ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ
ਰੂਪਨਗਰ, 20 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜਨਗਣਨਾ-2027 ਦੀਆਂ ਤਿਆਰੀਆਂ ਤਹਿਤ ਲੋਕਾਂ ਨੂੰ ਸਵੈ-ਗਣਨਾ (ਸੈੱਲਫ਼ ਐਨਿਊਮਰੇਸ਼ਨ) ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਫ਼ੀਲਡ ਟਰੇਨਰ ਤੇਜਿੰਦਰ ਸਿੰਘ ਤੇ ਬਿੰਦਰ ਸਿੰਘ ਰੱਬੀ ਵਲੋਂ ਹਾਜ਼ਰ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ।
ਰੂਪਨਗਰ, 20 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜਨਗਣਨਾ-2027 ਦੀਆਂ ਤਿਆਰੀਆਂ ਤਹਿਤ ਲੋਕਾਂ ਨੂੰ ਸਵੈ-ਗਣਨਾ (ਸੈੱਲਫ਼ ਐਨਿਊਮਰੇਸ਼ਨ) ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਫ਼ੀਲਡ ਟਰੇਨਰ ਤੇਜਿੰਦਰ ਸਿੰਘ ਤੇ ਬਿੰਦਰ ਸਿੰਘ ਰੱਬੀ ਵਲੋਂ ਹਾਜ਼ਰ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਫ਼ੀਲਡ ਟਰੇਨਰਾਂ ਨੇ ਸਵੈ-ਗਣਨਾ ਦੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ, ਆਨਲਾਈਨ ਜਾਣਕਾਰੀ ਭਰਨ ਦੇ ਢੰਗ ਅਤੇ ਇਸ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਨੂੰ ਸਫਲ ਬਣਾਉਣ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ ਪ੍ਰਾਪਤ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨਾਲ ਵੀ ਸਾਂਝੀ ਕਰਨ, ਤਾਂ ਜੋ ਵੱਧ ਤੋਂ ਵੱਧ ਲੋਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਲੈ ਸਕਣ ਤੇ ਜਨਗਣਨਾ-2027 ਦੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾ ਸਕਣ। ਇਸ ਮੌਕੇ ਸਕੂਲ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।