20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ‘ਪਰਾਲੀ ਸਾੜਨ ਤੋਂ ਕਰੇ ਇਨਕਾਰ’ ਦਾ ਲਿਆ ਅਹਿਦ

ਰੂਪਨਗਰ, 20 ਨਵੰਬਰ (ਯਸ਼ਵੰਤ ਬੱਸੀ)-ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਸਕੂਲ ਪੱਧਰੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਵਿਚ 100 ਤੋਂ ਵੱਧ ਐਨ.

Ad Position 21
No active advertisement
ਅਜੀਤ ਡੈਸਕ 21-11-2026
ਰੂਪਨਗਰ, 20 ਨਵੰਬਰ (ਯਸ਼ਵੰਤ ਬੱਸੀ)-ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਸਕੂਲ ਪੱਧਰੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਵਿਚ 100 ਤੋਂ ਵੱਧ ਐਨ. ਐਸ. ਐਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਅਹਿਦ ਲਿਆ। ਇਸ ਮੌਕੇ ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ. ਵੀ. ਕੇ. ਰੂਪਨਗਰ ਡਾ. ਸਤਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਦੇ ਮਿੱਟੀ ਦੀ ਸਿਹਤ, ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਟੀ ਦੇ ਲਾਭਦਾਇਕ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਹਵਾ ਪ੍ਰਦੂਸ਼ਣ ਵਿਚ ਵੀ ਵਾਧਾ ਹੁੰਦਾ ਹੈ, ਜਿਸ ਦਾ ਸਿੱਧਾ ਅਸਰ ਮਨੁੱਖੀ ਸਿਹਤ ’ਤੇ ਪੈਂਦਾ ਹੈ। ਉਨ੍ਹਾਂ ਨੇ ਫ਼ਸਲੀ ਰਹਿੰਦ-ਖੂੰਹਦ ਦੇ ਖੇਤ ਵਿਚ ਹੀ ਸੁਚੱਜੇ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਦੀ ਮਹੱਤਤਾ ਦੱਸਦਿਆਂ ਵਿਦਿਆਰਥੀਆਂ ਨੂੰ ਟਿਕਾਊ ਖੇਤੀਬਾੜੀ ਪ੍ਰਥਾਵਾਂ ਦੇ ਪ੍ਰਚਾਰ ਲਈ ਸਰਗਰਮ ਭੂਮਿਕਾ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਸਹਾਇਕ ਪ੍ਰੋਫੈਸਰ (ਐਗਰੋਫੋਰੈਸਟਰੀ) ਡਾ. ਅੰਕੁਰਦੀਪ ਪ੍ਰੀਤੀ, ਪ੍ਰੋਫੈਸਰ (ਐਨੀਮਲ ਸਾਇੰਸ) ਡਾ. ਅਪਰਨਾ ਅਤੇ ਪ੍ਰਿੰ: ਸ਼ਦੀਪ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਅਤੇ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ‘ਪਰਾਲੀ ਸਾੜਨ ਤੋਂ ਕਰੋ ਇਨਕਾਰ’ ਵਿਸ਼ੇ ’ਤੇ ਮੌਕੇ ’ਤੇ ਹੀ ਭਾਸ਼ਨ ਮੁਕਾਬਲਾ ਵੀ ਕਰਵਾਇਆ ਗਿਆ। ਇਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਾਤਾਵਰਨ ਦੀ ਸੁਰੱਖਿਆ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਜ਼ਿੰਮੇਵਾਰਾਨਾ ਪ੍ਰਬੰਧਨ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਗੀਦਾਰਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਜਾਣਕਾਰੀ ਭਰਪੂਰ ਸਾਹਿਤ ਵੀ ਵੰਡਿਆ ਤੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਵਿਚ ਸਾਰੇ ਵਿਦਿਆਰਥੀਆਂ ਨੇ ਸਮੂਹਿਕ ਤੌਰ ’ਤੇ ਅਹਿਦ ਲਿਆ ਕਿ ਉਹ ਨਾ ਤਾਂ ਪਰਾਲੀ ਸਾੜਨਗੇ ਅਤੇ ਨਾ ਹੀ ਕਿਸੇ ਹੋਰ ਨੂੰ ਅਜਿਹਾ ਕਰਨ ਦੇਣਗੇ। ਇਸ ਦੇ ਨਾਲ ਹੀ ਉਹ ਆਪਣੇ-ਆਪਣੇ ਪਿੰਡਾਂ ਵਿਚ ‘ਪਰਾਲੀ ਨਾ ਸਾੜੋ, ਇਸ ਦਾ ਸੁਚੱਜਾ ਪ੍ਰਬੰਧਨ ਕਰੋ’ ਦਾ ਸੁਨੇਹਾ ਘਰ-ਘਰ ਪਹੁੰਚਾਉਣਗੇ।
Ad Position 22
No active advertisement
ਪਿਛਲੀ ਖ਼ਬਰ ਲੀਡਰਾਂ ਦੀ ਸੋਸ਼ਲ ਮੀਡੀਆ ’ਤੇ ਤਲਖੀ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਨੇ ਐਡ. ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
Ad Position 24