਅਰਵਿੰਦ ਮਿੱਤਲ, ਹਰਨੇਕ ਸਿੰਘ, ਐਡਵੋਕੇਟ ਨਿਪੁੰਨ ਸੋਨੀ, ਓਂਕਾਰ ਸਿੰਘ ਅਭਿਆਣਾ, ਰਣਜੀਤ ਸਿੰਘ ਲੱਕੀ, ਜਗਦੀਸ਼ ਚੰਦਰ ਕਾਜਲਾ, ਕ੍ਰਿਸ਼ਨ ਕੁਮਾਰ ਅੱਤਰੀ, ਰਤਨ ਸਿੰਘ ਧਨੇੜਾ, ਸੁਬੇਗ ਸਿੰਘ ਸੂਬਾ, ਵਿਨੋਦ ਰਾਣਾ, ਕਮਲਜੀਤ ਸਿੰਘ, ਹੇਮੰਤ ਕੱਕੜ, ਕਮਲਜੀਤ ਸਿੰਘ ਭੰਗੂ, ਪ੍ਰਕਾਸ਼ ਸਿੰਘ ਬੰਗਾ, ਜਗਦੀਪ ਸਿੰਘ, ਜਗਪਾਲ ਜੈਕੀ, ਰਾਕੇਸ਼ ਚੋਪੜਾ, ਹਿੰਮਤ ਸਿੰਘ ਗਿਰਨ, ਮੋਨਿਕਾ ਸ਼ਰਮਾ, ਗੁਰਵਿੰਦਰ ਸਿੰਘ ਗੋਗੀ, ਅਭਿਸ਼ੇਕ ਅਗਨੀਹੋਤਰੀ, ਗੁਰਕੀਰਤ ਸਿੰਘ, ਧਰਮਿੰਦਰ ਸਿੰਘ ਭਿੰਦਾ, ਨਵੀਨ ਕੁਮਾਰ, ਰੌਸ਼ਨ ਲਾਲ ਟੇਡੇਵਾਲ, ਮੁਕੇਸ਼ ਗੁਪਤਾ, ਸੁਸ਼ੀਲ ਸ਼ਰਮਾ, ਜਗਦੀਸ਼ ਸਿੰਘ ਕਟਲੀ ਅਤੇ ਜਤਿੰਦਰ ਕੌਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਹਲਕੇ ਵਿਚ 14 ਪੁਲਾਂ ਦੀ ਉਸਾਰੀ ਤੇ ਨਵੀਨੀਕਰਨ ਲਈ 169.32 ਕਰੋੜ ਦੇ ਪ੍ਰਾਜੈਕਟ ਵਿਧਾਇਕ ਦਿਨੇਸ਼ ਚੱਢਾ ਵਲੋਂ ਬੁਨਿ... ਅਗਲੀ ਖ਼ਬਰ ਇੰਸਪੈਕਟਰ ਸੁਨੀਲ ਕੁਮਾਰ ਨੇ ਬਤੌਰ ਥਾਣਾ ਮੁਖੀ ਕੀਰਤਪੁਰ ਸਾਹਿਬ ਅਹੁਦਾ ਸੰਭਾਲਿਆ
Ad Position 24