ਦਿਵਿਆ ਰਾਣਾ ਕੰਵਰ ਵਲੋਂ ਗੁਰਦੁਆਰਾ ਵਿਖੇ ਪ੍ਰਭਾਤ ਫੇਰੀ ਦਾ ਆਯੋਜਨ
ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਗਲ ਇਲਾਕੇ ਵਿਚ ਸਜਾਈਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਸਵੇਰੇ 5 ਵਜੇ ਗੁਰਦੁਆਰਾ ਸਿੰਘ ਸਭਾ, ਮੇਨ ਮਾਰਕੀਟ ਨੰਗਲ ਟਾਊਨਸ਼ਿਪ ਵਿਖੇ ਵਿਸ਼ੇਸ਼ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੰਵਰਪਾਲ ਸਿੰਘ ਦੀ ਸਪੁੱਤਰੀ ਦਿਵਿਆ ਰਾਣਾ ਕੰਵਰ ਵਲੋਂ ਕਰਵਾਏ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਧਾਰਮਿਕ ਆਸਥਾ ਦੇ ਨਾਲ ਸਮਾਜਿਕ ਤੇ ਸਿਆਸੀ ਰਾਬਤਿਆਂ ਦੇ ਪੱਖ ਤੋਂ ਵੀ ਚਰਚਾ ਦਾ ਵਿਸ਼ਾ ਬਣਾ ਦਿੱਤਾ।
ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਗਲ ਇਲਾਕੇ ਵਿਚ ਸਜਾਈਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਸਵੇਰੇ 5 ਵਜੇ ਗੁਰਦੁਆਰਾ ਸਿੰਘ ਸਭਾ, ਮੇਨ ਮਾਰਕੀਟ ਨੰਗਲ ਟਾਊਨਸ਼ਿਪ ਵਿਖੇ ਵਿਸ਼ੇਸ਼ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੰਵਰਪਾਲ ਸਿੰਘ ਦੀ ਸਪੁੱਤਰੀ ਦਿਵਿਆ ਰਾਣਾ ਕੰਵਰ ਵਲੋਂ ਕਰਵਾਏ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਧਾਰਮਿਕ ਆਸਥਾ ਦੇ ਨਾਲ ਸਮਾਜਿਕ ਤੇ ਸਿਆਸੀ ਰਾਬਤਿਆਂ ਦੇ ਪੱਖ ਤੋਂ ਵੀ ਚਰਚਾ ਦਾ ਵਿਸ਼ਾ ਬਣਾ ਦਿੱਤਾ। ਪ੍ਰਭਾਤ ਫੇਰੀ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਸਰਵਨ ਕੀਤਾ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਚੋਣਾਂ ਦੇ ਚਾਹਵਾਨਾਂ ਵਲੋਂ ਧਾਰਮਿਕ ਸਮਾਗਮਾਂ ਰਾਹੀਂ ਲੋਕਾਂ ਨਾਲ ਨੇੜਤਾ ਵਧਾਉਣ ਦੀਆਂ ਸਰਗਰਮੀਆਂ ਵੀ ਚਰਚਾ ਵਿਚ ਹਨ। ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਸਪੁੱਤਰੀ ਦਿਵਿਆ ਰਾਣਾ ਕੰਵਰ ਵਲੋਂ ਧਾਰਮਿਕ ਸਮਾਗਮ ਦੀ ਮੇਜ਼ਬਾਨੀ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਠੰਢ ਦੇ ਮੌਸਮ ’ਚ ਸ਼ਮੂਲੀਅਤ ਨੇ ਇਹ ਵੀ ਦਰਸਾਇਆ ਕਿ ਧਾਰਮਿਕ ਮੰਚ ਸਮਾਜਿਕ ਸਾਂਝ ਅਤੇ ਆਪਸੀ ਰਾਬਤਿਆਂ ਨੂੰ ਮਜ਼ਬੂਤ ਕਰਨ ਦਾ ਵੀ ਸਾਧਨ ਬਣਦੇ ਹਨ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨੰਗਲ ਦੇ ਸਾਬਕਾ ਚੇਅਰਮੈਨ ਰਾਕੇਸ਼ ਨਈਅਰ, ਕੌਂਸਲਰ ਅਨੀਤਾ ਸ਼ਰਮਾ, ਸੋਨੀਆ ਸੈਣੀ, ਇੰਦੂ ਬਾਲਾ, ਲਖਵੀਰ ਲੱਕੀ, ਸਾਬਕਾ ਕੌਂਸਲਰ ਸੁਰਿੰਦਰ ਪੰਮਾ, ਵਿਜੇ ਕੌਸ਼ਲ, ਹਰਪਾਲ ਸਿੰਘ ਭਸੀਨ, ਯੂਥ ਆਗੂ ਚੰਦਨ ਰਾਣਾ, ਵਿਸ਼ਾਲ ਐਰੀ, ਸੁਰਿੰਦਰ ਕੁਮਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਪਾਲ ਸਿੰਘ ਮੈਦਾਨ, ਸਤਨਾਮ ਸਿੰਘ ਪ੍ਰਹਾਰ, ਜਰਨੈਲ ਸਿੰਘ ਸੰਧੂ, ਸਤਿਨਾਮ ਸਿੰਘ ਲਾਦੀ ਤੇ ਹੋਰ ਸਿੱਖ ਸੰਗਤਾਂ ਹਾਜ਼ਰ ਸਨ।