ਇੰਸਪੈਕਟਰ ਰੁਪਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਸ੍ਰੀ ਚਮਕੌਰ ਸਾਹਿਬ ਸੰਭਾਲੀਆਂ ਸੇਵਾਵਾਂ
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਸਵਿੰਦਰ ਸਿੰਘ ਨੂੰ ਬਦਲ ਕੇ ਖਰੜ ਭੇਜਿਆ ਗਿਆ ਜਦਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਦਲ ਕੇ ਇੱਥੇ ਆਏ ਇੰਸਪੈਕਟਰ ਰੁਪਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਇਥੇ ਸੇਵਾਵਾਂ ਸੰਭਾਲ ਲਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਸ਼ਹੀਦਾਂ ਦੀ ਧਰਤੀ ਦਾ ਇਕ ਨਿਮਾਣਾ ਜਿਹਾ ਪਹਿਰੇਦਾਰ ਬਣ ਕੇ ਸੇਵਾ ਕਰਨਗੇ ਅਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾ ਕੇ ਇਲਾਕੇ ’ਚੋਂ ਨਸ਼ਾ ਖ਼ਤਮ ਕਰਨ ਦੀ ਕੋਸ਼ਿਸ਼ ਕਰਨਗੇ।
ਅਜੀਤ ਡੈਸਕ
21-11-2026